ਮੋਹਾਲੀ ਦੇ ਫੇਜ਼-8 ਸਥਿਤ ਦੁਸਹਿਰਾ ਗਰਾਊਂਡ ਵਿੱਚ 50 ਫੁੱਟ ਦੀ ਉਚਾਈ ਤੋਂ ਇੱਕ ਡਰਾਪ ਟਾਵਰ ਦੇ ਝੂਲੇ ਦੇ ਡਿੱਗਣ ਦੇ ਮਾਮਲੇ ਵਿੱਚ ਪੁਲਿਸ ਨੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਮੇਲੇ ਦੇ ਪ੍ਰਬੰਧਕ ਮੁਕੇਸ਼ ਕੁਮਾਰ, ਝੂਲੇ ਦੇ ਮਾਲਕ ਗੌਰਵ ਕੁਮਾਰ ਅਤੇ ਆਰਿਫ਼ ਸੰਚਾਲਕ ਵਜੋਂ ਹੋਈ ਹੈ। ਅਦਾਲਤ ਨੇ ਮੁਲਜ਼ਮਾਂ ਨੂੰ ਇੱਕ ਦਿਨ ਦੇ ਰਿਮਾਂਡ ’ਤੇ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਨੋਟਿਸ ਲਿਆ ਹੈ।
ਕਮਿਸ਼ਨ ਨੇ ਡੀਸੀ ਤੋਂ ਮਾਮਲੇ ਦੀ ਰਿਪੋਰਟ 17 ਨਵੰਬਰ ਤੱਕ ਤਲਬ ਕੀਤੀ ਹੈ। ਦੁਸਹਿਰਾ ਗਰਾਊਂਡ ਵਿੱਚ ਝੂਲਾ ਡਿੱਗਣ ਦੀ ਘਟਨਾ ਤੋਂ ਬਾਅਦ ਪੁਲਿਸ ਨੇ ਮੇਲੇ ਦੇ ਪ੍ਰਬੰਧਕਾਂ ਅਤੇ ਇਸ ਨਾਲ ਜੁੜੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਸੀ। ਇਸ ਤੋਂ ਬਾਅਦ ਤਿੰਨ ਟੀਮਾਂ ਬਣਾ ਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ। ਮੰਗਲਵਾਰ ਨੂੰ ਪੁਲਿਸ ਨੇ ਤਿੰਨਾਂ ਦੋਸ਼ੀਆਂ ਨੂੰ ਸ਼ਹਿਰ ਤੋਂ ਹੀ ਗ੍ਰਿਫਤਾਰ ਕਰ ਲਿਆ। ਇਸ ਦੇ ਨਾਲ ਹੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਵੀ ਇਸ ਮਾਮਲੇ ਦਾ ਸੁ ਮੋਟੋ ਨੋਟਿਸ ਲਿਆ ਹੈ। ਹਾਦਸੇ ਨੂੰ ਲੈ ਕੇ ਮੋਹਾਲੀ ਡੀਸੀ ਤੋਂ 10 ਦਿਨਾਂ ਵਿੱਚ ਰਿਪੋਰਟ ਮੰਗੀ ਗਈ ਹੈ। 17 ਸਤੰਬਰ ਨੂੰ ਇਸ ਮਾਮਲੇ ਨੂੰ ਲੈ ਕੇ ਅਗਲੀ ਸੁਣਵਾਈ ਹੋਵੇਗੀ।
ਪੁਲਿਸ ਟੀਮ ਵੀ ਮੁਲਜ਼ਮਾਂ ਨੂੰ ਮੌਕੇ ’ਤੇ ਲੈ ਗਈ ਸੀ। ਮੁਲਜ਼ਮਾਂ ਨੇ ਪੁੱਛਗਿੱਛ ਦੌਰਾਨ ਸਪੱਸ਼ਟ ਕੀਤਾ ਹੈ ਕਿ ਇਸ ਵਾਰ ਉਨ੍ਹਾਂ ਨੇ ਵਿਦੇਸ਼ਾਂ ਦੀ ਤਰਜ਼ ’ਤੇ ਮੇਲੇ ਵਿੱਚ ਝੂਲਾ ਲਾਇਆ ਸੀ। ਉਹ ਕੰਪਨੀ ਤੋਂ ਬਿਲਕੁਲ ਨਵਾਂ ਝੂਲਾ ਲੈ ਕੇ ਆਏ ਸੀ। ਝੂਲੇ ਦੀ ਪੁਲੀ (ਗਰਾਰੀ) ਟੁੱਟ ਗਈ, ਜਿਸ ਕਰਕੇ ਇਹ ਹਾਦਸਾ ਵਾਪਰਿਆ। ਮੁਲਜ਼ਮ ਨੇ ਦੱਸਿਆ ਕਿ ਹਾਦਸੇ ਤੋਂ ਬਾਅਦ ਮਾਹੌਲ ਗਰਮਾ ਗਿਆ।
ਲੋਕ ਕੁੱਟਮਾਰ ਕਰਨ ‘ਤੇ ਉਤਰ ਆਏ ਸਨ। ਅਜਿਹੀ ਹਾਲਤ ਵਿੱਚ ਉਨ੍ਹਾਂ ਨੇ ਬਚਣ ਲਈ ਉੱਥੋਂ ਭੱਜਣਾ ਹੀ ਸਹੀ ਸਮਝਿਆ। ਉਹ ਸ਼ਹਿਰ ਤੋਂ ਬਾਹਰ ਕਿਤੇ ਨਹੀਂ ਗਏ, ਸਗੋਂ ਇਲਾਕੇ ਵਿੱਚ ਹੀ ਰਹੇ। ਡੀਐਸਪੀ ਸਿਟੀ-2 ਹਰਸਿਮਰਨ ਸਿੰਘ ਬੱਲ ਦਾ ਕਹਿਣਾ ਹੈ ਕਿ ਹੁਣ ਮੁੱਖ ਮੁਲਜ਼ਮ ਫੜੇ ਗਏ ਹਨ। ਅਜਿਹੇ ‘ਚ ਇਸ ਮਾਮਲੇ ਦੇ ਹੋਰ ਲੋਕ ਵੀ ਜਲਦ ਹੀ ਪੁਲਿਸ ਦੀ ਗ੍ਰਿਫਤ ‘ਚ ਹੋਣਗੇ। ਸਾਡੀਆਂ ਟੀਮਾਂ ਮੁਲਜ਼ਮਾਂ ਨੂੰ ਫੜਨ ਲਈ ਦਿਨ-ਰਾਤ ਕੰਮ ਕਰ ਰਹੀਆਂ ਹਨ।
ਇਹ ਵੀ ਪੜ੍ਹੋ : ਸਕੂਲਾਂ ਨੂੰ ਲੈ ਕੇ PM ਮੋਦੀ ਦੇ ਐਲਾਨ ਦੀ ਕੇਜਰੀਵਾਲ ਵੱਲੋਂ ਤਾਰੀਫ਼, ਬੋਲੇ-‘ਪੂਰਾ ਸਹਿਯੋਗ ਕਰਾਂਗੇ, ਪਰ…’
ਦੱਸ ਦੇਈਏ ਕਿ ਐਤਵਾਰ ਨੂੰ ਫੇਜ਼-8 ਦੁਸਹਿਰਾ ਗਰਾਊਂਡ ਵਿੱਚ ਚੱਲ ਰਹੇ ਮੇਲੇ ਦੌਰਾਨ ਡਰਾਪ ਟਾਵਰ ਦਾ ਝੂਲਾ ਸਿਰਫ਼ ਤਿੰਨ ਸਕਿੰਟਾਂ ਵਿੱਚ 50 ਫੁੱਟ ਦੀ ਉਚਾਈ ਤੋਂ ਡਿੱਗ ਗਿਆ ਸੀ। ਇਸ ਹਾਦਸੇ ‘ਚ 30 ਲੋਕ ਜ਼ਖਮੀ ਹੋ ਗਏ। ਇਨ੍ਹਾਂ ‘ਚੋਂ 16 ਲੋਕਾਂ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ।
ਦੁਸਹਿਰਾ ਗਰਾਊਂਡ ਵਿਚ ਝੂਲੇ ਦੀ ਘਟਨਾ ਤੋਂ ਬਾਅਦ ਸੋਮਵਾਰ ਤੋਂ ਹੀ ਮੇਲੇ ਨੂੰ ਸਮੇਟਣ ਲਈ ਟੀਮਾਂ ਇਕੱਠੀਆਂ ਹੋਈਆਂ ਸਨ। ਇੰਨਾ ਹੀ ਨਹੀਂ ਉਸ ਝੂਲੇ ਨੂੰ ਵੀ ਲਾਹੁਣ ਵਿੱਚ ਲੱਗੇ ਹੋਏ ਸੀ, ਜਿਸ ਕਰਕੇ ਇਹ ਹਾਦਸਾ ਵਾਪਰਿਆ। ਸੂਤਰਾਂ ਮੁਤਾਬਕ ਅਜਿਹਾ ਕਰਕੇ ਸਬੂਤ ਨਸ਼ਟ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਿਵੇਂ ਹੀ ਇਹ ਮਾਮਲਾ ਡੀਸੀ ਅਮਿਤ ਤਲਵਾੜ ਤੱਕ ਪਹੁੰਚਿਆ ਤਾਂ ਉਨ੍ਹਾਂ ਨੇ ਪੁਲਿਸ ਨੂੰ ਹੁਕਮ ਦਿੱਤੇ ਕਿ ਜਦੋਂ ਤੱਕ ਇਸ ਮਾਮਲੇ ‘ਚ ਪ੍ਰਸ਼ਾਸਨ ਦੀ ਜਾਂਚ ਪੂਰੀ ਨਹੀਂ ਹੁੰਦੀ, ਉਦੋਂ ਤੱਕ ਝੂਲੇ ਨੂੰ ਉਸੇ ਹਾਲਤ ਵਿੱਚ ਰਹਿਣ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “
ਝੂਲਾ ਡਿੱਗਣ ਦੇ ਮਾਮਲੇ ਵਿੱਚ ਗਠਿਤ ਕਮੇਟੀ ਨੇ ਆਪਣੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਟੀਮ ਨੇ ਤੱਥ ਇਕੱਠੇ ਕੀਤੇ। ਕਮੇਟੀ ਦੀ ਮੀਟਿੰਗ ਵੀ ਹੋ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਬੁੱਧਵਾਰ ਸ਼ਾਮ ਤੱਕ ਕਮੇਟੀ ਆਪਣੀ ਜਾਂਚ ਪੂਰੀ ਕਰਕੇ ਡੀਸੀ ਨੂੰ ਰਿਪੋਰਟ ਸੌਂਪ ਦੇਵੇਗੀ। ਇਸ ਵਿੱਚ ਜੋ ਵੀ ਜ਼ਿੰਮੇਵਾਰ ਪਾਇਆ ਜਾਵੇਗਾ, ਉਨ੍ਹਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇਗੀ। ਇੰਨਾ ਹੀ ਨਹੀਂ ਸੀ.ਐੱਮ. ਭਗਵੰਤ ਮਾਨ ਖੁਦ ਵੀ ਇਸ ਮਾਮਲੇ ਨੂੰ ਲੈ ਕੇ ਕਾਫੀ ਗੰਭੀਰ ਹਨ। ਉਨ੍ਹਾਂ ਡੀਸੀ ਅਤੇ ਐਸਐਸਪੀ ਤੋਂ ਘਟਨਾ ਦੀ ਸਾਰੀ ਜਾਣਕਾਰੀ ਹਾਸਲ ਕਰ ਲਈ ਹੈ।