ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਰਹਿ ਚੁੱਕੇ ਬਲਬੀਰ ਸਿੰਘ ਸਿੱਧੂ ਦੇ ਭਰਾ ਤੇ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ‘ਤੇ ਪੰਜਾਬ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦੇ ਹੋਏ ਉਨ੍ਹਾਂ ਦੀ ਕਾਰਪੋਰੇਸ਼ਨ ਦੀ ਮੈਂਬਰਸ਼ਿਪ ਰੱਦ ਕਰ ਦਿੱਤੀ ਹੈ। ਸਿੱਧੂ ਇਸ ਵੇਲੇ ਨਿੱਜੀ ਦੌਰੇ ‘ਤੇ ਵਿਦੇਸ਼ ਵਿੱਚ ਹਨ।
ਨਗਰ ਨਿਗਮ ਮੋਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੂੰ ਪੰਜਾਬ ਸਰਕਾਰ ਨੇ ਕੌਂਸਲਰ ਦੇ ਅਹੁਦੇ ਤੋਂ ਹਟਾ ਦਿੱਤਾ ਹੈ। ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਸਥਾਨਕ ਸਰਕਾਰ ਵਿਭਾਗ ਪੰਜਾਬ ਵਿਵੇਕ ਪ੍ਰਤਾਪ ਸਿੰਘ ਆਈ.ਏ.ਐੱਸ. ਦੇ ਦਸਤਖਤਾਂ ਹੇਠ ਜਾਰੀ ਕੀਤੇ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸਰਕਾਰ ਦੇ ਸਾਹਮਣੇ ਅਮਰਜੀਤ ਸਿੰਘ ਸਿੱਧੂ ਵੱਲੋਂ ਪੰਜਾਬ ਮਿਊਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 63 ਦੀ ਉਲੰਘਣਾ ਕਾਰਨ ਉਨ੍ਹਾਂ ਨੂੰ ਕੌਂਸਲਰ ਅਹੁਦੇ ਤੋਂ ਹਟਾਉਣ ਤੋਂ ਇਲਾਵਾ ਕੋਈ ਚਾਰਾ ਨਹੀਂ ਰਹਿ ਜਾਂਦਾ।
ਇਹ ਵੀ ਪੜ੍ਹੋ : ਸੜਕ ‘ਤੇ ਤੜਫ਼ਦੇ ਰਿਸ਼ਭ ਦੀ ਵੀਡੀਓ ਬਣਾਉਂਦੇ ਰਹੇ ਲੋਕ, ਖਿਲਰੇ ਰੁਪਏ ਸਮੇਟਣ ‘ਚ ਲੱਗੇ, ਮਸੀਹਾ ਬਣੇ 2 ਮੁੰਡੇ
ਇਸ ਲਈ ਪੰਜਾਬ ਦੇ ਰਾਜਪਾਲ ਪੰਜਾਬ ਮਿਉਂਸਪਲ ਕਾਰਪੋਰੇਸ਼ਨ ਐਕਟ 1976 ਦੀ ਧਾਰਾ 36 ਵਿੱਚ ਪ੍ਰਦਾਨ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਅਮਰਜੀਤ ਸਿੰਘ ਸਿੱਧੂ ਨੂੰ ਕੌਂਸਲਰ ਅਹੁਦੇ ਤੋਂ ਹਟਾਉਣ ਦਾ ਹੁਕਮ ਕਰਦੇ ਹਨ। ਹੁਕਮ ‘ਤੇ 28 ਦਸੰਬਰ ਦੀ ਤਰੀਕ ਪਾਈ ਗਈ ਹੈ। ਪਰ ਇਸ ਦਾ ਖੁਲਾਸਾ ਅੱਜ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: