ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਤੋਂ ਸ਼ੁਰੂ ਹੋ ਕੇ 11 ਅਗਸਤ ਤੱਕ ਚੱਲੇਗਾ। ਸ਼ਨੀਵਾਰ ਨੂੰ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਇਹ ਜਾਣਕਾਰੀ ਦਿੱਤੀ। ਸੰਸਦੀ ਮਾਮਲਿਆਂ ਬਾਰੇ ਕੈਬਨਿਟ ਕਮੇਟੀ (CCPA) ਨੇ ਸੈਸ਼ਨ ਦੀਆਂ ਤਰੀਕਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਰੱਖਿਆ ਮੰਤਰੀ ਰਾਜਨਾਥ ਸਿੰਘ ਨੇ (CCPA) ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ, ਜਿਸ ਵਿੱਚ ਤਰੀਕ ਤੈਅ ਕੀਤੀ ਗਈ।
ਸੰਸਦ ਦਾ ਮਾਨਸੂਨ ਸੈਸ਼ਨ ਨਵੇਂ ਸੰਸਦ ਭਵਨ ਦੇ ਨਾਲ ਸ਼ੁਰੂ ਹੋਵੇਗਾ, ਜਿਸਦਾ ਉਦਘਾਟਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਲ ਹੀ ਵਿੱਚ ਕੀਤਾ ਸੀ। ਕਰੀਬ ਇੱਕ ਮਹੀਨੇ ਤੱਕ ਚੱਲਣ ਵਾਲੇ ਮਾਨਸੂਨ ਸੈਸ਼ਨ ਵਿੱਚ 20 ਬੈਠਕਾਂ ਹੋਣ ਦੀ ਸੰਭਾਵਨਾ ਹੈ। ਇਹ ਸੈਸ਼ਨ 15 ਅਗਸਤ ਨੂੰ ਸੁਤੰਤਰਤਾ ਦਿਵਸ ਤੋਂ ਪਹਿਲਾਂ ਖਤਮ ਹੋ ਜਾਵੇਗਾ। ਮਾਨਸੂਨ ਸੈਸ਼ਨ ‘ਚ ਕਈ ਬਿੱਲਾਂ ‘ਤੇ ਚਰਚਾ ਹੋਣ ਦੀ ਸੰਭਾਵਨਾ ਹੈ। ਮਾਨਸੂਨ ਸੈਸ਼ਨ ‘ਚ ਕੇਂਦਰ ਦੀ ਮੋਦੀ ਸਰਕਾਰ ਯੂਨੀਫਾਰਮ ਸਿਵਲ ਕੋਡ (UCC) ਨੂੰ ਲੈ ਕੇ ਬਿੱਲ ਪੇਸ਼ ਕਰ ਸਕਦੀ ਹੈ।
ਇਹ ਵੀ ਪੜ੍ਹੋ : ਅਮਰਨਾਥ ਯਾਤਰਾ ਅੱਜ ਤੋਂ ਸ਼ੁਰੂ, ਪਹਿਲਾ ਜੱਥਾ ਰਵਾਨਾ, ਹੁਣ ਤੱਕ 3 ਲੱਖ ਤੋਂ ਜ਼ਿਆਦਾ ਸ਼ਰਧਾਲੂ ਕਰਾ ਚੁੱਕੇ ਰਜਿਸਟ੍ਰੇਸ਼ਨ
ਸੰਸਦੀ ਮਾਮਲਿਆਂ ਦੇ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਟਵੀਟ ਕੀਤਾ, ‘ਸੰਸਦ ਦਾ ਮਾਨਸੂਨ ਸੈਸ਼ਨ 20 ਜੁਲਾਈ ਨੂੰ ਸ਼ੁਰੂ ਹੋਵੇਗਾ ਅਤੇ 11 ਅਗਸਤ ਤੱਕ ਚੱਲੇਗਾ। 23 ਦਿਨਾਂ ਤੱਕ ਚੱਲਣ ਵਾਲੇ ਇਸ ਸੈਸ਼ਨ ਵਿੱਚ ਕੁੱਲ 17 ਬੈਠਕਾਂ ਹੋਣਗੀਆਂ। ਮੈਂ ਸਾਰੀਆਂ ਪਾਰਟੀਆਂ ਨੂੰ ਮੌਨਸੂਨ ਸੈਸ਼ਨ ਦੌਰਾਨ ਵਿਧਾਨਕ ਕੰਮਾਂ ਅਤੇ ਹੋਰ ਮੁੱਦਿਆਂ ‘ਤੇ ਸਾਰਥਕ ਵਿਚਾਰ ਵਟਾਂਦਰੇ ਲਈ ਯੋਗਦਾਨ ਪਾਉਣ ਦੀ ਅਪੀਲ ਕਰਦਾ ਹਾਂ।
ਵੀਡੀਓ ਲਈ ਕਲਿੱਕ ਕਰੋ -: