ਹਰਿਆਣਾ ਵਿੱਚ ਅੱਜ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ ਪਰ ਚੰਡੀਗੜ੍ਹ ਮੌਸਮ ਵਿਭਾਗ ਨੇ ਖਦਸ਼ਾ ਪ੍ਰਗਟਾਇਆ ਹੈ ਕਿ ਕੁਝ ਥਾਵਾਂ ’ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਤੇਜ਼ ਧੁੱਪ ਨਾਲ ਦਿਨ ਦਾ ਤਾਪਮਾਨ ਵਧੇਗਾ, ਜਿਸ ਕਾਰਨ ਲੋਕਾਂ ਨੂੰ ਨਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਸੂਬੇ ‘ਚ ਭਲਕੇ ਤੋਂ ਮਾਨਸੂਨ ਮੁੜ ਸਰਗਰਮ ਹੋਵੇਗਾ, ਜਿਸ ਦੇ ਮੱਦੇਨਜ਼ਰ 9 ਜ਼ਿਲਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।
ਹਰਿਆਣਾ ‘ਚ 26 ਜੁਲਾਈ ਨੂੰ 9 ਜ਼ਿਲਿਆਂ ‘ਚ ਭਾਰੀ ਬਾਰਿਸ਼ ਨੂੰ ਲੈ ਕੇ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਵਿੱਚ ਉੱਤਰੀ ਹਰਿਆਣਾ ਵਿੱਚ ਕੈਥਲ, ਕਰਨਾਲ ਦੇ ਨਾਲ-ਨਾਲ ਦੱਖਣ ਅਤੇ ਦੱਖਣ ਪੂਰਬ ਵਿੱਚ ਰੋਹਤਕ, ਸੋਨੀਪਤ ਅਤੇ ਪਾਣੀਪਤ ਜ਼ਿਲ੍ਹੇ ਸ਼ਾਮਲ ਹਨ। ਪੱਛਮ ਅਤੇ ਦੱਖਣ ਪੱਛਮ ਵਿਚ ਹਿਸਾਰ, ਜੀਂਦ, ਭਿਵਾਨੀ ਅਤੇ ਚਰਖੀ ਦਾਦਰੀ ਵਿਚ ਵੀ ਆਰੇਂਜ ਅਲਰਟ ਹੈ। ਮੌਸਮ ਵਿਭਾਗ ਨੇ ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਦਿੱਤਾ ਹੈ।
ਇਹ ਵੀ ਪੜ੍ਹੋ : ਮੁੰਬਈ ਦੇ ਅੰਧੇਰੀ ਪੂਰਬੀ ਖੇਤਰ ‘ਚ ਰਿਹਾਇਸ਼ੀ ਸੁਸਾਇਟੀ ਨੇੜੇ ਲੈਂਡਸਲਾਈਡ, ਫਾਇਰ ਟੈਂਡਰ ਮੌਕੇ ‘ਤੇ ਮੌਜੂਦ
ਹੜ੍ਹਾਂ ਕਾਰਨ ਹਰਿਆਣਾ ਨੂੰ ਹੁਣ ਤੱਕ 500 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸੂਬੇ ਦੇ 12 ਜ਼ਿਲ੍ਹਿਆਂ ਦੇ ਨਾਲ-ਨਾਲ 1465 ਪਿੰਡ ਹੜ੍ਹ ਦੀ ਲਪੇਟ ਵਿੱਚ ਹਨ। 232 ਘਰ ਪੂਰੀ ਤਰ੍ਹਾਂ ਨਾਲ ਨੁਕਸਾਨੇ ਗਏ ਹਨ, ਜਦਕਿ 3878 ਘਰ ਅੰਸ਼ਿਕ ਤੌਰ ‘ਤੇ ਨੁਕਸਾਨੇ ਗਏ ਹਨ। ਹੜ੍ਹ ਕਾਰਨ ਹੁਣ ਤੱਕ 40 ਲੋਕਾਂ ਦੀ ਮੌਤ ਹੋ ਚੁੱਕੀ ਹੈ। 6 ਲੋਕ ਜ਼ਖਮੀ ਅਤੇ 2 ਲਾਪਤਾ ਹਨ। ਹੜ੍ਹ ਅਤੇ ਬਿਜਲੀ ਡਿੱਗਣ ਕਾਰਨ ਹੁਣ ਤੱਕ 2100 ਵੱਡੇ ਪਸ਼ੂਆਂ ਦੀ ਮੌਤ ਹੋ ਚੁੱਕੀ ਹੈ। 2 ਲੱਖ ਹੈਕਟੇਅਰ ਤੋਂ ਵੱਧ ਫਸਲਾਂ ਦਾ ਨੁਕਸਾਨ ਹੋਇਆ ਹੈ।
ਵੀਡੀਓ ਲਈ ਕਲਿੱਕ ਕਰੋ -: