ਚੰਡੀਗੜ੍ਹ ਅਤੇ ਪੰਜਾਬ ਵਿੱਚ ਇਸ ਸੀਜ਼ਨ ਦੀ ਪਹਿਲੀ ਗਰਮੀ ਵੇਖੀ ਗਈ। ਸੋਮਵਾਰ ਨੂੰ ਫਰੀਦਕੋਟ ਦਾ ਤਾਪਮਾਨ 42.7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਸਾਲ ਦਾ ਸਭ ਤੋਂ ਵੱਡਾ ਰਿਕਾਰਡ ਹੈ, ਜਦਕਿ ਚੰਡੀਗੜ੍ਹ ਦਾ ਤਾਪਮਾਨ 40 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਉਥੇ ਹੀ ਜੇ ਹਰਿਆਣਾ ਦੀ ਗੱਲ ਕਰੀਏ ਤਾਂ ਇੱਥੇ ਤਾਪਮਾਨ ਆਮ ਨਾਲੋਂ 4 ਡਿਗਰੀ ਸੈਲਸੀਅਸ ਵੱਧ ਗਿਆ ਹੈ। ਦੂਜੇ ਪਾਸੇ ਮੌਸਮ ਵਿਭਾਗ ਮੁਤਾਬਕ ਹੁਣ 21 ਅਪ੍ਰੈਲ ਤੱਕ ਗਰਮੀ ਤੋਂ ਕੁਝ ਰਾਹਤ ਮਿਲਣ ਵਾਲੀ ਹੈ। ਐਕਟਿਵ ਪੱਛਮੀ ਗੜਬੜੀ ਕਰਕੇ ਹਰਿਆਣਾ-ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ‘ਚ ਤੂਫਾਨ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਮੁਤਾਬਕ 21 ਅਪ੍ਰੈਲ ਤੱਕ ਮੌਸਮ ‘ਚ ਰਾਹਤ ਰਹੇਗੀ ਪਰ 22 ਤੋਂ ਗਰਮੀ ਫਿਰ ਮੁੜ ਆਵੇਗੀ। ਮੰਗਲਵਾਰ ਤੋਂ ਸ਼ੁੱਕਰਵਾਰ 18 ਅਪ੍ਰੈਲ ਤੱਕ ਬੱਦਲ ਛਾਏ ਰਹਿਣ ਦੇ ਨਾਲ-ਨਾਲ ਕੁਝ ਇਲਾਕਿਆਂ ‘ਚ ਮੀਂਹ ਪੈ ਸਕਦਾ ਹੈ, ਜਦਕਿ ਕੁਝ ਥਾਵਾਂ ‘ਤੇ ਗੜੇ ਵੀ ਪੈ ਸਕਦੇ ਹਨ। ਇਸ ਤੋਂ ਇਲਾਵਾ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਹਵਾਵਾਂ ਵੀ ਚੱਲਣ ਵਾਲੀਆਂ ਹਨ, ਇਸ ਸਬੰਧੀ ਮੌਸਮ ਵਿਭਾਗ ਨੇ ਯੈਲੋ ਅਲਰਟ ਵੀ ਜਾਰੀ ਕੀਤਾ ਹੈ। ਮੌਸਮ ‘ਚ ਬਦਲਾਅ ਕਾਰਨ ਤਾਪਮਾਨ ‘ਚ ਗਿਰਾਵਟ ਆਵੇਗੀ।
ਜੇ ਹਰਿਆਣਾ ਅਤੇ ਪੰਜਾਬ ਦੇ ਜ਼ਿਲ੍ਹਿਆਂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਹਰਿਆਣਾ ਦੇ ਫਰੀਦਾਬਾਦ ਵਿੱਚ ਤਾਪਮਾਨ 43.1 ਡਿਗਰੀ, ਨੂਹ ਵਿੱਚ 42.7, ਹਿਸਾਰ ਵਿੱਚ 42.1 ਅਤੇ ਜੀਂਦ ਵਿੱਚ 42 ਡਿਗਰੀ ਤੱਕ ਪਹੁੰਚ ਗਿਆ। ਹਰਿਆਣਾ ਅਤੇ ਦਿੱਲੀ ਐਨਸੀਆਰ ਦੇ ਕੁਝ ਖੇਤਰਾਂ ਵਿੱਚ ਵੀ ਹੀਟਵੇਵ ਆਪਣਾ ਰੁਖ ਦਿਖਾ ਰਹੀ ਹੈ। ਦੂਜੇ ਪਾਸੇ ਜੇ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਦੇ ਫਰੀਦਕੋਟ ਵਿੱਚ ਤਾਪਮਾਨ 42.07 ਡਿਗਰੀ ਸੈਲਸੀਅਸ, ਹੁਸ਼ਿਆਰਪੁਰ ਵਿੱਚ 41.9, ਬਠਿੰਡਾ ਵਿੱਚ 41.6 ਡਿਗਰੀ ਸੈਲਸੀਅਸ ਰਿਹਾ।
ਇਹ ਵੀ ਪੜ੍ਹੋ : 5ਵੀਂ ‘ਚ 9 ਤੇ 8ਵੀਂ ‘ਚ 12 ਸਾਲ ਦੇ ਬੱਚੇ, PSEB ਵੱਲੋਂ ਦਾਖਲੇ ਨੂੰ ਲੈ ਕੇ ਨਵੀਆਂ ਗਾਈਡਲਾਈਨ ਜਾਰੀ
ਇਸ ਦੇ ਨਾਲ ਹੀ ਤੁਹਾਨੂੰ ਦੱਸ ਦੇਈਏ ਕਿ ਸ਼ਿਮਲਾ ਵਿੱਚ ਦਸੰਬਰ ਤੋਂ ਫਰਵਰੀ ਤੱਕ ਲਗਭਗ ਇੱਕ ਦਹਾਕੇ ਤੱਕ ਇੰਨੀ ਘੱਟ ਬਰਫਬਾਰੀ ਹੋਈ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਹਿਮਾਚਲ ਤੋਂ ਇਲਾਵਾ ਉੱਤਰੀ ਭਾਰਤ ਵਿੱਚ ਸੋਕੇ ਵਰਗੇ ਹਾਲਾਤ ਦੇਖਣ ਨੂੰ ਮਿਲਣ ਵਾਲੇ ਹਨ। ਇਸ ਦੇ ਨਾਲ ਹੀ ਮਾਰਚ ‘ਚ ਹੋਈ ਬਾਰਿਸ਼ ਤੋਂ ਲੋਕਾਂ ਨੂੰ ਯਕੀਨੀ ਤੌਰ ‘ਤੇ ਰਾਹਤ ਮਿਲੀ ਹੈ।
ਵੀਡੀਓ ਲਈ ਕਲਿੱਕ ਕਰੋ -: