ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੂੰ ਇੰਸਟਾਗ੍ਰਾਮ ‘ਤੇ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਉਨ੍ਹਾਂ ਨੂੰ ਇਹ ਧਮਕੀ ਪਾਕਿਸਤਾਨ ਦੇ ਨੰਬਰ ਤੋਂ ਮਿਲੀ ਹੈ। ਪੋਸਟ ਵਿੱਚ ਲਿਖਿਆ ਹੋਇਆ ਹੈ- ‘ਅਗਲਾ ਨੰਬਰ ਬਾਪੂ ਦਾ’। ਮੂਸੇਵਾਲਾ ਦੇ ਪਿਤਾ ਨੇ ਧਮਕੀ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਹੈ।
ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਪਿਤਾ ਧਮਕੀ ਮਿਲਣ ਤੋਂ ਬਾਅਦ ਕੁਝ ਦਿਨਾਂ ਲਈ ਪਿੰਡ ਤੋਂ ਕਿਤੇ ਬਾਹਰ ਚਲੇ ਗਏ ਹਨ। ਦੱਸ ਦੇਈਏ ਕਿ ਮੰਗਲਵਾਰ ਨੂੰ ਸਿੱਧੂ ਮੂਸੇਵਾਲਾ ਦੇ ਅਧਿਕਾਰਤ ਇੰਸਟਾਗ੍ਰਾਮ ਪੇਜ ਦੇ ਸਟੋਰੀ ਸੈਕਸ਼ਨ ਵਿੱਚ ਇੱਕ ਤਸਵੀਰ ਪੋਸਟ ਕੀਤੀ ਗਈ ਸੀ। ਇਸ ਫੋਟੋ ਰਾਹੀਂ ਮੂਸੇ ਵਾਲਾ ਦੇ ਮਾਤਾ-ਪਿਤਾ ਨੂੰ ਮਿਲਣ ਅਤੇ ਉਨ੍ਹਾਂ ਦੇ ਘਰ ਜਾ ਕੇ ਉਨ੍ਹਾਂ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਨ ਵਾਲਿਆਂ ਨੂੰ ਬੇਨਤੀ ਕੀਤੀ ਗਈ ਹੈ ਕਿ “ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਕੁਝ ਮਹੀਨਿਆਂ ਲਈ ਪਿੰਡ ਤੋਂ ਬਾਹਰ ਗਏ ਹਨ, ਇਸ ਲਈ ਉਨ੍ਹਾਂ ਨੂੰ ਮਿਲਣ ਵਾਲੇ ਨਿਰਾਸ਼ ਨਾ ਹੋਣ। ਅਸੀਂ ਤੁਹਾਨੂੰ ਪੋਸਟ ਰਾਹੀਂ ਅਪਡੇਟ ਕਰਦੇ ਰਹਾਂਗੇ।”
ਇਹ ਵੀ ਪੜ੍ਹੋ : ਗੈਂਗਸਟਰ ਲਾਰੈਂਸ ਹੁਣ ਮੁਕਤਸਰ ਪੁਲਿਸ ਦੇ ਸ਼ਿਕੰਜੇ ‘ਚ, ਫਾਈਨਾਂਸ ਕਤਲ ਕੇਸ ‘ਚ ਮਿਲਿਆ ਟਰਾਂਜ਼ਿਟ ਰਿਮਾਂਡ
ਮੂਸੇਵਾਲਾ ਦੇ ਪਿੰਡ ਵਾਲਿਆਂ ਦੇ ਨਾਲ-ਨਾਲ ਉਸਦੇ ਬਹੁਤ ਸਾਰੇ ਫਾਲੋਅਰਸ ਇਸ ਗੱਲੋਂ ਖੁਸ਼ ਹਨ ਕਿ ਗਾਇਕ ਦਾ ਕਤਲ ਕਰਨ ਵਾਲੇ ਦੋ ਸ਼ਾਰਪ ਸ਼ੂਟਰ ਜਗਰੂਪ ਰੂਪਾ ਅਤੇ ਮੰਨੂ ਕੁੱਸਾ ਮਾਰੇ ਗਏ ਹਨ। ਪ੍ਰਸ਼ੰਸਕਾਂ ਨੇ ਦੋ ਹਮਲਾਵਰਾਂ ਨੂੰ ਖਤਮ ਕਰਨ ਵਿੱਚ ਪੰਜਾਬ ਪੁਲਿਸ ਦੀ ਬਹਾਦਰੀ ਲਈ ਸ਼ਲਾਘਾ ਕੀਤੀ।
ਪੰਜਾਬੀ ਸੰਗੀਤਕਾਰ ਸਿੱਧੂ ਮੂਸੇ ਵਾਲਾ ਦੇ ਕਤਲ ਵਿੱਚ ਕਥਿਤ ਤੌਰ ‘ਤੇ ਸ਼ਾਮਲ ਦੋ ਅਪਰਾਧੀ ਪੰਜਾਬ ਦੇ ਅੰਮ੍ਰਿਤਸਰ ਨੇੜੇ ਪੰਜਾਬ ਪੁਲਿਸ ਨਾਲ ਹੋਈ ਗੋਲੀਬਾਰੀ ਵਿੱਚ ਮਾਰੇ ਗਏ। ਇਸ ਘਟਨਾ ਵਿੱਚ ਤਿੰਨ ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋਏ। ਇਹ ਐਨਕਾਊਂਟਰ ਪੰਜ ਘੰਟੇ ਚੱਲਿਆ।
ਵੀਡੀਓ ਲਈ ਕਲਿੱਕ ਕਰੋ -: