ਪੰਜਾਬੀ ਸਿੰਗਰ ਸਿੱਧੂ ਮੂਸੇਵਾਲਾ ਅੰਤਿਮ ਯਾਤਰਾ ਦੌਰਾਨ ਮੂਸੇਵਾਲਾ ਦੇ ਸਿਰ ‘ਤੇ ਸਿਹਰਾ ਸਜਾਇਆ ਗਿਆ। ਉਨ੍ਹਾਂ ਦੇ ਪਿਤਾ ਨੇ ਮੂਸੇਵਾਲਾ ਸਟਾਈਲ ਵਿੱਚ ਪੱਟ ‘ਤੇ ਥਾਪੀ ਮਾਰ ਕੇ ਪੁੱਤ ਨੂੰ ਅੰਤਿਮ ਵਿਦਾਈ ਦਿੱਤੀ। ਇਸ ਦੌਰਾਨ ਵੱਡੀ ਗਿਣਤੀ ਵਿੱਚ ਪ੍ਰਸ਼ੰਸਕ ਉਥੇ ਮੌਜੂਦ ਸਨ, ਜੋ ਉਨ੍ਹਾਂ ਦੀ ਆਖਰੀ ਝਲਕ ਵੇਖਣਾ ਚਾਹੁੰਦੇ ਸਨ
ਸ਼ਵ ਯਾਤਰਾ ਦੌਰਾਨ ਸਿੱਧੂ ਮੂਸੇਵਾਲਾ ਦੇ ਮਾਪਿਆਂ ਦਾ ਹਾਲ ਵੇਖਿਆ ਨਹੀਂ ਸੀ ਜਾ ਰਿਹਾ। ਮੂਸੇਵਾਲਾ ਦੇ ਪਿਤਾ ਨੇ ਪੱਗ ਲਾ ਕੇ ਉਥੇ ਮੌਜੂਦ ਲੋਕਾਂ ਦਾ ਸ਼ੁਕਰੀਆ ਕੀਤਾ ਕਿ ਉਨ੍ਹਾਂ ਨੇ ਉਨ੍ਹਾਂ ਦੇ ਪੁੱਤ ਨੂੰ ਇੰਨਾ ਪਿਆਰ ਦਿੱਤਾ। ਮੂਸੇਵਾਲਾ ਦੀ ਅੰਤਿਮ ਯਾਤਰਾ ਦੌਰਾਨ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵਿਲਖ-ਵਿਲਖ ਕੇ ਰੋਏ ਕਿ ਉਨ੍ਹਾਂ ਨੂੰ ਹੌਂਸਲਾ ਦੇਣਾ ਵੀ ਮੁਸ਼ਕਲ ਹੋ ਗਿਆ।
ਅੰਤਿਮ ਯਾਤਰਾ ਦੌਰਾਨ ਮੂਸੇਵਾਲਾ ਦੇ ਪ੍ਰੰਸ਼ਸਕਾਂ ਨੇ ਸਿੱਧੂ ਮੂਸੇਵਾਲਾ ਅਮਰ ਰਹੇ ਦੇ ਨਾਅਰੇ ਵੀ ਲਾਏ। ਦੱਸਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੇ ਦੋ ਕੁੱਤਿਆਂ ਨੇ ਵੀ ਖਾਣਾ-ਪੀਣਾ ਛੱਡ ਦਿੱਤਾ।
ਸਿੱਧੂ ਮੂਸੇਵਾਲਾ ਦੀ ਅੰਤਿਮ ਯਾਤਰਾ ਦੌਰਾਨ ਸਾਹਮਣੇ ਆਈਆਂ ਤਸਵੀਰਾਂ ਵੇਖ ਕੇ ਦਿਲ ਵਲੂੰਧਰਿਆ ਜਾਂਦਾ ਹੈ। ਸਿੱਧੂ ਮੂਸੇਵਾਲਾ ਕਹਿੰਦਾ ਹੁੰਦਾ ਸੀ ਕਿ ਉਸ ਨੂੰ ਆਪਣੀ ਮਾਂ ਤੋਂ ਜੂੜਾ ਕਰਵਾਉਣਾ ਬਹੁਤ ਪਸੰਦ ਹੈ। ਅੰਤਿਮ ਯਾਤਰਾ ਦੌਰਾਨ ਮਾਂ ਨੇ ਹੱਥੀਂ ਪੁੱਤ ਦਾ ਜੂੜਾ ਕੀਤਾ ਤੇ ਪਿਓ ਨੇ ਸਿਰ ‘ਤੇ ਦਸਤਾਰ ਬੰਨ੍ਹੀ।
ਵੀਡੀਓ ਲਈ ਕਲਿੱਕ ਕਰੋ -: