ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਜਿੱਥੇ ਉਸ ਦੇ ਪ੍ਰਸ਼ੰਸਕਾਂ ‘ਚ ਉਨ੍ਹਾਂ ਦੇ ਕਤਲ ਦਾ ਇਨਸਾਫ਼ ਦਿਵਾਉਣ ਲਈ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ, ਉਥੇ ਹੀ ਕੁਝ ਲੋਕ ਪੈਸੇ ਕਮਾਉਣ ਲਈ ਸਿੱਧੂ ਦੇ ਨਾਂ ਦੀ ਵਰਤੋਂ ਕਰ ਰਹੇ ਹਨ।
ਅਜਿਹੇ ਹੀ ਇੱਕ ਮਾਮਲਾ ਵਿੱਚ ਝੰਡਾ ਕਲਾਂ ਰੋਡ ’ਤੇ ਸਥਿਤ ਗਰਗ ਫੂਡ ਇੰਡਸਟਰੀਜ਼ ਦਾ ਸਾਹਮਣੇ ਆਇਆ ਜਿਥੇ ਖਾਣ-ਪੀਣ ਦਾ ਸਾਮਾਨ ਤਿਆਰ ਹੁੰਦਾ ਹੈ। ਇਸ ਦੇ ਮਾਲਕ ਵੱਲੋਂ ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਫੈਕਟਰੀ ਵਿੱਚ ਬਣੇ ਕੁਰਕੁਰੇ-ਚਿਪਸ ਦੇ ਰੈਪਰ ’ਤੇ ਮੂਸੇਵਾਲਾ ਦੀ ਫੋਟੋ ਅਤੇ ਨਾਮ ਦੀ ਵਰਤੋਂ ਕਰਕੇ ਆਪਣੇ ਲਈ ਬਖੇੜਾ ਸਹੇੜ ਲਿਆ।
ਇਸ ਸਬੰਧੀ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਿੱਧੂ ਮੂਸੇਵਾਲਾ ਦਾ ਨਾਂ ਅਤੇ ਫੋਟੋ ਉਨ੍ਹਾਂ ਦੀ ਮਨਜ਼ੂਰੀ ਤੋਂ ਬਿਨਾਂ ਖਾਣ-ਪੀਣ ਦਾ ਸਾਮਾਨ ਬਣਾਉਣ ਵਾਲੀ ਫਰਮ ਵੱਲੋਂ ਵਰਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਮਾਤਾ ਚਿੰਤਪੁਰਨੀ ਜਾਣ ਦਾ ਰਾਹ ਹੋਵੇਗਾ ਸੌਖਾ, ਫਗਵਾੜਾ ਤੋਂ ਹੁਸ਼ਿਆਰਪੁਰ ਬਾਇਪਾਸ ਹੋਣ ਜਾ ਰਿਹੈ ਫੋਰਲੇਨ
ਪਿੰਡ ਮੂਸੇਵਾਲਾ ਦੇ ਪਰਿਵਾਰਕ ਮੈਂਬਰਾਂ ਦੇ ਨੁਮਾਇੰਦਿਆਂ ਵਜੋਂ ਪੁੱਜੇ ਹਰਪਾਲ ਸਿੰਘ ਅਤੇ ਕੁਲਦੀਪ ਨੇ ਦੱਸਿਆ ਕਿ ਉਕਤ ਫੈਕਟਰੀ ਮਾਲਕ ਮੂਸੇਵਾਲਾ ਦਾ ਨਾਂ ਵਰਤ ਕੇ ਮੁਨਾਫਾ ਕਮਾ ਰਹੇ ਹਨ, ਜਿਸ ਦਾ ਅੱਜ ਉਨ੍ਹਾਂ ਨੂੰ ਪਤਾ ਲੱਗਾ ਹੈ। ਇਸ ਕਰਕੇ ਉਹ ਪੁਲਸ ਨੂੰ ਲੈ ਕੇ ਪਹੁੰਚੇ ਹਨ।
ਪਰਿਵਾਰ ਦੀ ਇਜਾਜ਼ਤ ਤੋਂ ਬਿਨਾਂ ਸਿੱਧੂ ਮੂਸੇਵਾਲਾ ਦੀ ਫੋਟੋ ਅਤੇ ਨਾਮ ਦੀ ਵਰਤੋਂ ਕਰਨ ਲਈ ਫੈਕਟਰੀ ਮਾਲਕ ਮਨੀਸ਼ ਕੁਮਾਰ ਨੇ ਪਰਿਵਾਰ ਤੋਂ ਮੁਆਫੀ ਮੰਗੀ ਹੈ। ਇਸ ਮੌਕੇ ਏ.ਐਸ.ਆਈ ਜਗਰਾਜ ਸਿੰਘ ਨੇ ਦੱਸਿਆ ਕਿ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਫੈਕਟਰੀ ਮਾਲਕ ਨੇ ਮੁਆਫ਼ੀ ਮੰਗ ਕੇ ਮਾਮਲਾ ਸੁਲਝਾ ਲਿਆ ਹੈ।
ਵੀਡੀਓ ਲਈ ਕਲਿੱਕ ਕਰੋ -: