More extended summer vacations : ਚੰਡੀਗੜ੍ਹ : ਪੂਰੀ ਦੁਨੀਆ ਵਿਚ ਫੈਲੇ ਕੋਰੋਨਾ ਵਾਇਰਸ ਦੇ ਵਧਦੇ ਪ੍ਰਕੋਪ ਨੇ ਇਸ ਸਮੇਂ ਬੱਚੇ ਤੋਂ ਲੈ ਕੇ ਬਜ਼ੁਰਗ ਹਰ ਕਿਸੇ ਦੀ ਰੋਜ਼ਮਰਾ ਦੀ ਜ਼ਿੰਦਗੀ ’ਤੇ ਡੂੰਘਾ ਅਸਰ ਪਾਇਆ ਹੈ। ਇਸ ਦੇ ਵਧਦੇ ਮਾਮਲਿਆਂ ਕਰਕੇ ਬੱਚਿਆਂ ਦੀ ਪੜ੍ਹਾਈ ’ਤੇ ਵੀ ਵਾਧੂ ਅਸਰ ਪੈ ਰਿਹਾ ਹੈ। ਕੋਵਿਡ-19 ਦੇ ਚੱਲਦਿਆਂ ਬੱਚਿਆਂ/ਵਿਦਿਆਰਥੀਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰਖਦੇ ਹੋਏ ਕੋਵਿਡ-19 ਲਗਭਗ ਦੋ ਮਹੀਨਿਆਂ ਤੋਂ ਸਕੂਲ/ਕਾਲਜ ਬੰਦ ਹਨ। ਇਸ ਦੇ ਵਧਦੇ ਮਾਮਲਿਆਂ ਨੂੰ ਠੱਲ੍ਹ ਨਾ ਪੈਂਦੀ ਦੇਖ ਕੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਹੋਰ ਵਧਾ ਦਿੱਤਾ ਗਿਆ ਹੈ।
ਪਹਿਲਾਂ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਸਰਕਾਰੀ ਤੇ ਸਰਕਾਰੀ ਏਡਿਡ ਸਕੂਲਾਂ ਦੇ ਬੱਚਿਆਂ ਨੂੰ 15 ਅਪ੍ਰੈਲ ਤੋਂ 14 ਮਈ ਤੱਕ ਗਰਮੀਆਂ ਦੀਆਂ ਛੁੱਟੀਆਂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਪਰ ਅਜੇ ਵੀ ਹਾਲਾਤਾਂ ’ਚ ਕੋਈ ਸੁਧਾਰ ਨਾ ਹੁੰਦਾ ਦੇਖਦੇ ਹੋਏ ਇਨ੍ਹਾਂ ਗਰਮੀਆਂ ਦੀਆਂ ਛੁੱਟੀਆਂ ਨੂੰ ਅਗਲੇ ਹੁਕਮਾਂ ਤੱਕ ਹੋਰ ਵਧਾ ਦਿੱਤਾ ਗਿਆ ਹੈ। ਇਹ ਹੁਕਮ ਜ਼ਿਲਾ ਸਿੱਖਿਆ ਅਫਸਰ ਚੰਡੀਗੜ੍ਹ ਵੱਲੋਂ ਅੱਜ ਜਾਰੀ ਕੀਤੇ ਗਏ ਹਨ।
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਚੰਡੀਗੜ੍ਹ ਵਿਚ ਪਹਿਲਾਂ ਪੀਜੀਆਈ ਦੇ ਡਾਕਟਰਾਂ ਨੂੰ ਗਰਮੀ ਦੀਆਂ ਛੁੱਟੀਆਂ ਨਾ ਦੇਣ ਤੋਂ ਬਾਅਦ ਹੁਣ ਜੀਐਮਸੀਐਚ- 32 ਵਿਚ ਵੀ ਡਾਕਟਰਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਬੁੱਧਵਾਰ ਨੂੰ ਡਾਇਰੈਕਟਰ ਪ੍ਰਿੰਸੀਪਲ ਦੀ ਹਸਪਤਾਲ ਦੇ ਐਚਓਡੀ ਨਾਲ ਹੋਈ ਬੈਠਕ ਵਿਚ ਗਰਮੀਆਂ ਦੀਆਂ ਛੁੱਟੀਆਂ ਦੇ ਫੈਸਲੇ ਨੂੰ ਵਾਪਿਸ ਲੈ ਲਿਆ ਗਿਆ। ਬੈਠਕ ਵਿਚ ਡਾਕਟਰਾਂ ਨੇ ਕਿਹਾ ਕਿ ਉਹ ਗਰਮੀਆਂ ਦੀਆਂ ਛੁੱਟੀਆਂ ਨਹੀਂ ਲੈਣਗੇ ਕਿਉਂਕਿ ਕੋਰੋਨਾ ਸੰਕਟ ਦੀ ਘੜੀ ਵਿਚ ਮਰੀਜ਼ਾਂ ਨੂੰ ਡਾਕਟਰਾਂ ਦੀ ਸਖਤ ਲੋੜ ਹੈ। ਡਾਕਰਟ ਇਨ੍ਹੀਂ ਦਿਨੀਂ ਅਰਨਡ ਲੀਵ ’ਤੇ ਕੰਮ ਕਰਨਗੇ।