ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨਾਂ ਨੂੰ ਪ੍ਰੇਸ਼ਾਨੀ ਮੁਕਤ ਖਰੀਦ ਲਈ ਦਿੱਤੀ ਗਈ ਵਚਨਬੱਧਤਾ ਕਾਰਨ, ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਦੇ ਮੰਤਰੀ ਲਾਲ ਚੰਦ ਕਟਾਰੂਚਕ ਨੇ ਅੱਜ ਕਿਹਾ ਕਿ 5334.54 ਕਰੋੜ ਰੁਪਏ ਦਾ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਸਿੱਧੇ ਤੌਰ ‘ਤੇ ਜਾਰੀ ਕੀਤਾ ਗਿਆ ਹੈ।
ਸੂਬੇ ਵਿੱਚ ਚੱਲ ਰਹੇ ਝੋਨੇ ਦੀ ਖਰੀਦ ਸੀਜ਼ਨ ਦੌਰਾਨ ਕੱਲ੍ਹ ਇੱਕ ਦਿਨ ਵਿੱਚ ਲਗਭਗ 1,84,409 ਕਿਸਾਨਾਂ ਦੇ ਖਾਤਿਆਂ ਦੀ ਜਾਂਚ ਕੀਤੀ ਗਈ, ਜਦੋਂ ਕਿ ਹੋਰ 1,500 ਕਰੋੜ ਰੁਪਏ ਦੀ ਅਦਾਇਗੀ ਲਈ ਮਨਜ਼ੂਰੀ ਦਿੱਤੀ ਗਈ ਹੈ ਅਤੇ ਸੋਮਵਾਰ ਨੂੰ ਬੈਂਕਾਂ ਦੇ ਖੁੱਲ੍ਹਣ ਤੋਂ ਬਾਅਦ ਜਾਰੀ ਕਰ ਦਿੱਤੇ ਜਾਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਕੱਲ੍ਹ ਤੱਕ ਸੀਜ਼ਨ ਦੌਰਾਨ 144 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਜਾ ਚੁੱਕੀ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਿਸ ‘ਚ ਵੱਡਾ ਫੇਰਬਦਲ, 4 IPS ਅਧਿਕਾਰੀਆਂ ਸਣੇ 43 DSP ਦੇ ਹੋਏ ਟਰਾਂਸਫਰ
ਘੱਟੋ-ਘੱਟ ਸਮਰਥਨ ਮੁੱਲ ਦੀਆਂ ਅਦਾਇਗੀਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਕੱਲ੍ਹ ਤੱਕ ਕੁੱਲ 25424.86 ਕਰੋੜ ਰੁਪਏ ਦੀ ਘੱਟੋ-ਘੱਟ ਸਮਰਥਨ ਮੁੱਲ ਦੀ ਅਦਾਇਗੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਾਰੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਲਗਭਗ 6.5 ਲੱਖ ਕਿਸਾਨ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਉਠਾ ਚੁੱਕੇ ਹਨ। ਉਨ੍ਹਾਂ ਨੇ ਕਿਸਾਨਾਂ ਦੇ ਪਸੀਨੇ ਅਤੇ ਮਿਹਨਤ ਨਾਲ ਪੈਦਾ ਹੋਏ ਹਰ ਅਨਾਜ ਨੂੰ ਖਰੀਦਣ ਲਈ ਸੂਬਾ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਇਆ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਰਾਹੁਲ ਭੰਡਾਰੀ ਨੇ ਦੱਸਿਆ ਕਿ ਨਵੰਬਰ ਮਹੀਨੇ ਲਈ ਸੀ.ਸੀ.ਐਲ. ਦੀ ਮਨਜ਼ੂਰੀ ਨਾਲ ਘੱਟੋ-ਘੱਟ ਸਮਰਥਨ ਮੁੱਲ ਦਾ ਭੁਗਤਾਨ ਨਿਰਵਿਘਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮਾਝਾ ਪੱਟੀ ਵਿੱਚ ਲਿਫਟਿੰਗ ਦੇ ਨਾਲ-ਨਾਲ ਲਗਭਗ ਸਾਰੇ ਝੋਨੇ ਦੀ ਖਰੀਦ ਹੋ ਚੁੱਕੀ ਹੈ ਅਤੇ ਹੁਣ ਸਭ ਤੋਂ ਵੱਧ ਆਮਦ ਮਾਲਵਾ ਪੱਟੀ ਵਿੱਚ ਦੇਖਣ ਨੂੰ ਮਿਲ ਰਹੀ ਹੈ। ਜ਼ਿਲ੍ਹਿਆਂ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 72 ਘੰਟੇ ਤੋਂ ਪਹਿਲਾਂ ਖਰੀਦੇ ਗਏ ਝੋਨੇ ਵਿੱਚੋਂ 98 ਫੀਸਦੀ ਤੋਂ ਵੱਧ ਦੀ ਲਿਫਟਿੰਗ ਹੋ ਚੁੱਕੀ ਹੈ।