More than 63 thousand cases : ਮੁੰਬਈ : ਮਹਾਰਾਸ਼ਟਰ ਵਿਚ ਕੋਰੋਨਾ ਨੇ ਅੱਜ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਇਕ ਦਿਨ ਵਿਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਹਨ। ਰਾਜ ਦੇ ਸਿਹਤ ਵਿਭਾਗ ਦੇ ਅਨੁਸਾਰ, ਐਤਵਾਰ ਨੂੰ ਰਾਜ ਵਿੱਚ ਕੋਰੋਨਾ ਦੇ 63,294 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ ਮਹਾਰਾਸ਼ਟਰ ਵਿੱਚ ਕੋਰੋਨਾ ਦੇ ਕੁੱਲ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ 34,07,245 ਹੋ ਗਈ.
ਐਤਵਾਰ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੀ ਲਾਗ ਕਾਰਨ 349 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਰਾਜ ਵਿੱਚ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਕੁੱਲ ਗਿਣਤੀ 57,987 ਹੈ। ਐਤਵਾਰ ਨੂੰ ਮਹਾਰਾਸ਼ਟਰ ਵਿਚ ਕੁਲ 34,008 ਮਰੀਜ਼ਾਂ ਦੀ ਰਿਕਵਰੀ ਤੋਂ ਬਾਅਦ ਛੁੱਟੀ ਕੀਤੀ ਗਈ। ਰਾਜ ਵਿੱਚ ਹੁਣ ਤੱਕ 27,82,161 ਨੂੰ ਹਸਪਤਾਲ ਤੋਂ ਠੀਕ ਹੋਣ ’ਤੇ ਡਿਸਚਾਰਜ ਕੀਤਾ ਜਾ ਚੁੱਕਾ ਹੈ।
ਦੱਸਣਯੋਗ ਹੈ ਕਿ ਮਹਾਰਾਸ਼ਟਰ ਦੇ ਸਿਹਤ ਮੰਤਰੀ ਰਾਜੇਸ਼ ਟੋਪ ਨੇ ਐਤਵਾਰ ਨੂੰ ਕਿਹਾ ਕਿ ਰਾਜ ਵਿੱਚ ਲੌਕਡਾਊਨ ਲਗਾਉਣ ਦੇ ਸੰਦਰਭ ਵਿੱਚ, 14 ਅਪ੍ਰੈਲ ਤੋਂ ਬਾਅਦ ਢੁਕਵਾਂ ਫੈਸਲਾ ਲਿਆ ਜਾਵੇਗਾ। ਮੁੱਖ ਮੰਤਰੀ ਊਧਵ ਠਾਕਰੇ ਦੀ ਅਗਵਾਈ ਵਾਲੀ ਟਾਸਕ ਫੋਰਸ ਦੀ ਡਿਜੀਟਲ ਬੈਠਕ ਵਿੱਚ ਵਾਇਰਸ ਦੀ ਚੇਨ ਨੂੰ ਤੋੜਨ ਲਈ ਵੱਖ-ਵੱਖ ਮੁੱਦਿਆਂ ’ਤੇ ਚਰਚਾ ਹੋਈ। ਮੰਤਰੀ ਨੇ ਕਿਹਾ, “ਅੱਜ ਦੀ ਬੈਠਕ ਵਿੱਚ ਲੌਕਡਾਊ ਦੀ ਮਿਆਦ ਅਤੇ ਆਰਥਿਕ ਮੰਦਵਾੜੇ ਨਾਲ ਨਜਿੱਠਣ ਬਾਰੇ ਵਿਚਾਰ ਵਟਾਂਦਰੇ ਹੋਏ ਜੋ ਇਸਦਾ ਨਤੀਜਾ ਹੈ।” ਟਾਸਕ ਫੋਰਸ ਦਾ ਮੰਨਣਾ ਹੈ ਕਿ ਰਾਜ ਵਿਚ ਕੋਰੋਨਾ ਵਾਇਰਸ ਦੀ ਸਥਿਤੀ ਅਜਿਹੀ ਹੈ ਕਿ ਤਾਲਾਬੰਦੀ ਦੀ ਜ਼ਰੂਰਤ ਹੈ।”