ਦਿੱਲੀ ਵਿੱਚ ਕੋਰੋਨਾ ਨੇ ਭਿਆਨਕ ਰੂਪ ਧਾਰਨ ਕਰ ਲਿਆ ਹੈ। ਅੱਜ ਅੱਠ ਮਹੀਨਿਆਂ ਵਿੱਚ ਪਹਿਲੀ ਵਾਰ ਇਸ ਦੇ 20,181 ਨਵੇਂ ਮਾਮਲੇ ਸਾਹਮਣੇ ਆਏ ਅਤੇ ਸੱਤ ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਲਾਗ ਦੀ ਦਰ ਵਧ ਕੇ 19.60 ਫੀਸਦੀ ਹੋ ਗਈ।
ਇਹ ਜਾਣਕਾਰੀ ਸਿਹਤ ਵਿਭਾਗ ਵੱਲੋਂ ਜਾਰੀ ਅੰਕੜਿਆਂ ਵਿੱਚ ਦਿੱਤੀ ਗਈ ਹੈ। 2 ਮਈ ਨੂੰ ਕੌਮੀ ਰਾਜਧਾਨੀ ਵਿੱਚ ਕੋਵਿਡ -19 ਨਾਲ 407 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂ ਕਿ ਲਾਗ ਦੇ 20,394 ਮਾਮਲੇ ਸਾਹਮਣੇ ਆਏ। ਇਸ ਦੇ ਨਾਲ ਹੀ ਇਨਫੈਕਸ਼ਨ ਦੀ ਦਰ 28.33 ਫੀਸਦੀ ਰਹੀ ਸੀ।
ਅੰਕੜਿਆਂ ਮੁਤਾਬਕ ਇੱਕ ਦਿਨ ਪਹਿਲਾਂ 1,02,965 ਕੋਵਿਡ ਟੈਸਟ ਕੀਤੇ ਗਏ ਸਨ। ਇਨ੍ਹਾਂ ਵਿੱਚ 79,946 RT-PCR ਸ਼ਾਮਲ ਹਨ, ਜਦਕਿ ਬਾਕੀ ਰੈਪਿਡ ਐਂਟੀਜੇਨ ਟੈਸਟ ਹਨ। ਹਸਪਤਾਲਾਂ ਵਿੱਚ ਲਗਭਗ 1,586 ਮਰੀਜ਼ ਦਾਖਲ ਹਨ। ਇਨ੍ਹਾਂ ‘ਚੋਂ 375 ਮਰੀਜ਼ ਆਕਸੀਜਨ ਸਪੋਰਟ ‘ਤੇ ਹਨ। ਇਨ੍ਹਾਂ 375 ਮਰੀਜ਼ਾਂ ਵਿੱਚੋਂ 27 ਵੈਂਟੀਲੇਟਰ ‘ਤੇ ਹਨ।
ਵੀਡੀਓ ਲਈ ਕਲਿੱਕ ਕਰੋ -:
“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”
ਦਿੱਲੀ ਵਿੱਚ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 48,178 ਹੋ ਗਈ ਹੈ। ਇਨ੍ਹਾਂ ਵਿੱਚੋਂ 25,909 ਹੋਮ ਆਈਸੋਲੇਸ਼ਨ ਵਿੱਚ ਹਨ। ਇਸ ਸਮੇਂ ਦਿੱਲੀ ਸਰਕਾਰ ਦੇ 14 ਹਸਪਤਾਲਾਂ ਵਿੱਚ ਕੋਵਿਡ ਦੇ ਜਨਰਲ ਅਤੇ ਆਈਸੀਯੂ ਬੈੱਡਾਂ ਦੀ ਗਿਣਤੀ ਵਧਾ ਦਿੱਤੀ ਗਈ ਹੈ। ਹੁਣ 14 ਹਸਪਤਾਲਾਂ ਵਿੱਚ ਕੋਰੋਨਾ ਮਰੀਜ਼ਾਂ ਲਈ ਕੁੱਲ 5650 ਕੋਵਿਡ ਬੈੱਡ ਅਤੇ 2075 ਆਈਸੀਯੂ ਬੈੱਡ ਹਨ। ਕੋਰੋਨਾ ਦੇ ਵਧਦੇ ਮਾਮਲਿਆਂ ਕਰਕੇ 8 ਕੋਵਿਡ ਕੇਅਰ ਸੈਂਟਰਾਂ ਵਿੱਚ 2800 ਬੈੱਡ ਵਧਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ।