ਪੰਜਾਬ ਦੇ ਸਭ ਤੋਂ ਮਹਿੰਗੇ ਲਾਡੋਵਾਲ ਟੋਲ ਪਲਾਜ਼ਾ ‘ਤੇ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵੀ ਜਾਰੀ ਹੈ। ਦੱਸ ਦਈਏ ਕਿ ਨੈਸ਼ਨਲ ਹਾਈਵੇ ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਟੋਲ ਦਰਾਂ ‘ਚ ਵਾਧੇ ਨੂੰ ਲੈ ਕੇ ਗੁੱਸੇ ‘ਚ ਭਾਰਤੀ ਕਿਸਾਨ ਯੂਨੀਅਨ ਦੀਆਂ ਜਥੇਬੰਦੀਆਂ ਨੇ ਅਣਮਿੱਥੇ ਸਮੇਂ ਲਈ ਹੜਤਾਲ ਕਰਕੇ ਸਾਰੇ ਵਾਹਨਾਂ ਨੂੰ ਟੋਲ ਮੁਕਤ ਕਰ ਦਿੱਤਾ ਹੈ। ਕਿਸਾਨਾਂ ਦੀ ਮੰਗ ਹੈ ਕਿ NHAI ਟੋਲ ਦੀਆਂ ਪੁਰਾਣੀਆਂ ਦਰਾਂ ਨੂੰ ਫਿਰ ਲਾਗੂ ਕਰੇ। ਇਸ ਬਾਰੇ ਟੋਲ ਕੰਪਨੀ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਰੋੜਾਂ ਦਾ ਨੁਕਸਾਨ ਹੋ ਰਿਹਾ ਹੈ। ਇਸ ਸਬੰਧੀ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮੰਗ ਪੱਤਰ ਤਿਆਰ ਕਰ ਲਿਆ ਹੈ, ਜਿਸ ਨੂੰ ਉਹ ਡੀਸੀ ਨੂੰ ਭੇਜਣਗੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ, ਉਦੋਂ ਤੱਕ ਉਹ ਹੜਤਾਲ ਨਹੀਂ ਕਰਨਗੇ।
ਇਹ ਵੀ ਪੜ੍ਹੋ : ਪੁਲਿਸ ਥਾਣੇ ‘ਚ DIG ਦੀ ਅਚਾਨਕ ਰੇਡ, ਕੁਆਰਟਰਾਂ ‘ਚ ਸੁੱਤੇ ਮਿਲੇ DSP ਤੇ SHO! ਹੋਇਆ ਐਕਸ਼ਨ
ਇਸ ਸਬੰਧੀ ਕਿਸਾਨ ਆਗੂ ਨੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ ਟੋਲ ਪਲਾਜ਼ਿਆਂ ’ਤੇ ਤਿੰਨ ਵਾਰ ਰੇਟ ਵਧਾ ਦਿੱਤੇ ਗਏ ਹਨ, ਜਿਸ ਕਾਰਨ ਆਮ ਲੋਕਾਂ ਵਿੱਚ ਭਾਰੀ ਰੋਸ ਹੈ। ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਨੂੰ ਪਹਿਲਾਂ ਇੱਕ ਮਹੀਨੇ ਲਈ 150 ਰੁਪਏ ਦਾ ਪਾਸ ਦਿੱਤਾ ਜਾਂਦਾ ਸੀ, ਪਰ ਹੁਣ ਉਸ ਪਾਸ ਦੀ ਦਰ ਵਧਾ ਕੇ 340 ਰੁਪਏ ਕਰ ਦਿੱਤੀ ਗਈ ਹੈ। ਜੇ ਲਾਡੋਵਾਲ ਜਾਂ ਫਿਲੌਰ ਦੇ ਕਿਸੇ ਵੀ ਵਿਅਕਤੀ ਨੂੰ ਟੋਲ ਪਲਾਜ਼ਾ ਦੇ ਆਲੇ-ਦੁਆਲੇ ਜਾਣਾ ਪੈਂਦਾ ਹੈ ਤਾਂ ਉਸ ਨੂੰ ਭਾਰੀ ਦਿੱਕਤ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਦੱਸਿਆ ਕਿ ਜਦੋਂ ਇਹ ਟੋਲ ਪਲਾਜ਼ਾ ਸ਼ੁਰੂ ਹੋਇਆ ਸੀ ਤਾਂ ਆਉਣ-ਜਾਣ ਦਾ ਟੋਲ 125 ਰੁਪਏ ਸੀ, ਪਰ ਹੁਣ ਕੰਪਨੀ 400 ਰੁਪਏ ਵਸੂਲ ਰਹੀ ਹੈ। ਇਸ ਕਾਰਨ ਟੋਲ ਪਲਾਜ਼ਾ ‘ਤੇ ਅਣਮਿੱਥੇ ਸਮੇਂ ਲਈ ਧਰਨਾ ਲਗਾਇਆ ਗਿਆ ਹੈ, ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਟੀ ਦੇ ਅਧਿਕਾਰੀ ਟੋਲ ਦਰਾਂ ‘ਚ ਵਾਧਾ ਵਾਪਸ ਨਹੀਂ ਲੈਂਦੇ, ਕਿਸਾਨ ਯੂਨੀਅਨ ਦੇ ਮੈਂਬਰ ਟੋਲ ਪਲਾਜ਼ਾ ‘ਤੇ ਧਰਨਾ ਦੇ ਕੇ ਇਸੇ ਤਰ੍ਹਾਂ ਰੋਸ ਪ੍ਰਦਰਸ਼ਨ ਕਰਦੇ ਰਹਿਣਗੇ।
ਵੀਡੀਓ ਲਈ ਕਲਿੱਕ ਕਰੋ -: