ਫਰੀਦਕੋਟ ਜ਼ਿਲ੍ਹੇ ਦੇ ਜੈਤੋ ਸ਼ਹਿਰ ਵਿਚ ਮੀਂਹ ਕਾਰਨ ਇਕ ਘਰ ਦੀ ਛੱਤ ਡਿਗਣ ਨਾਲ ਮਾਂ-ਪੁੱਤ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ। ਇਥੋਂ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਹੈ।
ਜਾਣਕਾਰੀ ਮੁਤਾਬਕ ਮੀਂਹ ਕਾਰਨ ਸ਼ੁੱਕਰਵਾਰ ਦੇਰ ਸ਼ਾਮ ਜੈਤੋ ਦੇ ਕੋਠੇ ਦਿਹਾਤੀ ਖੇਤਰ ਵਿਚ ਇਕ ਘਰ ਦੀ ਛੱਤ ਤੱਕ ਡਿੱਗ ਗਈ ਤੇ ਕਮਰੇ ਵਿਚ ਬੈਠੇ ਮਾਂ-ਪੁੱਤ ਮਲਬੇ ਵਿਚ ਦਬ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਸਮਾਜਸੇਵੀ ਸੰਸਥਾ ਚੜ੍ਹਦੀ ਕਲਾ ਵੈਲਫੇਅਰ ਸੇਵਾ ਸੁਸਾਇਟੀ ਦੇ ਪ੍ਰਧਾਨ ਮੀਤ ਸਿੰਘ ਮੀਤਾ ਆਪਣੇ ਸਾਥੀਆਂ ਨਾਲ ਐਂਬੂਲੈਂਸ ਗੱਡੀ ਲੈ ਕੇ ਮੌਕੇ ‘ਤੇ ਪਹੁੰਚੇ ਤੇ ਮਾਂ-ਪੁੱਤ ਨੂੰ ਮਲਬੇ ਵਿਚੋਂ ਬਾਹਰ ਕੱਢ ਕੇ ਇਲਾਜ ਲਈ ਉਨ੍ਹਾਂ ਨੂੰ ਸਿਵਲ ਹਸਪਤਾਲ ਵਿਚ ਭਰਤੀ ਕਰਵਾਇਆ। ਇਥੋਂ ਸ਼ੁਰੂਆਤ ਇਲਾਜ ਦੇ ਬਾਅਦ ਉਨ੍ਹਾਂ ਨੂੰ ਫਰੀਦਕੋਟ ਦੇ ਮੈਡੀਕਲ ਕਾਜ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ : ਜਲੰਧਰ : ਮਰੀਜ਼ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਤੇ ਟਰਾਲੇ ਦੀ ਟੱ.ਕਰ ‘ਚ 1 ਦੀ ਮੌ/ਤ, ਇਕ ਜ਼ਖਮੀ
ਮੌਕੇ ‘ਤੇ ਗੱਲਬਾਤ ਕਰਦਿਆਂ ਸੁਸਾਇਟੀ ਦੇ ਪ੍ਰਧਾਨ ਤੇ ਪੀੜਤ ਪਰਿਵਾਰ ਦੇ ਗੁਆਂਢੀਆਂ ਨੇ ਜਾਣਕਾਰੀ ਦਿੱਤੀ ਕਿ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਇਹ ਹਾਦਸਾ ਵਾਪਰਿਆ ਜਿਸ ਵਿਚ ਮਾਂ-ਪੁੱਤ ਗੰਭੀਰ ਜ਼ਖਮੀ ਹੋਏ ਹਨ ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: