ਬਰਨਾਲਾ ਜ਼ਿਲ੍ਹੇ ‘ਚ ਬੁੱਧਵਾਰ ਚੜ੍ਹੀ ਸਵੇਰ ਵੱਡੀ ਵਾਰਦਾਤ ਵਾਪਰ ਗਈ। ਥਾਣਾ ਸਦਰ ਅਧੀਨ ਪੈਂਦੇ ਪਿੰਡ ਸੇਖਾ ਵਿੱਚ ਡਬਲ ਮਰਡਰ ਨਾਲ ਸਨਸਨੀ ਫੈਲ ਗਈ। ਪਤਾ ਲੱਗਾ ਹੈ ਕਿ ਅਣਪਛਾਤੇ ਵਿਅਕਤੀਆਂ ਨੇ ਘਰ ਵਿੱਚ ਵੜ ਕੇ ਮਾਂ-ਧੀ ਦਾ ਕਤਲ ਕਰ ਦਿੱਤਾ। ਇਸ ਦੇ ਨਾਲ ਹੀ ਘਰ ‘ਚ ਰਹਿ ਰਹੇ ਧੀ ਦਾ ਪਤੀ ਗੰਭੀਰ ਜ਼ਖਮੀ ਹੋ ਗਿਆ, ਜਿਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
![mother daughter murder in](https://dailypost.in/wp-content/uploads/2023/08/image-676.png)
ਮਿਲੀ ਜਾਣਕਾਰੀ ਮੁਤਾਬਕ ਬਜ਼ੁਰਗ ਔਰਤ ਹਰਬੰਸ ਕੌਰ ਆਪਣੀ ਲੜਕੀ ਪਰਮਜੀਤ ਕੌਰ ਅਤੇ ਆਪਣੇ ਪਤੀ ਰਾਜਦੀਪ ਸਿੰਘ ਨਾਲ ਸੇਖਾ ਸਥਿਤ ਮਕਾਨ ਵਿੱਚ ਰਹਿੰਦੀ ਸੀ। ਉਸ ਨੇ ਰਾਜਦੀਪ ਸਿੰਘ ਨੂੰ ਆਪਣਾ ਘਰ ਜਵਾਈ ਬਣਾਇਆ ਹੋਇਆ ਸੀ। ਉਸੇ ਸਮੇਂ ਗੁਆਂਢੀਆਂ ਨੇ ਖੂਨ ਨਾਲ ਲੱਥਪੱਥ ਤਿੰਨਾਂ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ।
![mother daughter murder in](https://dailypost.in/wp-content/uploads/2023/08/image-677.png)
ਡਾਕਟਰਾਂ ਨੇ ਮਾਂ-ਧੀ ਨੂੰ ਮ੍ਰਿਤਕ ਐਲਾਨ ਦਿੱਤਾ। ਜਦੋਂਕਿ ਰਾਜਦੀਪ ਸਿੰਘ ਨੂੰ ਲੁਧਿਆਣਾ ਰੈਫਰ ਕਰ ਦਿੱਤਾ ਗਿਆ ਹੈ। ਸੂਤਰਾਂ ਮੁਤਾਬਕ ਇਨ੍ਹਾਂ ਦਾ ਕੁਝ ਜ਼ਮੀਨੀ ਝਗੜਾ ਚ4ਲ ਰਿਹਾ ਸੀ, ਜਿਸ ਕਰਕੇ ਇਹ ਕਤਲ ਹੋ ਸਕਦਾ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
![](https://dailypost.in/wp-content/uploads/2021/10/11-11.gif)
“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “
![](https://dailypost.in/wp-content/uploads/2023/06/WhatsApp-Image-2023-06-19-at-10.03.30-AM.jpeg)
ਇਹ ਵੀ ਪੜ੍ਹੋ : ਦੀਨਾਨਗਰ : ਰੱਸੀ ਖਿੱਚਦੇ ਹੀ ਜ਼ਮੀਨ ‘ਤੇ ਡਿੱਗਿਆ ਤਿਰੰਗਾ, ਮੁਲਾਜ਼ਮਾਂ ਨੂੰ ਪਈ ਹੱਥਾਂ-ਪੈਰਾਂ ਦੀ