ਸਮਾਣਾ ਵਿਖੇ ਵਿਆਹ ਦੇ 7 ਸਾਲ ਮਗਰੋਂ ਵਿਆਹੁਤਾ ਨੇ ਬਹੁਤ ਹੀ ਖੌਫਨਾਕ ਕਦਮ ਚੁੱਕਿਆ ਹੈ। 2 ਬੱਚਿਆਂ ਦੀ ਮਾਂ ਵੱਲੋਂ ਆਪਣੀ ਜੀਵਨ ਲੀਲਾ ਸਮਾਪਤ ਕੀਤੀ ਗਈ ਹੈ। ਲੜਕੀ ਦੇ ਪੇਕੇ ਪਰਿਵਾਰ ਵੱਲੋਂ ਸਹੁਰੇ ਪਰਿਵਾਰ ਉਤੇ ਵੱਡੇ ਇਲਜ਼ਾਮ ਲਗਾਏ ਗਏ ਹਨ। ਮ੍ਰਿਤਕਾ ਦੀ ਪਛਾਣ ਪਰਮਜੀਤ ਕੌਰ ਵਜੋਂ ਹੋਈ ਹੈ।
ਮਾਮਲਾ ਸਮਾਣਾ ਤੋਂ ਸਾਹਮਣੇ ਆਇਆ ਹੈ। ਕੁੜੀ ਜੋ ਕਿ ਰਾਜਪੁਰਾ ਦੇ ਨਾਲ ਲੱਗਦੇ ਪਿੰਡ ਸਰਾਏ ਬੰਨਜਾਰਾ ਦੀ ਰਹਿਣ ਵਾਲੀ ਸੀ ਤੇ ਜਿਸ ਦਾ 7 ਸਾਲ ਪਹਿਲਾਂ ਸਮਾਣਾ ਦੇ ਇਕ ਨੌਜਵਾਨ ਨਾਲ ਵਿਆਹ ਹੋਇਆ ਸੀ। ਮੌਤ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਇਸ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਨਸ਼ੇ ਨੇ ਬੁਝਾਇਆ ਇਕ ਹੋਰ ਘਰ ਦਾ ਚਿਰਾਗ, ਮਹੀਨਾ ਪਹਿਲਾਂ ਹੀ ਦੁਬਈ ਤੋਂ ਪਰਤੇ ਵਿਅਕਤੀ ਦੇ ਨਿਕਲੇ ਸਾਹ
ਕੁੜੀ ਦੇ ਭਰਾ ਦੇ ਬਿਆਨਾਂ ਦੇ ਆਧਾਰ ਉਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਕੁੜੀ ਦੇ ਭਰਾਵਾਂ ਨੇ ਕਿਹਾ ਕਿ ਉਸ ਦਾ ਕਤਲ ਕੀਤਾ ਗਿਆ ਹੈ ਤੇ ਸਾਡੀ ਮੰਗ ਹੈ ਕਿ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਵੱਲੋਂ ਸਾਡੀ ਭੈਣ ਨੂੰ ਬਹੁਤ ਹੀ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਸੀ।
ਵੀਡੀਓ ਲਈ ਕਲਿੱਕ ਕਰੋ -:
