MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਬਜਟ ਸੈਸ਼ਨ ਵਿਚ ਹਿੱਸਾ ਨਹੀਂ ਲੈ ਸਕਣਗੇ ਕਿਉਂਕਿ ਪੰਜਾਬ ਸਰਕਾਰ ਨੇ ਉਨ੍ਹਾਂ ਦੀ ਪੈਰੋਲ ਦੀ ਅਰਜ਼ੀ ਨੂੰ ਰੱਦ ਕਰ ਦਿੱਤੀ ਹੈ। ਪੰਜਾਬ ਦੇ ਗ੍ਰਹਿ ਵਿਭਾਗ ਦੇ ਮੁੱਖ ਸਕੱਤਰ ਵਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਖਿਲਾਫ NSA ਖਿਲਾਫ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਦੀਆਂ ਗਤੀਵਿਧੀਆਂ ਨੂੰ ਰਾਜ ਦੀ ਸੁਰੱਖਿਆ ਲਈ ਗੰਭੀਰ ਦੱਸਿਆ ਗਿਆ ਹੈ। ਦੱਸ ਦੇਈਏ ਕਿ ਅੰਮ੍ਰਿਤਪਾਲ ਸਿੰਘ ਨੇ ਪੈਰੋਲ ਲਈ ਹਾਈਕੋਰਟ ‘ਚ ਪਟੀਸ਼ਨ ਪਾਈ ਸੀ।ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਫੈਸਲਾ ਲੈਣ ਲਈ ਕਿਹਾ ਸੀ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਅੱਜ ਨਾਭਾ ਜੇਲ੍ਹ ਤੋਂ ਆਉਣਗੇ ਬਾਹਰ, ਸਵੇਰੇ 10.30 ਵਜੇ ਹੋਣਗੇ ਰਿਹਾਅ
ਸਰਕਾਰ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਵੱਲੋਂ ਜਾਰੀ ਹੁਕਮਾਂ ਤਹਿਤ ਅੰਮ੍ਰਿਤਪਾਲ ਸਿੰਘ ਨੂੰ 23 ਅਪ੍ਰੈਲ 2025 ਨੂੰ ਹਿਰਾਸਤ ਵਿਚ ਲਿਆ ਗਿਆ ਸੀ ਤੇ ਉਨ੍ਹਾਂ ਵੱਲੋਂ ਬਜਟ ਸੈਸ਼ਨ ਵਿਚ ਸ਼ਾਮਲ ਹੋਣ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ ਪਰ ਹੁਣ ਪੈਰੋਲ ਦੀ ਮੰਗ ਨੂੰ ਰੱਦ ਕਰ ਦਿੱਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























