ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਹਲਕਾ ਖਡੂਰ ਸਾਹਿਬ ਦੇ MP ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਏਅਰਪੋਰਟ ‘ਤੇ ਰੋਕ ਦਿੱਤਾ ਗਿਆ। ਜਾਣਕਾਰੀ ਮੁਤਾਬਕ ਉਹ ਕੈਨੇਡਾ ਜਾ ਰਹੇ ਸਨ ਤੇ ਇਸ ਦੌਰਾਨ ਜਦੋਂ ਉਹ ਏਅਰਪੋਰਟ ਪਹੁੰਚੇ ਤਾਂ ਅਧਿਕਾਰੀਆਂ ਵੱਲੋਂ ਉਨ੍ਹਾਂ ਨੂੰ ਰੋਕ ਦਿੱਤਾ ਗਿਆ।
ਹੁਣ ਤੱਕ ਦੀ ਮਿਲੀ ਜਾਣਕਾਰੀ ਅਨੁਸਾਰ ਬੀਬੀ ਬਲਵਿੰਦਰ ਕੌਰ ਕੈਨੇਡਾ ਦੀ ਫਲਾਈਟ ਲੈਣਾ ਚਾਹੁੰਦੇ ਸਨ ਤੇ ਦਿੱਲੀ ਇੰਟਰਨੈਸ਼ਨਲ ਏਅਰਪੋਰਟ ‘ਤੇ ਪਹੁੰਚੇ ਤੇ ਚੈਕਿੰਗ ਦੌਰਾਨ ਅਧਿਕਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ ਗਿਆ। ਇਸ ਬਾਬਤ ਅਜੇ ਹੋਰ ਜਾਣਕਾਰੀ ਹਾਸਲ ਨਹੀਂ ਹੋ ਸਕੀ ਹੈ ਕਿ ਆਖਿਰਕਾਰ ਕਿਹੜੇ ਕਾਰਨਾਂ ਕਰਕੇ MP ਅੰਮ੍ਰਿਤਪਾਲ ਸਿੰਘ ਦੀ ਮਾਤਾ ਬੀਬੀ ਬਲਵਿੰਦਰ ਕੌਰ ਨੂੰ ਇੰਟਰਨੈਸ਼ਨਲ ਏਅਰਪੋਰਟ ‘ਤੇ ਰੋਕਿਆ ਗਿਆ ਤੇ ਉਨ੍ਹਾਂ ਨੂੰ ਕੈਨੇਡਾ ਦੀ ਫਲਾਈਟ ਕਿਉਂ ਨਹੀਂ ਲੈਣ ਦਿੱਤੀ ਗਈ, ਇਹ ਆਪਣੇ ਆਪ ਵਿਚ ਵੱਡੇ ਸਵਾਲ ਪੈਦਾ ਕਰਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ ‘ਚ Ice-Cream ਪਾਰਲਰ ‘ਚ ਹੰਗਾਮਾਂ, Online ਪੈਮੇਂਟ ਨੂੰ ਲੈ ਕੇ ਮਾਲਕ ਤੇ ਗਾਹਕ ਵਿਚਾਲੇ ਹੋਇਆ ਝ/ਗੜਾ
ਇਥੇ ਇਹ ਵੀ ਦੱਸਣਯੋਗ ਹੈ ਕਿ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਅਸਥਾਈ ਪੈਰੋਲ ਦੀ ਮੰਗ ਨੂੰ ਲੈ ਕੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਅਦਾਲਤ ਨੇ ਪੰਜਾਬ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਫੈਸਲਾ ਲੈਣ ਦਾ ਨਿਰਦੇਸ਼ ਦਿੱਤਾ ਹੈ। ਪੰਜਾਬ ਸਰਕਾਰ ਨੂੰ ਹੁਕਮ ਦਿੱਤਾ ਗਿਆ ਹੈ ਕਿ ਉਹ ਫੈਸਲਾ ਲੈਣ ਕੀ ਪੈਰੋਲ ਦਿੱਤੀ ਜਾ ਸਕਦੀ ਹੈ ਜਾਂ ਫਿਰ ਨਹੀਂ।
ਵੀਡੀਓ ਲਈ ਕਲਿੱਕ ਕਰੋ -:
























