MP ਅੰਮ੍ਰਿਤਪਾਲ ਸਿੰਘ ਦੀ ਮਾਤਾ ਨੂੰ ਦਿੱਲੀ ਏਅਰਪੋਰਟ ‘ਤੇ ਰੋਕੇ ਜਾਣ ਨੂੰ ਅੰਮ੍ਰਿਤਪਾਲ ਦੇ ਚਾਚੇ ਦਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਵੀਜ਼ਾ ਹੋਣ ਦੇ ਬਾਵਜੂਦ ਬਲਵਿੰਦਰ ਕੌਰ ਨੂੰ ਏਅਰਪੋਰਟ ‘ਤੇ ਰੋਕਿਆ ਗਿਆ । ਉਹ ਦੋਹਤੇ ਨੂੰ ਮਿਲਣ ਲਈ ਕੈਨੇਡਾ ਜਾ ਰਹੇ ਸੀ। ਉਨ੍ਹਾਂ ਨੂੰ ਇਸ ਤਰ੍ਹਾਂ ਰੋਕਣਾ ਸ਼ਰੇਆਮ ਧੱਕਾ ਹੈ। ਉਨ੍ਹਾਂ ਕੋਲ ਵੀਜ਼ਾ ਸੀ। ਸਾਡੇ ਦੋਹਤਾ ਹੋਇਆ ਹੈ, ਇਸ ਲਈ ਉਨ੍ਹਾਂ ਨੇ ਕੈਨੇਡਾ ਜਾਣਾ ਸੀ। ਜੇਕਰ ਸਾਨੂੰ ਰੋਕਣ ਦਾ ਪਹਿਲਾਂ ਹੀ ਪਤਾ ਚੱਲ ਜਾਂਦਾ ਤਾਂ ਟਿਕਟ ਵਿਚ ਇੰਨਾ ਪੈਸਾ ਖਰਚ ਨਾ ਕਰਦੇ। ਸਾਡੇ ਪਰਿਵਾਰ ‘ਤੇ ਇੰਨੀ ਪਾਬੰਦੀ ਲਗਾਈ ਹੋਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੰਮ੍ਰਿਤਪਾਲ ਦੀ ਮਾਤਾ ‘ਤੇ ਕੋਈ ਪਰਚਾ ਦਰਜ ਨਹੀਂ ਹੈ। ਉਨ੍ਹਾਂ ਕਿਹਾ ਕਿ ਅਸੀਂ ਕਿਹੜਾ ਵਿਦੇਸ਼ ਵਿਚ ਰਹਿਣਾ ਹੈ। ਅਸੀਂ ਵਿਦੇਸ਼ ਵਿਚ ਜਾ ਕੇ ਕੋਈ ਗਲਤ ਬਿਆਨ ਨਹੀਂ ਦਿੰਦੇ ਹਾਂ। ਅਸੀਂ ਲੋਕਾਂ ਨੂੰ ਲਾਮਬੰਦ ਕਰਕੇ ਇਸ ਮਾਮਲੇ ਦਾ ਵਿਰੋਧ ਕਰਾਂਗੇ।
ਇਹ ਵੀ ਪੜ੍ਹੋ : ਫਰੀਦਕੋਟ ‘ਚ ਨਸ਼ਾ ਤਸਕਰ ਦੀ ਆਲੀਸ਼ਾਨ ਕੋਠੀ ‘ਤੇ ਚੱਲਿਆ ਬੁਲਡੋਜ਼ਰ, SSP ਨਾਲ ਭਾਰੀ ਪੁਲਿਸ ਫੋਰਸ ਤਾਇਨਾਤ
ਬਲਵਿੰਦਰ ਕੌਰ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਏਅਰਪੋਰਟ ‘ਤੇ ਰੋਕ ਕੇ ਪ੍ਰੇਸ਼ਾਨ ਕੀਤਾ ਗਿਆ। ਜਦੋਂ ਕਿ ਦੂਜੇ ਪਾਸੇ ਏਅਰਪੋਰਟ ਅਥਾਰਟੀ ਦਾ ਕਹਿਣਾ ਹੈ ਕਿ ਲੁੱਕ ਆਊਟ ਨੋਟਿਸ ਜਾਰੀ ਹੋਣ ਕਰਕੇ ਉਨ੍ਹਾਂ ਨੂੰ ਰੋਕਿਆ ਗਿਆ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਵੱਲੋਂ ਬਹੁਤ ਪਹਿਲਾਂ LOC ਜਾਰੀ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:
























