ਅੱਜ ਅਮਰੀਕਾ ਤੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕਾ ਦੀ ਦੂਜੀ ਉਡਾਣ ਅੰਮ੍ਰਿਤਸਰ ਹਵਾਈ ਅੱਡੇ ‘ਤੇ ਉਤਰੇਗੀ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਸ਼ੁੱਕਰਵਾਰ ਨੂੰ ਇਸ ਸਬੰਧੀ ਸਖ਼ਤ ਇਤਰਾਜ਼ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਜਹਾਜ਼ ਨੂੰ ਅੰਮ੍ਰਿਤਸਰ ਹਵਾਈ ਅੱਡੇ ‘ਤੇ ਨਹੀਂ ਸਗੋਂ ਹਿੰਡਨ ਜਾਂ ਕਿਸੇ ਹੋਰ ਹਵਾਈ ਅੱਡੇ ‘ਤੇ ਉਤਰਨਾ ਚਾਹੀਦਾ ਹੈ। ਇਹ ਸਾਜ਼ਿਸ਼ ਤਹਿਤ ਪੰਜਾਬ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਹੈ।
ਸਾਂਸਦ ਗੁਰਜੀਤ ਔਜਲਾ ਵੀ ਡਿਪੋਰਟ ਕੀਤੇ ਜਾ ਰਹੇ ਨੌਜਵਾਨਾਂ ਦੇ ਸਮਰਥਨ ਵਿਚ ਅੱਗੇ ਆਏ ਹਨ। ਉਨ੍ਹਾਂ ਕਿਹਾ ਕਿ ਨਾਗਰਿਕਾਂ ਨੂੰ ਬੇੜੀਆਂ ਤੇ ਹੱਥਕੜੀਆਂ ਨਹੀਂ ਲਗਾਉਣੀਆਂ ਚਾਹੀਦੀਆਂ। ਉਨ੍ਹਾਂ ਕਿਹਾ ਕਿ ਅੱਜ ਤੋਂ ਪਹਿਲਾਂ ਵੀ ਜਦੋਂ ਅਮਰੀਕਾ ਤੋਂ ਜਹਾਜ਼ ਅੰਮ੍ਰਿਤਸਰ ਏਅਰਪੋਰਟ ‘ਤੇ ਉਤਰਿਆ ਸੀ ਤੇ ਭਾਰਤੀਆਂ ਨੂੰ ਹਥਕੜੀਆਂ ਤੇ ਜੰਜੀਰਾਂ ਵਿਚ ਦੇਖ ਬਹੁਤ ਦੁੱਖ ਲੱਗਾ ਸੀ। ਹੁਣ ਡਿਪੋਰਟ ਕੀਤੇ ਲੋਕਾਂ ਦਾ ਜਹਾਜ਼ ਦਿੱਲੀ ਉਤਾਰਨਾ ਚਾਹੀਦਾ ਤੇ ਸਰਕਾਰ ਨੂੰ ਵੀ ਪ੍ਰਵਾਸ ਨੂੰ ਰੋਕਣ ਲਈ ਕਦਮ ਚੁੱਕਣੇ ਚਾਹੀਦੇ ਹਨ।
ਇਹ ਵੀ ਪੜ੍ਹੋ : ‘CM ਮਾਨ ਬਿਲਕੁਲ ਸਹੀ… ਅੰਮ੍ਰਿਤਸਰ ਹੀ ਕਿਉਂ?’, USA ਜਹਾਜ਼ ਲੈਂਡਿੰਗ ‘ਤੇ ਬੋਲੇ ਮਨੀਸ਼ ਤਿਵਾੜੀ
ਉਨ੍ਹਾਂ ਕਿਹਾ ਕਿ ਅਮਰੀਕਾ ਤੋਂ ਜਿਸ ਤਰ੍ਹਾਂ ਸਾਡੇ ਭਾਰਤੀ ਨਾਗਰਿਕ ਆ ਰਹੇ ਹਨ, ਉਹ ਗਲਤ ਹੈ। ਅਸੀਂ ਪਹਿਲਾਂ ਵੀ ਇਸ ਦਾ ਬਹੁਤ ਵਿਰੋਧ ਕੀਤਾ ਸੀ। ਡਿਪੋਰਟ ਕੀਤੇ ਨੌਜਵਾਨ ਕੋਈ ਮੁਜ਼ਰਮ ਨਹੀਂ ਹਨ। ਠੀਕ ਹੈ ਤੁਹਾਡਾ ਦੇਸ਼ ਹੈ, ਕਾਨੂੰਨ ਹੈ ਪਰ ਇਸ ਤਰ੍ਹਾਂ ਗਲਤ ਤਰੀਕੇ ਨਾਲ ਹੱਥਕੜੀਆਂ ਤੇ ਜੰਜੀਰਾਂ ਵਿਚ ਬੰਨ੍ਹ ਕੇ ਨੌਜਵਾਨਾਂ ਨੂੰ ਡਿਪੋਰਟ ਕਰਨਾ ਗਲਤ ਹੈ। ਨਾਲ ਹੀ ਸਾਂਸਦ ਗੁਰਜੀਤ ਔਜਲਾ ਨੇ ਕਿਹਾ ਕਿ ਸਾਡੇ ਨੌਜਵਾਨ ਵਿਦੇਸ਼ਾਂ ਵੱਲ ਨੂੰ ਇਸ ਲਈ ਭੱਜ ਰਹੇ ਹਨ ਕਿਉਂਕਿ ਇਥੇ ਕੰਮ ਕਰਨ ਤੇ ਮੌਕੇ ਬਹੁਤ ਘੱਟ ਹਨ। ਇਸ ਲਈ ਨੌਜਵਾਨਾਂ ਨੂੰ ਰੋਕਣ ਦਾ ਸਭ ਤੋਂ ਵਧੀਆ ਤਰੀਕਾ ਰੋਜ਼ਗਾਰ ਵਧਾਉਣਾ ਹੈ ਤਾਂ ਜੋ ਨੌਜਵਾਨ ਆਪਣੇ ਦੇਸ਼ ਵਿਚ ਰਹਿ ਕੇ ਹੀ ਕੰਮ ਕਰਨ।
ਵੀਡੀਓ ਲਈ ਕਲਿੱਕ ਕਰੋ -:
