MP Parneet Kaur Mother : ਪਟਿਆਲਾ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਤੇ ਮੈਂਬਰ ਪਾਰਲੀਮੈਂਟ ਪ੍ਰਨੀਤ ਕੌਰ ਦੇ ਮਾਤਾ ਸਤਿੰਦਰ ਕੌਰ ਕਾਹਲੋਂ ਦੇ ਦਿਹਾਂਤ ਹੋ ਗਿਆ ਹੈ। ਉਨ੍ਹਾਂ ਦੀ ਉਮਰ ਲਗਭਗ 96 ਸਾਲ ਸੀ। ਉਨ੍ਹਾਂ ਦਾ ਸਸਕਾਰ ਚੰਡੀਗੜ੍ਹ ਦੇ ਸੈਕਟਰ-25 ਦੇ ਸ਼ਮਸ਼ਾਨਘਾਟ ਵਿੱਚ ਅੱਜ ਦੁਪਹਿਰ ਨੂੰ ਕੀਤਾ ਜਾਵੇਗਾ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨ੍ਹਾਂ ਦੀ ਸੱਸ ਸਤਿੰਦਰ ਕੌਰ ਕਾਹਲੋਂ ਦੀ ਦੇਹਾਂਤ ‘ਤੇ ਦੁੱਖ ਪ੍ਰਗਟਾਇਆ ਹੈ। ਐਤਵਾਰ ਨੂੰ ਕੈਪਟਨ ਦੁੱਖ ਜ਼ਾਹਰ ਕਰਨ ਲਈ ਟਵਿੱਟਰ ‘ਤੇ ਲਿਖਿਆ ਕਿ “ਮੇਰੀ ਸੱਸ ਸਰਦਾਰਨੀ ਸਤਿੰਦਰ ਕੌਰ ਕਾਹਲੋਂ ਜੀ ਦੇ ਦੇਹਾਂਤ ਦਾ ਬਹੁਤ ਦੁੱਖ ਹੋਇਆ ਹੈ। ਉਹ ਇੱਕ ਪਵਿੱਤਰ ਆਤਮਾ ਸੀ ਜਿਸ ਨੇ ਹਮੇਸ਼ਾਂ ਸਾਰਿਆਂ ਲਈ ਚੰਗਾ ਚਾਹਿਆ।”