ਗੁਰਦਾਸਪੁਰ ਤੋਂ MP ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਚਿੱਠੀ ਲਿਖੀ ਗਈ ਹੈ। ਸੂਬੇ ਦੀ ਕਾਨੂੰਨ ਵਿਵਸਥਾ ਤੇ ਰਾਸ਼ਟਰੀ ਸੁਰੱਖਿਆ ਨਾਲ ਜੁੜੀਆਂ ਚੁਣੌਤੀਆਂ ਬਾਰੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਕਿਹਾ ਕਿ ਪਾਕਿਸਤਾਨ ਦੀ ਖੁਫੀਆ ਏਜੰਸੀ ISI ਲਗਾਤਾਰ ਸਾਜਿਸ਼ਾਂ ਰਚ ਰਹੀ ਹੈ ਤੇ ਅਜਿਹੇ ਵਿਚ ਕਈ ਵਾਰਦਾਤਾਂ ਹੋ ਚੁੱਕੀਆਂ ਹਨ ਤੇ ਖਤਰਾ ਲਗਾਤਾਰ ਵਧਦਾ ਜਾ ਰਿਹਾ ਹੈ, ਜਿਸ ਨੂੰ ਨਜ਼ਰ ਅੰਦਾਜ਼ ਕਰਨਾ ਘਾਤਕ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਕਈ ਦਿਨਾਂ ਤੋਂ ਟਾਰਗੈੱਟ ਕੀਲਿੰਗ ਦੀਆਂ ਘਟਨਾਵਾਂ ਵਧ ਰਹੀਆਂ ਹਨ ਤੇ ਉਨ੍ਹਾਂ ਨੇ ਦੋਸ਼ ਵੀ ਲਗਾਏ ਹਨ ਤੇ ਕਿਹਾ ਹੈ ਕਿ ਇਸ ਮਾਮਲੇ ਵਿਚ ਕਾਰਵਾਈ ਹੋਣੀ ਚਾਹੀਦੀ ਹੈ। ਜਲਦ ਤੋਂ ਜਲਦ ਅਜਿਹੇ ਸੁਰੱਖਿਆ ਸਬੰਧੀ ਆਈਬੀ ਤੇ ਕੇਂਦਰੀ ਏਜੰਸੀਆਂ ਨਾਲ ਤੁਰੰਤ ਮੀਟਿੰਗ ਹੋਣੀ ਚਾਹੀਦੀ ਹੈ ਤਾਂ ਜੋ ਹਾਲਾਤਾਂ ਨੂੰ ਕੰਟਰੋਲ ਕਰਨ ਲਈ ਮਜ਼ਬੂਤ ਰਣਨੀਤੀ ਬਣਾਈ ਜਾ ਸਕੇ।
ਇਹ ਵੀ ਪੜ੍ਹੋ : ਚੰਡੀਗੜ੍ਹ ਵਿਚ ਨਹੀਂ ਬਣੇਗੀ ਹਰਿਆਣਾ ਦੀ ਵੱਖਰੀ ਵਿਧਾਨ ਸਭਾ, ਕੇਂਦਰ ਨੇ ਨਹੀਂ ਦਿੱਤੀ ਮਨਜ਼ੂਰੀ
ਰੰਧਾਵੇ ਨੇ ਗ੍ਰਹਿ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਵਧ ਰਹੇ ਖਤਰੇ ਨੂੰ ਧਿਆਨ ਵਿਚ ਰੱਖਦਿਆਂ ਹੋਇਆ ਪੰਜਾਬ ਲਈ ਖਾਸ ਸੁਰੱਖਿਆ ਤਿਆਰ ਕੀਤੀ ਜਾਵੇ ਤੇ ਸੂਬੇ ਨੂੰ ਹਰ ਸੰਭਵ ਮਦਦ ਮੁਹੱਈਆ ਕਰਵਾਈ ਜਾਵੇ।
ਵੀਡੀਓ ਲਈ ਕਲਿੱਕ ਕਰੋ -:
























