ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਾਹਨੀ ਨੇ ਬਰਮਿੰਘਮ ਵਿੱਚ ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਕਾਂਸੀ ਤਗਮਾ ਜਿੱਤਣ ਵਾਲੀ ਹਰਜਿੰਦਰ ਕੌਰ ਨੂੰ 5 ਲੱਖ ਰੁਪਏ ਦਾ ਨਕਦ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਉਨ੍ਹਾਂ ਨੇ ਉਸ ਨੂੰ ਆਪਣੀ NGO ਸਨ ਫਾਊਂਡੇਸ਼ਨ ਵਿੱਚ ਨੌਕਰੀ ਦੇਣ ਦਾ ਵਾਅਦਾ ਵੀ ਕੀਤਾ ਜੋ ਕਿ ਪੰਜਾਬ ਵਿੱਚ ਵਿਸ਼ਵ ਪੱਧਰੀ ਹੁਨਰ ਕੇਂਦਰ ਅਤੇ ਡਰੱਗ ਰੀਹੈਬ ਸੈਂਟਰ ਚਲਾ ਰਿਹਾ ਹੈ।
ਦੱਸ ਦੇਈਏ ਕਿ ਬਰਮਿੰਘਮ ਖੇਡਾਂ 2022 ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਪੰਜਾਬ ਦੀ ਵੇਟਲਿਫਟਰ ਹਰਜਿੰਦਰ ਕੌਰ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਮਾਨ ਸਰਾਕਰ ਨੇ ਵੀ 40 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ।
ਸੀ.ਐੱਮ. ਮਾਨ ਨੇ ਕਿਹਾ ਕਿ ਪੰਜਾਬ ਸਰਾਕਰ ਖੇਡ ਵਿਭਾਗ ਦੀ ਨੀਤੀ ਤਹਿਤ ਹਰਜਿੰਦਰ ਕੌਰ ਨੂੰ 40 ਲੱਖ ਦਾ ਨਕਦ ਇਨਾਮ ਦੇਵੇਗੀ। ਇਸ ਮਾਣਮੱਤੀ ਖਿਡਾਰਨ ਦੀ ਇਹ ਪ੍ਰਾਪਤੀ ਆਉਣ ਵਾਲੇ ਖਿਡਾਰੀਆਂ ਖਾਸ ਕਰਕੇ ਸਾਡੀਆਂ ਬੱਚੀਆਂ ਨੂੰ ਉਤਸ਼ਾਹਤ ਕਰੇਗੀ।
ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ। ਇਸ ਤੋਂ ਪਹਿਲਾਂ ਸੀ.ਐੱਮ. ਮਾਨ ਖਿਡਾਰਣ ਦੀ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਹਰਜਿੰਦਰ ਨੂੰ ਪੰਜਾਬ ਦੀਆਂ ਬੱਚੀਆਂ ਲਈ ਪ੍ਰੇਰਣਾਸਰੋਤ ਸਰੋਤ ਕਿਹਾ ਸੀ।
ਇਹ ਵੀ ਪੜ੍ਹੋ : ‘ਤੁਸੀਂ ਚੰਗਾ ਬੋਲਿਆ ਏ, ਆਪਕੋ ਅਭਿਨੰਦਨ’, ਸੰਸਦ ‘ਚ ਬੋਲਣ ‘ਤੇ ਨਾਇਡੂ ਨੇ ਸੰਤ ਸੀਚੇਵਾਲ ਦੀ ਕੀਤੀ ਤਾਰੀਫ਼
ਹਰਜਿੰਦਰ ਕੌਰ ਨੇ ਕੁੱਲ 212 ਕਿਲੋ ਭਾਰ ਚੁੱਕ ਕੇ ਕਾਂਸੀ ਦਾ ਤਮਗਾ ਜਿੱਤਿਆ। ਉਸ ਨੇ ਇਹ ਤਗਮਾ 71 ਕਿਲੋ ਵਰਗ ਵਿੱਚ ਜਿੱਤਿਆ। ਇਸ ਦੇ ਨਾਲ ਹੀ ਰਾਸ਼ਟਰਮੰਡਲ ਖੇਡਾਂ 2022 ਵਿੱਚ ਭਾਰਤ ਦਾ ਇਹ 9ਵਾਂ ਤਮਗਾ ਹੈ। ਹਰਜਿੰਦਰ ਕੌਰ ਨਾਭਾ ਦੇ ਨੇੜਲੇ ਪਿੰਡ ਮੈਹਸ ਦੀ ਜੰਮਪਲ ਹੈ।
ਵੀਡੀਓ ਲਈ ਕਲਿੱਕ ਕਰੋ -:
“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ “
25 ਸਾਲ ਦੀ ਵੇਟਲਿਫਟਰ ਹਰਜਿੰਦਰ ਕੌਰ ਦਾ ਪਰਿਵਾਰ ਪਿੰਡ ਵਿਚ ਇਕ ਕਮਰੇ ਦੇ ਘਰ ਵਿਚ ਰਹਿੰਦਾ ਹੈ। ਠੇਕੇ ‘ਤੇ ਜ਼ਮੀਨ ਲੈ ਕੇ ਖੇਤੀਬਾੜੀ ਕਰਨ ਕਾਰਨ ਪਰਿਵਾਰ ਦੀ ਆਮਦਨ ਸੀਮਤ ਹੈ। ਪਿਤਾ ਤੇ ਭਰਾ ਨੇ ਕਰਜ਼ਾ ਲੈ ਕੇ ਹਰਜਿੰਦਰ ਕੌਰ ਨੂੰ ਖੇਡਾਂ ਦੇ ਖੇਤਰ ਵਿਚ ਇਸ ਮੁਕਾਮ ਤੱਕ ਪਹੁੰਚਾਇਆ। ਖੁਦ ਹਰਜਿੰਦਰ ਕੌਰ ਘਰ ਵਿਚ ਰੱਖੀਆਂ ਮੱਝਾਂ ਲਈ ਟੋਕਾ ਮਸ਼ੀਨ ਤੋਂ ਚਾਰਾ ਕੱਟਣ ਦਾ ਕੰਮ ਕਰਦੀ ਸੀ।