ਦਿੱਲੀ ਦੀ ਰਾਊਜ਼ ਐਵਨਿਊ ਕੋਰਟ ਨੇ 1984 ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਜਨਕਪੁਰੀ ਵਿਕਾਸਪੁਰੀ ਹਿੰਸਾ ਮਾਮਲੇ ਵਿਚ ਵੱਡਾ ਫੈਸਲਾ ਸੁਣਾਇਆ ਹੈ। ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਗਿਆ। ਇਸ ਮਾਮਲੇ ਵਿਚ 2 ਲੋਕਾਂ ਦੀ ਮੌਤ ਹੋ ਗਈ ਸੀ।
ਆਪਣੇ ਬਚਾਅ ਵਿਚ ਸੱਜਣ ਕੁਮਾਰ ਨੇ ਕਿਹਾ ਸੀ ਕਿ ਉਹ ਨਿਰਦੋਸ਼ ਹਨ ਤੇ ਇਸ ਘਟਨਾ ਵਿਚ ਕਦੇ ਸ਼ਾਮਲ ਨਹੀਂ ਹੋਏ। ਉਨ੍ਹਾਂ ਨੇ ਤਰਕ ਦਿੱਤਾ ਕਿ ਉਨ੍ਹਾਂ ਖਿਲਾਫ ਕੋਈ ਸਬੂਤ ਨਹੀਂ ਹੈ। ਕੋਰਟ ਦਾ ਇਹ ਫੈਸਲਾ ਮਾਮਲੇ ਦੀ ਸੁਣਵਾਈ ਦੇ ਬਾਅਦ ਆਇਆ ਹੈ, ਜਿਸ ਵਿਚ ਦੋਵਾਂ ਪੱਖਾਂ ਨੂੰ ਸੁਣਿਆ ਗਿਆ। ਕੋਰਟ ਨੇ ਸਬੂਤਾਂ ਦੇ ਆਧਾਰ ‘ਤੇ ਇਹ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ 14 ਚੈਅਰਮੈਨ ਅਤੇ ਵਾਈਸ ਚੇਅਰਮੈਨ ਨਿਯੁਕਤ, CM ਮਾਨ ਨੇ ਨਵ-ਨਿਯੁਕਤ ਵਰਕਰਾਂ ਨੂੰ ਦਿੱਤੀ ਵਧਾਈ
ਜਨਕਪੁਰੀ ਦਾ ਮਾਮਲਾ 1 ਨਵੰਬਰ 1984 ਨੂੰ ਦੋ ਸਿੱਖਾਂ ਸੋਹਨ ਸਿੰਘ ਤੇ ਉਨ੍ਹਾਂ ਦੇ ਦਾਮਾਦ ਅਵਤਾਰ ਸਿੰਘ ਦੇ ਕਤਲ ਨਾਲ ਸਬੰਧਤ ਹੈ। ਦੂਜਾ ਮਾਮਲਾ ਵਿਕਾਸਪੁਰੀ ਪੁਲਿਸ ਸਟੇਸ਼ਨ ਵਿਚ 2 ਨਵੰਬਰ 1984 ਨੂੰ ਗੁਰਚਰਨ ਸਿੰਘ ਨਾਲ ਜੁੜਿਆ ਹੋਇਆ ਸੀ। 7 ਜੁਲਾਈ ਨੂੰ ਆਪਣਾ ਬਿਆਨ ਦਰਜ ਕਰਾਉਂਦੇ ਸਮੇਂ ਸਾਬਕਾ ਕਾਂਗਰਸ ਸਾਂਸਦ ਸੱਜਣ ਕੁਮਾਰ ਨੇ 1984 ਨੂੰ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿਚ ਆਪਣੇ ਉਪਰ ਲੱਗੇ ਦੋਸ਼ਾਂ ਤੋਂ ਇਨਕਾਰ ਕੀਤਾ ਸੀ। ਉਨ੍ਹਾਂ ਨੇ ਕੋਰਟ ਸਾਹਮਣੇ ਕਿਹਾ ਸੀ ਕਿ ਉਹ ਦੰਗਿਆਂ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ ਤੇ ਉਨ੍ਹਾਂ ਨੂੰ ਝੂਠਾ ਫਸਾਇਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
























