ਜਲੰਧਰ ਤੋਂ ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦਾ ਬੀਤੇ ਦਿਨ ਭਾਰਤ ਜੋੜੋ ਯਾਤਰਾ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ ਸੀ। ਅੱਜ ਉਨ੍ਹਾਂ ਦੇ ਜੱਦੀ ਪਿੰਡ ਧਾਲੀਵਾਲ ਕਾਦੀਆਂ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਜਲੰਧਰ ਸ਼ਹਿਰ ਦੇ ਫੁੱਟਬਾਲ ਚੌਂਕ ਨੇੜੇ ਸਥਿਤ ਘਰ ਤੋਂ ਸ਼ੁਰੂ ਹੋਈ ਸੀ, ਜੋਕਿ ਪਿੰਡ ਧਾਲੀਵਾਲ ਕਾਦੀਆਂ ਵਿਖੇ ਪਹੁੰਚੀ। ਚੌਧਰੀ ਸੰਤੋਖ ਸਿੰਘ ਦੀ ਅਰਥੀ ਨੂੰ ਉਨ੍ਹਾਂ ਦੇ ਵਿਧਾਇਕ ਪੁੱਤਰ ਵਿਕਰਮਜੀਤ ਚੌਧਰੀ ਨੇ ਮੋਢਾ ਦਿੱਤਾ।
ਜਾਣਕਾਰੀ ਅਨੁਸਾਰ ਇਸ ਮੌਕੇ ਉਨ੍ਹਾਂ ਨਾਲ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੀ ਮੌਜੂਦ ਸਨ। ਪੁੱਤਰ ਵਿਧਾਇਕ ਵਿਕਰਮਜੀਤ ਚੌਧਰੀ ਨੇ ਮੁੱਖ ਅਗਨੀ ਦੇ ਉਨ੍ਹਾਂ ਨੂੰ ਅਲਵਿਦਾ ਕਿਹਾ। ਸੰਤੋਖ ਸਿੰਘ ਚੌਧਰੀ ਦੀ ਅੰਤਿਮ ਯਾਤਰਾ ਦੌਰਾਨ ਰਾਹੁਲ ਗਾਂਧੀ, ਰਾਜਾ ਵੜਿੰਗ, ਸੰਤ ਬਲਬੀਰ ਸਿੰਘ ਸੀਚੇਵਾਲ, ਪ੍ਰਤਾਪ ਸਿੰਘ ਬਾਜਵਾ ਸਣੇ ਕਾਂਗਰਸ ਦੀ ਸਮੂਚੀ ਲੀਡਰਸ਼ਿਪ ਵੀ ਮੌਜੂਦ ਸਨ।
ਇਹ ਵੀ ਪੜ੍ਹੋ : ਪਾਣੀਪਤ ਦੀ ਧਾਗਾ ਫੈਕਟਰੀ ‘ਚ ਲੱਗੀ ਭਿਆਨਕ ਅੱਗ, ਮੌਕੇ ‘ਤੇ ਪਹੁੰਚੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ
ਦੱਸ ਦੇਈਏ ਹੈ ਕਿ ‘ਭਾਰਤ ਜੋੜੋ ਯਾਤਰਾ’ ਦੌਰਾਨ ਸ਼ਨੀਵਾਰ ਫਿਲੌਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਸੰਸਦ ਮੈਂਬਰ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਮੌਤ ਹੋ ਗਈ ਸੀ। ਸਿਹਤ ਵਿਗੜਨ ਕਰਕੇ ਅਚਾਨਕ ਹੀ ਡਿੱਗ ਗਏ। ਮੌਕੇ ‘ਤੇ ਉਨ੍ਹਾਂ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਇਸ ਕਰਕੇ ਰਾਹੁਲ ਗਾਂਧੀ ਵੱਲੋਂ ਭਾਰਤ ਜੋੜੋ ਯਾਤਰਾ ਨੂੰ 24 ਘੰਟਿਆਂ ਲਈ ਮੁਲਤਵੀ ਕੀਤਾ ਗਿਆ ਹੈ।
ਸੰਤੋਖ ਸਿੰਘ ਚੌਧਰੀ ਦਾ ਜਨਮ 18 ਜੂਨ 1946 ਨੂੰ ਨਕੋਦਰ ਵਿਖੇ ਪਿੰਡ ਧਾਲੀਵਾਲ ‘ਚ ਹੋਇਆ ਸੀ। ਇਨ੍ਹਾਂ ਦੇ ਪਿਤਾ ਦਾ ਨਾਂ ਮਾਸਟਰ ਗੁਰਬੰਤਾ ਸਿੰਘ ਅਤੇ ਮਾਤਾ ਦਾ ਨਾਂ ਸੰਪੂਰਨ ਕੌਰ ਹੈ। ਸੰਤੋਖ ਸਿੰਘ ਚੌਧਰੀ ਪਿੰਡ ਧਾਲੀਵਾਲ ਦੇ ਜੰਮਪਲ ਸਨ। ਉਹ ਇੱਕ ਗਰੈਜੂਏਟ ਪ੍ਰੋਫੈਸ਼ਨਲ ਸਨ। ਉਹ ਪੇਸ਼ੇ ਵੱਜੋਂ ਵਕੀਲ ਅਤੇ ਬਿਜਨਸਮੈਨ ਸਨ। ਉਨ੍ਹਾਂ ਦੇ 1 ਲੜਕਾ ਅਤੇ ਇੱਕ ਲੜਕੀ ਹੈ। ਉਹ ਜਲੰਧਰ ਲੋਕ ਸਭਾ ਸੀਟ ਤੋਂ ਮੈਂਬਰ ਪਾਰਲੀਮੈਂਟ ਸਨ। ਇਨ੍ਹਾਂ ਦੇ ਪਿਤਾ ਮਾਸਟਰ ਗੁਰਬੰਤਾ ਸਿੰਘ ਪੰਜਾਬ ਦੇ ਅਨੁਸੂਚਿਤ ਜਾਤੀ ਦੇ ਲੀਡਰ ਰਹੇ ਹਨ, ਜੋ ਪੰਜਾਬ ਤੋਂ ਲੈ ਕੇ ਕੇਂਦਰ ਸਰਕਾਰ ਤੱਕ ਮੰਤਰੀ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -: