ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਬਹੁਤ ਸਾਰੇ ਪਿੰਡ ਪ੍ਰਭਾਵਿਤ ਹੋਏ ਹਨ। ਸੁਲਤਾਨਪੁਰ ਲੋਧੀ ਦੇ 16 ਪਿੰਡ ਹੜ੍ਹ ਦੀ ਮਾਰ ਹੇਠ ਆ ਚੁੱਕੇ ਹਨ। ਇਨ੍ਹਾਂ ਪ੍ਰਭਾਵਿਤ ਪਿੰਡਾਂ ਵਿਚ ਮਦਦ ਲਈ SDRF ਦੀਆਂ ਟੀਮਾਂ ਪਹੁੰਚ ਗਈਆਂ ਹਨ ਤੇ ਉਨ੍ਹਾਂ ਵੱਲੋਂ ਲੋਕਾਂ ਨੂੰ ਰਾਸ਼ਨ ਤੇ ਚਾਰਾ ਦਿੱਤਾ ਜਾ ਰਿਹਾ ਹੈ।
ਇਸੇ ਤਹਿਤ ਸੰਸਦ ਮੈਂਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਤੇ CM ਭਗਵੰਤ ਮਾਨ ਨੂੰ ਚਿੱਠੀ ਲਿਖੀ ਹੈ ਜਿਸ ਵਿਚ ਉਨ੍ਹਾਂ ਨੇ ਬੈਂਕਾਂ ਦੇ ਕਰਜ਼ੇ ਦੀਆਂ ਕਿਸ਼ਤਾਂ ਅੱਗੇ ਪਾਉਣ ਤੇ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ ਤੇ ਨਾਲ ਹੀ ਪੀੜਤ ਕਿਸਾਨਾਂ ਦੇ ਖੇਤਾਂ ਦੀਆਂ ਵਿਸ਼ੇਸ਼ ਗਿਰਦਾਵਰੀਆਂ ਵੀ ਕਰਵਾਉਣ ਦੀ ਮੰਗ ਕੀਤੀ ਹੈ।
ਦੱਸ ਦੇਈਏ ਕਿ ਸੰਤ ਸੀਂਚੇਵਾਲ ਨੇ ਬਿਆਸ ਦਰਿਆ ‘ਤੇ ਚੱਲ ਰਹੇ ਰਾਹਤ ਕੰਮਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਕਪੂਰਥਲਾ ਤੇ ਤਰਨਤਾਰਨ ਦੇ ਮੰਡ ਇਲਾਕੇ ਵਿਚ ਹੜ੍ਹ ਨਾਲ ਕਿਸਾਨਾਂ ਦੀਆਂ ਫਸਲਾਂ ਤਬਾਹ ਹੋ ਗਈਆਂ ਹਨ ਇਸ ਲਈ ਸਰਕਾਰ ਤੋਂ ਮੇਰੀ ਮੰਗ ਹੈ ਕਿ ਪੀੜਤ ਕਿਸਾਨਾਂ ਨੂੰ ਢੁਕਵਾਂ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ : ਮੋਹਾਲੀ ਦੀ DSP ਰੁਪਿੰਦਰ ਕੌਰ ਦੀ ਚਚੇਰੀ ਭੈਣ ਦੀ ਦ.ਰ.ਦ/ਨਾਕ ਮੌ/ਤ, ਚਾਰਾ ਮਸ਼ੀਨ ‘ਚ ਦੁਪੱਟਾ ਫਸਣ ਕਰਕੇ ਵਾਪਰਿਆ ਹਾ.ਦ.ਸਾ
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਤੇ ਪੰਜਾਬ ਵਿਚ ਲਗਾਤਾਰ ਮੀਂਹ ਪੈ ਰਿਹਾ ਹੈ ਜਿਸ ਕਰਕੇ ਦਰਿਆਵਾਂ ਵਿਚ ਪਾਣੀ ਦਾ ਪੱਧਰ ਵਧਣ ਕਰਕੇ ਹੜ੍ਹ ਵਰਗੇ ਹਾਲਾਤ ਬਣ ਗਏ ਹਨ ਤੇ ਜਨਜੀਵਨ ਪ੍ਰਭਾਵਿਤ ਹੋ ਰਿਹਾ ਹੈ ਅਜਿਹੇ ਵਿਚ ਸੰਤ ਸੀਂਚੇਵਾਲ ਨੇ ਮੰਗ ਕੀਤੀ ਹੈ ਕਿ ਪੀੜਤ ਕਿਸਾਨਾਂ ਦੀ ਮਦਦ ਲਈ ਪੰਜਾਬ ਸਰਕਾਰ ਅੱਗੇ ਆਏ।
ਵੀਡੀਓ ਲਈ ਕਲਿੱਕ ਕਰੋ -:
























