ਸ੍ਰੀ ਆਨੰਦਪੁਰ ਸਾਹਿਬ ਤੋਂ ਸਾਂਸਦ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਸ੍ਰੀ ਕੀਰਤਪੁਰ ਸਾਹਿਬ ਦੇ ਨੇੜੇ ਲੋਹੰਡ ਪੁਲ ‘ਤੇ ਹੋਏ ਰੇਲ ਹਾਦਸੇ ‘ਚ 3 ਬੱਚਿਆਂ ਦੀ ਮੌਤ ਦੇ ਮਾਮਲੇ ਵਿਚ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਚਿੱਠੀ ਲਿਖੀ ਹੈ। ਇਸ ਵਿਚ ਉਨ੍ਹਾਂ ਨੇ ਮਾਮਲੇ ਵਿਚ ਗੈਰ-ਇਰਾਦਤਨ ਹੱਤਿਆ ਦਾ ਕੇਸ ਦਰਜ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਸਾਂਸਦ ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਉਨ੍ਹਾਂ ਦਾ ਧਿਆਨ ਦਰਦਨਾਕ ਹਾਦਸੇ ਵੱਲ ਲਿਆਉਣਾ ਚਾਹੁੰਦੇ ਹਨ। 27 ਨਵੰਬਰ ਦੀ ਸਵੇਰ ਸਾਢੇ 11 ਵਜੇ ਹੋਏ ਇਸ ਹਾਦਸੇ ਵਿਚ 3 ਮਾਸੂਮ ਬੱਚਿਆਂ, 7 ਸਾਲ ਦੇ ਮੋਹਿੰਦਰ, 8 ਸਾਲ ਵਿੱਕੀ ਤੇ 11 ਸਾਲ ਦੇ ਰੋਹਿਤ ਦੀ ਟ੍ਰੇਨ ਦੀ ਚਪੇਟ ਵਿਚ ਆਉਣ ਨਾਲ ਮੌਤ ਹੋ ਗਈ ਸੀ ਤੇ ਇਕ ਬੱਚਾ ਗੰਭੀਰ ਜ਼ਖਮੀ ਹੋ ਗਿਆ ਸੀ। ਉਨ੍ਹਾਂ ਕਿਹਾ ਕਿ ਬੱਚਿਆਂ ਦੇ ਪਰਿਵਾਰ ਝੁੱਗੀ-ਝੌਂਪੜੀ ਵਿਚ ਰਹਿਣ ਵਾਲੇ ਗਰੀਬ ਹਨ। ਉਨ੍ਹਾਂ ਵਿਚ ਰੇਲਵੇ ਲਾਈਨ ‘ਤੇ ਸੁਰੱਖਿਆ ਪ੍ਰਬੰਧ ਨਾ ਹੋਣ ਨੂੰ ਲੈ ਕੇ ਕਾਫੀ ਰੋਸ ਹੈ।
ਮਨੀਸ਼ ਤਿਵਾੜੀ ਨੇ ਕਿਹਾ ਕਿ ਹਾਦਸੇ ਵਿਚ ਇਹ ਸਵਾਲ ਉਠਦਾ ਹੈ ਕਿ ਟ੍ਰੇਨ ਚਾਲਕ ਦਿਨ-ਦਿਹਾੜੇ ਰੇਲਵੇ ਲਾਈਨ ‘ਤੇ ਬੱਚਿਆਂ ਨੂੰ ਕਿਉਂ ਨਹੀਂ ਦੇਖ ਸਕਿਆ ਤੇ ਟ੍ਰੇਨ ਦੀ ਰਫਤਾਰ ਹੌਲੀ ਕਿਉਂ ਨਹੀਂ ਕੀਤੀ ਗਈ। ਜਦੋਂ ਕਿ ਘਟਨਾ ਵਾਲੀ ਥਾਂ ਤੋਂ ਸਟੇਸ਼ਨ ਸਿਰਫ 800 ਮੀਟਰ ਦੀ ਦੂਰੀ ‘ਤੇ ਸੀ।
ਇਹ ਵੀ ਪੜ੍ਹੋ : ਮੰਤਰੀ ਮੀਤ ਹੇਅਰ ਦਾ ਦਾਅਵਾ-‘ਪੰਜਾਬ ‘ਚ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ‘ਚ 30 ਫੀਸਦੀ ਆਈ ਕਮੀ’
ਸਾਂਸਦ ਨੇ ਇਸੇ ਲਾਪ੍ਰਵਾਹੀ ਦੇ ਚੱਲਦੇ ਬੱਚਿਆਂ ਦੀ ਮੌਤ ਹੋਣ ਦੀ ਗੱਲ ਕਹੀ। ਉਨ੍ਹਾਂ ਨੇ ਰੇਲ ਮੰਤਰੀ ਨੂੰ ਘਟਨਾ ਸਬੰਧੀ ਗੈਰ-ਇਰਾਦਤਨ ਹੱਤਿਆ ਦਾ ਕੇਸ ਦਰਜ ਕਰਕੇ ਮ੍ਰਿਤਕ ਬੱਚਿਆਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਮੰਗ ਕੀਤੀ ਹੈ।
ਵੀਡੀਓ ਲਈ ਕਲਿੱਕ ਕਰੋ -: