ਅੱਜ ਲੁਧਿਆਣਾ ਦੇ PAU ਵਿੱਚ ਮਹਾਰਾਜ ਜੱਸਾ ਸਿੰਘ ਰਾਮਗੜ੍ਹੀਆ ਦੀ ਜਯੰਤੀ ‘ਤੇ ਆਯੋਜਿਤ ਰਾਜ ਪੱਧਰੀ ਸਮਾਰੋਹ ਵਿੱਚ ਪਹੁੰਚੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਲਾਨ ਕੀਤਾ ਕਿ ਕਿਸਾਨਾਂ ਨੂੰ ਮੂੰਗੀ ਤੇ ਬਾਸਮਤੀ ‘ਤੇ MSP ਦਿੱਤੀ ਜਾਵੇਗੀ।
ਸੀ.ਐੱਮ. ਮਾਨ ਨੇ ਇਸ ਦੌਰਾਨ ਕਿਹਾ ਕਿ ਅੱਜ ਅਸੀਂ 26554 ਨੌਕਰੀਆਂ ਦੇਣ ਦਾ ਐਲਾਨ ਕਰ ਦਿੱਤਾ ਹੈ। ਨੌਜਵਾਨਾਂ ਨੂੰ ਨੌਕਰੀਆਂ ਪਿਛਲੀਆਂ ਸਰਕਾਰਾਂ ਵੀ ਦੇ ਸਕਦੀਆਂ ਸਨ, ਪਰ ਉਨ੍ਹਾਂ ਲੋਕਾਂ ਦੀ ਇੱਛਾ ਸਿਰਫ ਲੋਕਾਂ ਨੂੰ ਲੁੱਟਣ ਤੱਕ ਦੀ ਸੀ। ਉਨ੍ਹਾਂ ਕਿਹਾ ਕਿ ਕਈ ਫੈਸਲਾ ਲਾਗੂ ਹੋ ਚੁੱਕੇ ਹਨ ਤੇ ਕਈ ਫੈਸਲੇ ਵਿਧਾਨ ਸਭਾ ਦੇ ਇਸ ਸੈਸ਼ਨ ਵਿੱਚ ਪਾਸ ਕਰਕੇ ਲਾਗੂ ਕਰਵਾ ਦਿੱਤੇ ਜਾਣਗੇ। ਸੀ
ਸੀ.ਐੱਮ. ਮਾਨ ਨੇ ਕਿਹਾ ਕਿ ਸਾਡੀ ਸਰਾਕਰ ਹਮੇਸ਼ਾ ਲੋਕਾਂ ਦੇ ਹਿਤ ਵਿੱਚ ਹੀ ਫੈਸਲੇ ਕਰੇਗੀ। ਉਨ੍ਹਾਂ ਕਿਹਾ ਕਿ ਅੱਜ ਹੀ ਇੱਕ ਸਰਾਕਰੀ ਕੋਠੀ ਖਾਲੀ ਕਰਵਾਈ ਹੈ ਜਿਸ ‘ਤੇ 25 ਸਾਲਾਂ ਤੋਂ ਬੋਝ ਪਿਆ ਹੋਇਆ ਸੀ। ਪੰਜਾਬ ਦੇ ਲੋਕਾਂ ਨੂੰ ਜਿਹੜੇ ਨੇਤਾ ਬੇਵਕੂਫ ਬਣਾਉਂਦੇ ਸਨ ਹੁਣ ਜਨਤਾ ਉਨ੍ਹਾਂ ਤੋਂ ਕਿਨਾਰਾ ਕਰਨ ਲੱਗੀ ਹੈ।
ਪੁਰਾਣੀਆਂ ਸਿਆਸੀ ਪਾਰਟੀਆਂ ਨੇ ਸੱਤਾ ਵਿੱਚ ਆ ਕੇ ਪੈਸੇ ਦੀ ਬਹੁਤ ਬਰਬਾਦੀ ਕੀਤੀ ਹੈ। ਪੰਜਾਬ ਨੂੰ ਕਰਜ਼ੇ ਵਿੱਚ ਡੁਬੋ ਦਿੱਤਾ ਹੈ। ਹੁਣ ਆਮ ਆਦਮੀ ਪਾਰਟੀ ਸਿਸਟਮ ਨੂੰ ਠੀਕ ਕਰਨ ਵਿੱਚ ਲੱਗੀ ਹੋਈ ਹੈ। ਇਸ ਵਿਗੜੇ ਹੋਏ ਸਿਸਟਮ ਨੂੰ ਠੀਕ ਕਰਨ ਵਿੱਚ ਸਮਾਂ ਜ਼ਰੂਰ ਲੱਗੇਗਾ, ਪਰ ਸਿਸਟਮ ਨੂੰ ਸੁਧਾਰ ਕੇ ਹੀ ਦਮ ਲਵਾਂਗੇ।
ਵੀਡੀਓ ਲਈ ਕਲਿੱਕ ਕਰੋ -:
“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”
ਮੁੱਖ ਮਤੰਰੀ ਨੇ ਕਿਹਾ ਕਿ ਪੰਜਾਬ ਵਿੱਚ ਕੁਝ ਵੱਡੇ ਫੈਸਲੇ ਲੈਣੇ ਹੋਣਗੇ। ਲੋਕਾਂ ਨੂੰ ਸਰਕਾਰ ਦਾ ਸਾਥ ਦੇਣਾ ਹਵੇਗਾ। ਕਿਸਾਨਾਂ ਨੂੰ ਜਾਗਰੂਕ ਕਰਨਾ ਪਏਗਾ ਤਾਂ ਹੀ ਪੰਜਾਬ ਦਾ ਪਾਣੀ, ਹਵਾ ਨੂੰ ਸਾਫ ਕੀਤਾ ਜਾ ਸਕਦਾ ਹੈ। ਪੰਜਾਬ ਦੇ ਲੋਕਾਂ ਦੀ ਜ਼ਿੰਮੇਵਾਰੀ ਮੇਰੇ ‘ਤੇ ਹੈ ਜਿਸ ਨੂੰ ਮੈਂ ਤਨਦੇਹੀ ਨਾਲ ਨਿਭਾਵਾਂਗਾ। ਪੰਜਾਬ ਦੇ ਲੋਕਾਂ ਦਾ ਸਾਥ ਮਿਲਣ ‘ਤੇ ਹੀ ਪੰਜਾਬ ਵਿੱਚ ਵਿਕਾਸ ਹੋ ਸਕੇਗਾ।