ਹਿਮਾਚਲ ਦੇ ਡਿਪਟੀ CM ਮੁਕੇਸ਼ ਅਗਨੀਹੋਤਰੀ ਨੇ ਅੱਜ ਸਕੱਤਰੇਤ ਵਿਖੇ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੈਬਨਿਟ ਮੀਟਿੰਗ 2 ਲੋਕਾਂ ਨਾਲ ਵੀ ਹੁੰਦੀ ਹੈ। 10 ਦਿਨਾਂ ਦੇ ਅੰਦਰ ਮੰਤਰੀ ਮੰਡਲ ਦਾ ਵਿਸਤਾਰ ਹੋਇਆ ਤਾਂ ਠੀਕ ਰਹੇਗਾ, ਨਹੀਂ ਤਾਂ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਕੈਬਨਿਟ ਮੀਟਿੰਗ ਕਰਕੇ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨਗੇ।
ਉਨ੍ਹਾਂ ਕਿਹਾ ਕਿ 10 ਦਿਨਾਂ ਦੇ ਅੰਦਰ ਮੰਤਰੀ ਮੰਡਲ ਦੀ ਮੀਟਿੰਗ ਕਰਕੇ OPS ਨੂੰ ਬਹਾਲ ਕੀਤਾ ਜਾਵੇਗਾ। ਇਹ ਸਰਕਾਰ ਚੱਲੇਗੀ ਤੇ ਪ੍ਰਦਰਸ਼ਨ ਵੀ ਕਰੇਗੀ। ਸਰਕਾਰ ਸਥਿਰ ਹੋਵੇਗੀ ਅਤੇ ਪੂਰੇ 5 ਸਾਲ ਚੱਲੇਗੀ। ਸਾਰੇ ਇੱਕਜੁੱਟ ਹੋ ਕੇ ਕੰਮ ਕਰਨਗੇ। ਡਿਪਟੀ CM ਨੇ ਕਿਹਾ ਕਿ ਚੋਣ ਮੈਨੀਫੈਸਟੋ ਸਰਕਾਰ ਦੀਆਂ ਨੀਤੀਆਂ ਦਾ ਦਸਤਾਵੇਜ਼ ਹੋਵੇਗਾ। ਇਸ ਨੂੰ ਕੈਬਨਿਟ ਵਿੱਚ ਅਪਣਾਇਆ ਜਾਵੇਗਾ। ਆਊਟਸੋਰਸ ਮੁਲਾਜ਼ਮਾਂ ਬਾਰੇ ਪੁੱਛੇ ਸਵਾਲ ’ਤੇ ਉਨ੍ਹਾਂ ਕਿਹਾ ਕਿ ਮੈਨੀਫੈਸਟੋ ਵਿੱਚ ਕੀਤੇ ਵਾਅਦੇ ਪੂਰੇ ਕੀਤੇ ਜਾਣਗੇ। ਅਗਨੀਹੋਤਰੀ ਨੇ ਕਿਹਾ ਕਿ ਉਹ ਪੱਤਰਕਾਰ ਹੋਣ ਤੋਂ ਲੈ ਕੇ ਇੱਥੇ ਤੱਕ ਦਾ ਸਫ਼ਰ ਤੈਅ ਕਰਕੇ ਲਗਾਤਾਰ 5 ਚੋਣਾਂ ਜਿੱਤ ਕੇ ਇੱਥੇ ਪਹੁੰਚੇ ਹਨ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਡਿਪਟੀ CM ਮੁਕੇਸ਼ ਅਗਨੀਹੋਤਰੀ ਨੇ ਸਕੱਤਰੇਤ ਵਿੱਚ ਚਾਰਜ ਸੰਭਾਲ ਲਿਆ ਹੈ। ਇਸ ਦੌਰਾਨ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਉਨ੍ਹਾਂ ਦੇ ਨਾਲ ਰਹੇ। ਮੁੱਖ ਮੰਤਰੀ ਨੇ ਮੁਕੇਸ਼ ਅਗਨੀਹੋਤਰੀ ਨੂੰ ਚਾਰਜ ਸੰਭਾਲਣ ‘ਤੇ ਵਧਾਈ ਦਿੱਤੀ। ਇਸ ਤੋਂ ਬਾਅਦ ਮੁੱਖ ਸਕੱਤਰ RD ਧੀਮਾਨ, ਪੁਲਿਸ ਡਾਇਰੈਕਟਰ ਜਨਰਲ ਸੰਜੇ ਕੁੰਡੂ ਅਤੇ ਸਾਰੇ ਵੱਡੇ ਨੇਤਾ ਅਤੇ ਅਧਿਕਾਰੀ ਉਨ੍ਹਾਂ ਨੂੰ ਵਧਾਈ ਦੇਣ ਸਕੱਤਰੇਤ ਪਹੁੰਚੇ।