Mumbai kandivali house collapsed: ਮੁੰਬਈ: ਕੋਰੋਨਾ ਸੰਕਟ ਨਾਲ ਜੂਝ ਰਹੀ ਮੁੰਬਈ ਵਿੱਚ ਐਤਵਾਰ ਸਵੇਰੇ ਇੱਕ ਹਾਦਸੇ ਦੀ ਖ਼ਬਰ ਸਾਹਮਣੇ ਆਈ ਹੈ । ਮੁੰਬਈ ਵਿੱਚ ਐਤਵਾਰ ਸਵੇਰੇ ਇੱਕ ਜਰਜਰ ਮਕਾਨ ਢਹਿ ਗਿਆ । ਜਿਸ ਵਿੱਚ ਬਹੁਤ ਸਾਰੇ ਲੋਕ ਮਲਬੇ ਹੇਠਾਂ ਦੱਬ ਗਏ । ਇਸ ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਆਫ਼ਤ ਪ੍ਰਬੰਧਨ ਵਿਭਾਗ ਦੇ ਅਧਿਕਾਰੀਆਂ ਅਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਵੱਡੀ ਬਚਾਅ ਮੁਹਿੰਮ ਸ਼ੁਰੂ ਕੀਤੀ ।
ਅਧਿਕਾਰਤ ਜਾਣਕਾਰੀ ਅਨੁਸਾਰ ਮੁੰਬਈ ਵਿੱਚ ਆਫਤ ਪ੍ਰਬੰਧਨ ਵਿਭਾਗ ਦੇ ਕੰਟਰੋਲ ਰੂਮ ਨੂੰ ਸਵੇਰੇ 6.10 ਵਜੇ ਜਾਣਕਾਰੀ ਮਿਲੀ ਸੀ ਕਿ ਕਾਂਦੀਵਾਲੀ ਵੈਸਟ ਵਿੱਚ ਸਾਬਰਿਆ ਮਸਜਿਦ ਦੇ ਪਿੱਛੇ ਇੱਕ ਘਰ ਅਚਾਨਕ ਢਹਿ ਗਿਆ । ਇਸ ਘਟਨਾ ਦੀ ਜਾਣਕਾਰੀ ਤੋਂ ਤੁਰੰਤ ਬਾਅਦ ਆਫ਼ਤ ਪ੍ਰਬੰਧਨ ਵਿਭਾਗ ਅਤੇ ਪੁਲਿਸ ਦੀਆਂ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ । ਇਸ ਤੋਂ ਬਾਅਦ ਸਥਾਨਕ ਲੋਕਾਂ ਅਤੇ ਏਜੰਸੀਆਂ ਦੀ ਮਦਦ ਨਾਲ ਮੌਕੇ ‘ਤੇ ਮੌਜੂਦ ਤਿੰਨ ਲੋਕਾਂ ਨੂੰ ਬਾਹਰ ਕੱਢ ਲਿਆ ਤੇ ਹੋਰਾਂ ਦੀ ਤਲਾਸ਼ ਕੀਤੀ ਜਾ ਰਹੀ ਹੈ ।
ਹਾਲੇ ਵੀ ਕਈ ਲੋਕ ਦੇ ਫਸੇ ਹੋਣ ਦਾ ਸ਼ੱਕ
ਹਾਲਾਂਕਿ, ਅਧਿਕਾਰੀਆਂ ਨੇ ਇਸ ਗੱਲ ਵੱਲ ਇਸ਼ਾਰਾ ਕੀਤਾ ਹੈ ਕਿ ਜਿਸ ਜਗ੍ਹਾ ਕਾਂਦੀਵਾਲੀ ਵਿੱਚ ਇਹ ਘਟਨਾ ਵਾਪਰੀ ਹੈ, ਉਥੇ 4-5 ਤੋਂ ਵੱਧ ਲੋਕ ਹਨ ਜੋ ਮਲਬੇ ਹੇਠ ਦੱਬੇ ਹੋ ਸਕਦੇ ਹਨ । ਅਧਿਕਾਰੀਆਂ ਦਾ ਕਹਿਣਾ ਹੈ ਕਿ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਸਥਾਨਕ ਹਸਪਤਾਲ ਵਿੱਚ ਸ਼ਿਫਟ ਕਰ ਦਿੱਤਾ ਗਿਆ ਹੈ ।
ਮੌਕੇ ‘ਤੇ ਪਹੁੰਚੀ NDRF ਦੀ ਟੀਮ
ਇਸ ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ SDRF ਅਤੇ NDRF ਦੀਆਂ ਟੀਮਾਂ ਵੀ ਭੇਜੀਆਂ ਗਈਆਂ ਹਨ, ਤਾਂ ਜੋ ਮਲਬੇ ਹੇਠਾਂ ਫਸੇ ਲੋਕਾਂ ਤੱਕ ਜਲਦੀ ਪਹੁੰਚ ਕੀਤੀ ਜਾ ਸਕੇ । ਹਾਲਾਂਕਿ, ਅਜੇ ਤੱਕ ਇਸ ਹਾਦਸੇ ਵਿੱਚ ਕਿਸੇ ਦੇ ਆਪਣੀ ਜਾਨ ਗਵਾਉਣ ਦੀ ਖ਼ਬਰ ਨਹੀਂ ਹੈ।