Murder after rape of 6 year old : ਚੰਡੀਗੜ੍ਹ : ਚੰਡੀਗੜ੍ਹ ’ਚ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ, ਜਦੋਂ ਨਰਸਰੀ ਕਲਾਸ ਵਿੱਚ ਪੜ੍ਹਣ ਵਾਲੀ ਇਕ 6 ਸਾਲਾ ਮਾਸੂਮ ਨਾਲ ਬਲਾਤਕਾਰ ਕਰਕੇ ਉਸ ਨੂੰ ਕਤਲ ਕਰ ਜੰਗਲ ਵਿੱਚ ਸੁੱਟ ਦਿੱਤੀ ਗਈ। ਇੱਕ ਰਾਹਗੀਰ ਨੇ ਬੱਚੀ ਦੀ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ, ਜਿਸ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਬੱਚੀ ਦੀ ਪਛਾਣ ਕੀਤੀ। ਇਹ ਘਟਨਾ ਚੰਡੀਗੜ੍ਹ ਦੇ ਇਲਾਕੇ ਹੱਲੋਮਾਜਰਾ ਵਿੱਚ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਬੱਚੀ ਦਾ ਪਰਿਵਾਰ ਪਿਛਲੇ 30 ਸਾਲਾਂ ਤੋਂ ਇਸ ਇਲਾਕੇ ਵਿੱਚ ਰਹਿ ਰਿਹਾ ਹੈ। ਬੀਤੇ ਦਿਨ ਬੱਚੀ ਟਿਊਸ਼ਨ ਪੜ੍ਹਣ ਗਈ ਸੀ ਪਰ ਘਰ ਨਾ ਪਰਤੀ ਤੇ ਅੱਜ ਸਵੇਰੇ ਉਸ ਦੀ ਲਾਸ਼ ਜੰਗਲ ਵਿੱਚ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਜੀਐਮਸੀਐੱਚ ਸੈਕਟਰ-32 ਵਿੱਚ ਭੇਜ ਦਿੱਤੀ ਹੈ। ਇਸ ਮਾਮਲੇ ਵਿੱਚ 12 ਸਾਲਾ ਬੱਚੇ ਨੂੰ ਗ੍ਰਿਫਤਾਰ ਕੀਤਾ ਗਿਆ ਹੈ।
ਇਹ ਘਟਨਾ ਚੰਡੀਗੜ੍ਹ ਦੇ ਇਲਾਕੇ ਹੱਲੋਮਾਜਰਾ ਵਿੱਚ ਵਾਪਰੀ ਹੈ। ਮਿਲੀ ਜਾਣਕਾਰੀ ਮੁਤਾਬਕ ਬੱਚੀ ਦਾ ਪਰਿਵਾਰ ਪਿਛਲੇ 30 ਸਾਲਾਂ ਤੋਂ ਇਸ ਇਲਾਕੇ ਵਿੱਚ ਰਹਿ ਰਿਹਾ ਹੈ। ਬੀਤੇ ਦਿਨ ਬੱਚੀ ਟਿਊਸ਼ਨ ਪੜ੍ਹਣ ਗਈ ਸੀ ਪਰ ਘਰ ਨਾ ਪਰਤੀ ਤੇ ਅੱਜ ਸਵੇਰੇ ਉਸ ਦੀ ਲਾਸ਼ ਜੰਗਲ ਵਿੱਚ ਮਿਲੀ। ਪੁਲਿਸ ਨੇ ਲਾਸ਼ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਬੱਚੀ ਦੇ ਪਿਤਾ ਨੇ ਦੱਸਿਆ ਕਿ ਬੱਚੀ ਘਰ ਦੇ ਕੋਲ ਹੀ ਟਿਊਸ਼ਨ ਪੜ੍ਹਦੀ ਸੀ। ਸ਼ੁੱਕਰਵਾਰ ਸ਼ਾਮ 5 ਵਜੇ ਉਹ ਟਿਊਸ਼ਨ ’ਤੇ ਗਈ ਪਰ ਵਾਪਿਸ ਦੇਰ ਸ਼ਾਮ ਤੱਕ ਵਾਪਿਸ ਨਹੀਂ ਆਈ। ਜਿਸ ਤੋਂ ਬਾਅਦ ਉਨ੍ਹਾਂ ਨੇ ਬੱਚੀ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਪਰ ਉਸ ਦਾ ਕਿਤੇ ਵੀ ਪਤਾ ਨਹੀਂ ਲੱਗਾ। ਇਸ ’ਤੇ ਉਨ੍ਹਾਂ ਨੇ ਚੰਡੀਗੜ੍ਹ ਪੁਲਿਸ ਵਿੱਚ ਬੱਚੀ ਦੀ ਗੁੰਮਸ਼ੁਦਗੀ ਦੀ ਰਿਪੋਰਟ ਲਿਖਵਾਈ ਸੀ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਇਲਾਕੇ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਿਆ ਜਾ ਰਿਹਾ ਹੈ।
ਸੈਕਟਰ 31 ਥਾਣੇ ਦੇ ਐਸਐਚਓ ਇੰਸਪੈਕਟਰ ਨਰਿੰਦਰ ਸਿੰਘ ਨੇ ਦੱਸਿਆ, “ਪੁਲਿਸ ਨੇ ਇਸ ਸਬੰਧ ਵਿੱਚ ਇੱਕ 12 ਸਾਲਾ ਲੜਕੇ, ਨੂੰ ਗ੍ਰਿਫਤਾਰ ਕੀਤਾ ਹੈ, ਜੋਕਿ ਬੱਚੀ ਦਾ ਗੁਆਂਢੀ ਹੈ। ਉਸਦੇ ਖਿਲਾਫ ਆਈਪੀਸੀ ਦੀ ਧਾਰਾ 302 ਅਤੇ 363 ਅਧੀਨ ਕੇਸ ਦਰਜ ਕੀਤਾ ਗਿਆ ਹੈ। ਬਲਾਤਕਾਰ ਦੇ ਦੋਸ਼ ਦੀ ਪੁਸ਼ਟੀ ਬੱਚੀ ਦੀ ਮੈਡੀਕਲ ਰਿਪੋਰਟਾਂ ਦੀ ਜਾਂਚ ਤੋਂ ਬਾਅਦ ਹੀ ਕੀਤੀ ਜਾਏਗੀ। ਇਸ ਮਾਮਲੇ ਦੀ ਕਰਾਈਮ ਬ੍ਰਾਂਚ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ”