Muzaffarnagar 6 Migrant Workers: ਮੁਜ਼ੱਫਰਨਗਰ: ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਬੁੱਧਵਾਰ ਦੇਰ ਰਾਤ 6 ਮਜ਼ਦੂਰਾਂ ਦੀ ਮੌਤ ਹੋ ਗਈ । ਮਜ਼ਦੂਰਾਂ ਨੂੰ ਕੁਚਲਣ ਵਾਲੀ ਰੋਡਵੇਜ਼ ਬੱਸ ਦੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੈਡੀਕਲ ਰਿਪੋਰਟ ਚ ਪਤਾ ਲੱਗਾ ਹੈ ਕਿ ਡਰਾਈਵਰ ਨਸ਼ੇ ਵਿੱਚ ਸੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਮ੍ਰਿਤਕਾਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਇਸ ਮਾਮਲੇ ਵਿੱਚ ਪੁਲਿਸ ਦਾ ਕਹਿਣਾ ਹੈ ਕਿ ਬੁੱਧਵਾਰ ਰਾਤ ਕਰੀਬ 10.30 ਵਜੇ ਰੋਹਾਨਾ ਟੋਲ ਵੱਲ ਆ ਰਹੀ ਰੋਡਵੇਜ਼ ਬੱਸ ਦਾ ਡਰਾਈਵਰ ਨਸ਼ੇ ਵਿੱਚ ਸੀ ਅਤੇ ਬੱਸ ਨੂੰ ਤੇਜ਼ੀ ਅਤੇ ਲਾਪਰਵਾਹੀ ਨਾਲ ਚੱਲਾ ਰਿਹਾ ਸੀ। ਇਸ ਦੌਰਾਨ ਉਸਨੇ ਪੈਦਲ ਘਰ ਜਾ ਰਹੇ ਮਜ਼ੂਦਰਾਂ ਨੂੰ ਕੁਚਲ ਦਿੱਤਾ । ਇਸ ਹਾਦਸੇ ਵਿੱਚ 6 ਮਜ਼ਦੂਰਾਂ ਦੀ ਮੌਤ ਹੋ ਗਈ, ਜਦੋਂ ਕਿ 4 ਮਜ਼ਦੂਰ ਜ਼ਖਮੀ ਹੋ ਗਏ ।
ਮੁਜ਼ੱਫਰਨਗਰ ਪੁਲਿਸ ਅਨੁਸਾਰ ਮਰਨ ਵਾਲੇ ਲੋਕ ਬਿਹਾਰ ਦੇ ਪਟਨਾ, ਗੋਪਾਲਗੰਜ, ਭੋਜਪੁਰ ਦੇ ਰਹਿਣ ਵਾਲੇ ਹਨ । ਇਹ ਲੋਕ ਪੰਜਾਬ ਵਿੱਚ ਕੰਮ ਕਰਦੇ ਸਨ ਅਤੇ ਪੈਦਲ ਹੀ ਆਪਣੇ ਘਰ ਆ ਰਹੇ ਸਨ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ 4 ਮਜ਼ਦੂਰ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਜ਼ਿਲ੍ਹਾ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ 2 ਮਜ਼ਦੂਰਾਂ ਦੀ ਹਾਲਤ ਗੰਭੀਰ ਹੈ, ਜਿਨ੍ਹਾਂ ਨੂੰ ਮੇਰਠ ਰੈਫਰ ਕਰ ਦਿੱਤਾ ਗਿਆ ਹੈ।
ਫਿਲਹਾਲ ਲਾਸ਼ਾਂ ਦਾ ਪੋਸਟਮਾਰਟਮ ਕੀਤਾ ਜਾ ਰਿਹਾ ਹੈ। ਇਸ ਤੋਂ ਬਾਅਦ ਲਾਸ਼ਾਂ ਨੂੰ ਉਨ੍ਹਾਂ ਦੇ ਪਿੰਡ ਐਂਬੂਲੈਂਸ ਰਾਹੀਂ ਭੇਜਿਆ ਜਾਵੇਗਾ। ਨਾਲ ਹੀ ਜ਼ਖਮੀਆਂ ਅਤੇ ਸਾਥੀ ਮਜ਼ਦੂਰਾਂ ਨੂੰ ਵੀ ਘਰ ਭੇਜਣ ਦੀ ਵਿਵਸਥਾ ਕੀਤੀ ਜਾ ਰਹੀ ਹੈ। ਇਸ ਵਿਚ ਮੁੱਖ ਮੰਤਰੀ ਯੋਗੀ ਆਦਿੱਤਿਯਨਾਥ ਨੇ ਮ੍ਰਿਤਕਾਂ ਨੂੰ 2-2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50-50 ਹਜ਼ਾਰ ਰੁਪਏ ਦਾ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ।