Nagar Kirtan will be performed : ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਕਮੇਟੀ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਇਸ ਵਾਰ ਸੰਕੇਤਕ ਰੂਪ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜੋਕਿ ਨਾਨਕਸ਼ਾਹੀ ਕੈਲੰਡਰ ਮੁਤਾਬਕ 19 ਅਗਸਤ ਨੂੰ ਹੋਵੇਗਾ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ ਨੇ ਦੱਸਿਆ ਕਿ ਕੋਰੋਨਾ ਮਹਾਮਾਰੀ ਦੇ ਚੱਲਦਿਆਂ ਇਸ ਵਾਰ ਸਰਕਾਰ ਅਤੇ ਸਿਹਤ ਵਿਭਾਗ ਦੀਆਂ ਹਿਦਾਇਤਾਂ ਮੁਤਾਬਕ ਸਿਰਫ ਸੰਕੇਤ ਰੂਪ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੌਰਾਨ ਪ੍ਰਸ਼ਾਸਨ ਵੱਲੋਂ ਦਿੱਤੀਆਂ ਹਿਦਾਇਤਾਂ ਦੀ ਪਾਲਣਾ ਕੀਤੀ ਜਾਵੇਗੀ।
ਨਗਰ ਕੀਰਤਨ ਦਾ ਸਿੱਧਾ ਪ੍ਰਸਾਰਣ ਵੀ ਦਿਖਾਇਆ ਜਾਵੇਗਾ, ਤਾਂਜੋ ਸੰਗਤਾਂ ਘਰ ਬੈਠ ਕੇ ਇਸ ਦਾ ਆਨੰਦ ਮਾਣ ਸਕਣ। ਇਸ ਦੌਰਾਨ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਸਾਹਿਬ ਵਿਖੇ ਜਲੌ ਸਜਾਏ ਜਾਣਗੇ ਅਤੇ ਦੀਪਮਾਲਾ ਕੀਤੀ ਜਾਵੇਗੀ। ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਅਤੇ ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਸਾਂਝੇ ਤੌਰ ’ਤੇ ਸੰਗਤ ਨੂੰ ਘਰਾਂ ਵਿਚ ਰਹਿ ਕੇ ਸਿੱਧੇ ਪ੍ਰਸਾਰਣ ਰਾਹੀਂ ਨਗਰ ਕੀਰਤਨ ਅਤੇ ਗੁਰਬਾਣੀ ਨਾਲ ਜੁੜਨ ਦੀ ਅਪੀਲ ਕੀਤੀ।
ਦੱਸਣਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਹਰ ਸਾਲ ਗੁਰਦੁਆਾਰ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਂਦਾ ਹੈ। ਸ਼੍ਰੋਮਣੀ ਕਮੇਟੀ ਵਿਚ ਦੇ ਦਫਤਰ ਵਿਚ ਸ਼੍ਰੋਮਣੀ ਕਮੇਟੀ ਦੇ ਅਹੁਦੇਦਰਾਂ ਅਤੇ ਅਧਿਕਾਰੀਆਂ ਵੱਲੋਂ ਇਸ ਸਬੰਧੀ ਡੀਸੀ ਅਤੇ ਪੁਲਿਸ ਕਮਿਸ਼ਨਰ ਨਾਲ ਬੈਠਕ ਕੀਤੀ ਗਈ, ਜਿਸ ਵਿਚ ਕਮੇਟੀ ਦੇ ਹੋਰ ਮੈਂਬਰ ਵੀ ਮੌਜੂਦ ਸਨ।