ਹਰਿਆਣਾ ਦੇ ਨਵੇਂ ਮੁੱਖ ਮੰਤਰੀ ਨਾਇਬ ਸੈਣੀ ਦੀ ਕੈਬਨਿਟ ਦਾ ਵਿਸਤਾਰ ਸ਼ੁਰੂ ਹੋ ਗਿਆ ਹੈ। ਸਭ ਤੋਂ ਪਹਿਲਾਂ ਡਾ. ਕਮਲ ਗੁਪਤਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ। 7 ਵਿਧਾਇਕਾਂ ਨੂੰ ਮੰਤਰੀ ਅਹੁਦੇ ਦੀ ਸਹੁੰ ਦਿਵਾਈ ਜਾ ਸਕਦੀ ਹੈ। ਰਾਜਪਾਲ ਬੰਡਾਰੂ ਦੱਤਾਦ੍ਰੇਯ ਨਵੇਂ ਮੰਤਰੀਆਂ ਨੂੰ ਸਹੁੰ ਦਿਵਾ ਰਹੇ ਹਨ।
ਉਹ ਦਿੱਲੀ ਤੋਂ ਖਾਸ ਤੌਰ ‘ਥੇ ਇਸ ਪ੍ਰੋਗਰਾਮ ਲਈ ਚੰਡੀਗੜ੍ਹ ਪਹੁੰਚੇ। ਇਸ ਵਾਰ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਮੰਚ ‘ਤੇ ਮੌਜੂਦ ਨਹੀਂ ਸਨ। ਦਿੱਲੀ ਵਿਚ ਸੀਐੱਮ ਨਾਇਬ ਸੈਣੀ, ਸਾਬਕਾ ਸੀਐੱਮ ਮਨੋਹਰ ਲਾਲ ਨੂੰ ਕੇਂਦਰੀ ਮੰਤਰੀ ਅਮਿਤ ਸ਼ਾਹ ਤੇ ਜੇਪੀ ਨੱਢਾ ਨਾਲ ਵਿਚਾਰ-ਚਰਚਾ ਦੇ ਬਾਅਦ ਮੰਤਰੀ ਮੰਡਲ ਵਿਸਤਾਰ ਦੀ ਮਨਜ਼ੂਰੀ ਮਿਲੀ ਸੀ।
ਦੂਜੇ ਪਾਸੇ ਸਾਬਕਾ ਕੈਬਨਿਟ ਮੰਤਰੀ ਅਨਿਲ ਵਿਜ ਸਹੁੰ ਚੁੱਕ ਸਮਾਰੋਹ ਵਿਚ ਨਹੀਂ ਪਹੁੰਚੇ। ਉਨ੍ਹਾਂ ਕਿਹਾ ਕਿ ਮੈਨੂੰ ਸਹੁੰ ਚੁੱਕ ਸਮਾਰੋਹ ਦੀ ਕੋਈ ਜਾਣਕਾਰੀ ਨਹੀਂ। ਇਸ ਤੋਂ ਪਹਿਲਾਂ ਚਰਚਾ ਸੀ ਕਿ ਮੁੱਖ ਮੰਤਰੀ ਨਾਇਬ ਸੈਣੀ ਅੰਬਾਲਾ ਕੈਂਟ ਦੇ ਦੌਰੇ ਦੌਰਾਨ ਅਨਿਲ ਵਿਜ ਨਾਲ ਮੁਲਾਕਾਤ ਕਰ ਸਕਦੇ ਹਨ। ਹਾਲਾਂਕਿ ਸੈਣੀ ਵਿਜ ਨਾਲ ਬਿਨਾਂ ਮੁਲਾਕਾਤ ਕੀਤੇ ਬਿਨਾਂ ਹੀ ਵਾਪਸ ਪਰਤ ਗਏ।
ਇਹ ਵੀ ਪੜ੍ਹੋ : DGP ਗੌਰਵ ਯਾਦਵ ਨੇ ਸਾਰੇ ਜ਼ਿਲ੍ਹਿਆਂ ਦੇ ਸੀਨੀਅਰ ਪੁਲਿਸ ਅਧਿਕਾਰੀਆਂ ਨਾਲ ਕੀਤੀ ਸੂਬਾ ਪੱਧਰੀ ਮੀਟਿੰਗ, ਦਿੱਤੇ ਇਹ ਨਿਰਦੇਸ਼
ਇਸ ਤੋਂ ਪਹਿਲਾਂ 12 ਮਾਰਚ ਨੂੰ ਮੁੱਖ ਮੰਤਰੀ ਨਾਇਬ ਸੈਣੀ ਨਾਲ ਕੰਵਰਪਾਲ ਗੁਰਜਰ, ਜੇਪੀ ਦਲਾਲ, ਮੂਲਚੰਦ ਸ਼ਰਮਾ, ਡਾ. ਬਨਵਾਰੀ ਲਾਲ ਦੇ ਇਲਾਵਾ ਆਜ਼ਾਦ ਵਿਧਾਇਕ ਰਣਜੀਤ ਸਿੰਘ ਚੌਟਾਲਾ ਨੇ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। 41 ਵਿਧਾਇਕਾਂ ਵਾਲੀ ਭਾਜਪਾ ਨੇ 6 ਆਜ਼ਾਦ ਵਿਧਾਇਕਾਂ ਅਤੇ ਹਰਿਆਣਾ ਲੋਕਹਿਤ ਪਾਰਟੀ ਦੇ ਵਿਧਾਇਕ ਗੋਪਾਲ ਕਾਂਡਾ ਦੇ ਸਮਰਥਨ ਨਾਲ ਭਰੋਸੇ ਦਾ ਵੋਟ ਹਾਸਲ ਕੀਤਾ।
ਵੀਡੀਓ ਲਈ ਕਲਿੱਕ ਕਰੋ -: