ਥਾਣਾ ਲੋਹੀਆਂ ਖਾਸ ਦੇ ਪਿੰਡ ਕਰਾਹ ਰਾਮ ਸਿੰਘ ਵਿਚ ਗੋਲੀ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਨੰਬਰਦਾਰ ਨੇ ਗੋਲੀ ਮਾਰ ਕੇ ਆਤਮਹੱਤਿਆ ਕਰ ਲਈ। ਜਾਮਕਾਰੀ ਮੁਤਾਬਕ ਨੰਬਰਦਾਰ ਨੇ ਬਾਥਰੂਮ ਵਿਚ ਆਪਣੀ ਲਾਇਸੈਂਸੀ ਬੰਦੂਕ ਨਾਲ ਖੁਦ ਨੂੰ ਗੋਲੀ ਮਾਰ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਘਟਨਾ ਵਿਚ ਨੰਬਰਦਾਰ ਦੇ ਮੂੰਹ ਕੋਲ ਗੋਲੀ ਲੱਗਣ ਨਾਲ ਚਿਹਰਾ ਬੁਰੀ ਤਰ੍ਹਾਂ ਵਿਗੜ ਗਿਆ। ਅਚਾਨਕ ਹੋਈ ਇਸ ਘਟਨਾ ਨਾਲ ਮ੍ਰਿਤਕ ਦੇ ਪਰਿਵਾਰ ਵਾਲੇ ਡੂੰਘੇ ਸਦਮੇ ਵਿਚ ਹਨ। ਮ੍ਰਿਤਕ ਦੀ ਪਛਾਣ ਨੰਬਰਦਾਰ 76 ਜਗਤਾਰ ਸਿੰਘ ਪੁੱਤਰ ਮੋਹਿੰਦਰ ਸਿੰਘ ਵਜੋਂ ਹੋਈ ਹੈ।
ਘਟਨਾ ਦੀ ਸੂਚਨਾ ਮਿਲਦੇ ਹੀ ਸ਼ਾਹਕੋਟ ਦੇ ਡੀਐੱਸਪੀ ਓਂਕਾਰ ਸਿੰਘ ਬਰਾੜ, ਥਾਣਾ ਲੋਹੀਆਂ ਖਾਸ ਦੇ ਇੰਚਾਰਜ ਜੈਪਾਲ ਪੁਲਿਸ ਪਾਰਟੀ ਨਾਲ ਮੌਕੇ ਉਤੇ ਪਹੁੰਚੇ ਤੇ ਵਾਰਦਾਤ ਲਈ ਇਸਤੇਮਾਲ ਕੀਤੀ ਬੰਦੂਕ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ। ਨਾਲ ਹੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਨਕੋਦਰ ਭੇਜ ਦਿੱਤਾ ਗਿਆ ਹੈ। ਮ੍ਰਿਤਕ ਜਗਤਾਰ ਸਿੰਘ ਦੇ ਪੁੱਤਰ ਹਰਦੇਵ ਸਿੰਘ ਨੇ ਪੁਲਿਸ ਨੂੰ ਦਿੱਤੇ ਬਿਆਨ ਵਿਚ ਦੱਸਿਆ ਕਿ ਪਿਤਾ ਨੇ ਬੈੱਡਰੂਮ ਦੇ ਨਾਲ ਅਟੈਚ ਬਾਥਰੂਮ ਵਿਚ ਜਾ ਕੇ ਖੁਦ ਨੂੰ ਗੋਲੀ ਮਾਰ ਲਈ। ਥਾਣਾ ਇੰਚਾਰਜ ਨੇ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਹਰਦੇਵ ਸਿੰਘ ਦੇ ਬਿਆਨਾਂ ‘ਤੇ ਮਾਮਲਾ ਦਰਜ ਕਰ ਲਿਆ ਗਿਆ ਹੈ ਤੇ ਪੁਲਿਸ ਜਾਂਚ ਵਿਚ ਲੱਗ ਗਈ ਹੈ।
ਇਹ ਵੀ ਪੜ੍ਹੋ : ਗੋ.ਲੀ ਲੱਗੀ ਜਾਂ ਹਾਰ/ਟ ਅਟੈ.ਕ! ਜਾਗੋ ‘ਚ ਭੰਗੜਾ ਪਾਉਂਦੇ ਸਰਪੰਚ ਦੇ ਪਤੀ ਨੂੰ ਆਈ ਮੌ/ਤ, ਵੀਡੀਓ ਆਈ ਸਾਹਮਣੇ
ਘਟਨਾ ਦੀ ਸੂਚਨਾ ਮਿਲਣ ‘ਤੇ ਡੀਐੱਸਪੀ ਓਂਕਾਰ ਸਿਘ ਸਣੇ ਬਾਕੀ ਪੁਲਿਸ ਅਧਿਕਾਰੀ ਵੀ ਮੌਕੇ ਉਤੇ ਪਹੁੰਚ ਗਏ। ਪੁਲਿਸ ਪੁਰਾਣੇ ਮੁੱਦਿਆਂ ਦੇ ਮਾਮਲਿਆਂ ਨੂੰ ਲੈ ਕੇ ਜਾਂਚ ਕਰ ਰਹੀ ਹੈ। ਮ੍ਰਿਤਕ ਜਗਤਾਰ ਸਿੰਘ ਨੇ ਆਪਣੇ ਸੁਸਾਈਡ ਨੋਟ ਵਿਚ 4 ਲੋਕਾਂ ਨੂੰ ਆਪਣੀ ਮੌਤ ਲਈ ਜ਼ਿੰਮੇਵਾਰ ਠਹਿਰਾਇਆ ਹੈ ਜਿਸ ਵਿਚੋਂ 3 ਉਸੇ ਦੇ ਪਿੰਡ ਦੇ ਹਨ ਜਦੋਂ ਕਿ ਇਕ ਬਾਹਰ ਦੇ ਪਿੰਡ ਦਾ ਹੈ। ਜਾਣਕਾਰੀ ਮੁਤਾਬਕ ਸੁਸਾਈਡ ਨੋਟ ਵਿਚ ਮ੍ਰਿਤਕ ਜਗਤਾਰ ਸਿੰਘ ਨੇ ਉਕਤ ਚਾਰਾਂ ‘ਤੇ ਲਗਾਤਾਰ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ ਜਿਸ ਦੇ ਆਧਾਰ ‘ਤੇ ਪੁਲਿਸ ਨੇ ਚਾਰਾਂ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਸ ਵਿਚ ਮਲਕੀਤ ਸਿੰਘ, ਪ੍ਰੀਤਮ ਸਿੰਘ, ਬਲਵੀਰ ਸਿੰਘ ਸਾਰੇ ਵਾਸੀ ਪਿੰਡ ਕਰਾਹ ਤੇ ਵਰਿੰਦਰ ਸਿੰਘ ਨਿਵਾਸੀ ਮਲੋਟ ਸ਼ਾਮਲ ਹਨ। ਡੀਐੱਸਪੀ ਓਂਕਾਰ ਸਿੰਘ ਬਰਾੜ ਨੇ ਕਿਹਾ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ ਕਾਰਵਾਈ ਕੀਤੀ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
























