ਪੰਜਾਬ ਦੀ ਜੇਲ੍ਹ ‘ਚ ਬਾਹਰੋਂ ਮੋਬਾਈਲ ਫ਼ੋਨ ਅਤੇ ਨਸ਼ੀਲੇ ਪਦਾਰਥ ਥ੍ਰੋਅ ਕੀਤੇ ਜਾ ਰਹੇ ਹਨ। ਤਾਜ਼ਾ ਮਾਮਲਾ ਫਿਰੋਜ਼ਪੁਰ ਕੇਂਦਰੀ ਜੇਲ੍ਹ ‘ਤੋਂ ਸਾਹਮਣੇ ਆਇਆ ਹੈ। ਇਥੇ ਜੇਲ੍ਹ ਦੀ ਚਾਰਦੀਵਾਰੀ ‘ਚ ਇੱਕ ਪੈਕੇਟ ਸੁੱਟਿਆ ਗਿਆ ਹੈ। ਜੇਲ੍ਹ ਪ੍ਰਸ਼ਾਸ਼ਨ ਵੱਲੋਂ ਜਾਂਚ ਕਰਨ ‘ਤੇ ਉਸ ‘ਚੋਂ ਤੰਬਾਕੂ ਬਰਾਮਦ ਹੋਇਆ ਹੈ। ਨਾਲ ਹੀ ਇੱਕ ਕੈਦੀ ਕੋਲੋਂ ਮੋਬਾਈਲ ਫ਼ੋਨ ਬਰਾਮਦ ਕੀਤੇ ਗਿਆ ਹੈ। ਇਹ ਜਾਣਕਰੀ ਸਹਾਇਕ ਜੇਲ੍ਹ ਸੁਪਰਡੈਂਟ ਵੱਲੋਂ ਦਿੱਤੀ ਗਈ ਹੈ।
ਸਹਾਇਕ ਜੇਲ੍ਹ ਸੁਪਰਡੈਂਟ ਜਸਵੀਰ ਸਿੰਘ ਨੇ ਦੱਸਿਆ ਕਿ ਜੇਲ੍ਹ ਦੀ ਨਵੀਂ ਬੈਰਕ ਨੰਬਰ ਤਿੰਨ ਵਿੱਚ ਬੰਦ ਹੀਰਾ ਸਿੰਘ ਵਾਸੀ ਮੱਖੂ ਕੋਲੋਂ ਇੱਕ ਮੋਬਾਈਲ ਫ਼ੋਨ ਬਰਾਮਦ ਹੋਇਆ ਹੈ। ਜਦੋਂਕਿ ਜੇਲ ਦੀ ਚਾਰਦੀਵਾਰੀ ‘ਚ ਸੁੱਟ ਕੇ ਆਇਆ ਇਕ ਪੈਕਟ ਵੀ ਬਰਾਮਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਪੈਕੇਟ ਦੀ ਜਾਂਚ ਕਰਨ ‘ਤੇ ਉਸ ਵਿੱਚੋਂ 10 ਪੈਕਟ ਤੰਬਾਕੂ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ : PM ਮੋਦੀ ਫਿਰ ਲੋਕਪ੍ਰਿਅਤਾ ਦੇ ਮਾਮਲੇ ‘ਚ ਟੌਪ ‘ਤੇ, ਬਾਇਡੇਨ-ਸੁਨਕ ਨੂੰ ਵੀ ਛੱਡਿਆ ਪਿੱਛੇ
ਉਨ੍ਹਾਂ ਦੱਸਿਆ ਕਿ ਮੁਕੱਦਮੇ ਅਧੀਨ ਹੀਰਾ ਸਿੰਘ ਕੋਲੋਂ ਮੋਬਾਈਲ ਫੋਨ ਬਰਾਮਦ ਕਰਨ ਅਤੇ ਕਿਸੇ ਅਣਪਛਾਤੇ ਵਿਅਕਤੀ ਵੱਲੋਂ ਪੈਕੇਟ ਜੇਲ੍ਹ ਭੇਜਣ ਸਬੰਧੀ ਫਿਰੋਜ਼ਪੁਰ ਸਿਟੀ ਪੁਲਿਸ ਸਟੇਸ਼ਨ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਹੈ। ਥਾਣਾ ਸਿਟੀ ਫਿਰੋਜ਼ਪੁਰ ਦੇ ASI ਗੁਰਮੇਲ ਸਿੰਘ ਨੇ ਦੱਸਿਆ ਕਿ ਉਕਤ ਸ਼ਿਕਾਇਤ ਦੇ ਆਧਾਰ ‘ਤੇ ਹੀਰਾ ਸਿੰਘ ਨੂੰ ਨਾਮਜ਼ਦ ਕਰ ਲਿਆ ਗਿਆ ਹੈ, ਜਦਕਿ ਇਸ ਨੂੰ ਸੁੱਟਣ ਵਾਲੇ ਅਣਪਛਾਤੇ ਖਿਲਾਫ ਜੇਲ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: