Navjot Kaur big statement : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਪਣੀ ਰਿਹਾਇਸ਼ ’ਤੇ ਨਵਜੋਤ ਸਿੰਘ ਸਿੱਧੂ ਨੂੰ ਲੰਚ ਵਾਸਤੇ ਸੱਦਿਆ ਹੈ, ਜਿਸ ’ਤੇ ਕਿਆਸ ਲਗਾਏ ਜਾ ਰਹੇ ਹਨ ਕਿ ਉਨ੍ਹਾਂ ਨੂੰ ਕੋਈ ਵੱਡੀ ਜ਼ਿੰਮੇਵਾਰੀ ਮਿਲ ਸਕਦੀ ਹੈ। ਪਰ ਇਸੇ ਵਿਚਾਲੇ ਉਨ੍ਹਾਂ ਦੀ ਪਤਨੀ ਡਾ ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਬਿਆਨ ਸਾਹਮਣੇ ਆਇਆ ਹੈ, ਜਿਥੇ ਉਨ੍ਹਾਂ ਇਨ੍ਹਾਂ ਅਟਕਲਾਂ ਨੂੰ ਠੱਲ੍ਹ ਪਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਵਾਲੀ ਕਾਂਗਰਸ ਸਰਕਾਰ ਅਤੇ ਨਵਜੋਤ ਸਿੰਘ ਸਿੱਧੂ ਵਿੱਚ ਅਹੁਦੇ ਨੂੰ ਲੈ ਕੇ ਕਿਸੇ ਵੀ ਚੀਜ਼ ਨੂੰ ਅੰਤਿਮ ਰੂਪ ਨਹੀਂ ਦਿੱਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜੇ ਸਿੱਧੂ ਨੂੰ ਲੱਗਦਾ ਹੈ ਕਿ ਉਹ ਇਨ੍ਹਾਂ 8 ਮਹੀਨਿਆਂ ਵਿਚ ਪੰਜਾਬ ਦਾ ਭਲਾ ਕਰ ਸਕਦਾ ਹੈ, ਤਾਂ ਹੀ ਉਹ ਕੋਈ ਜ਼ਿੰਮੇਵਾਰੀ ਲੈਣਗੇ, ਨਹੀਂ ਤਾਂ ਉਹ ਜ਼ਿੰਮੇਵਾਰੀ ਨਹੀਂ ਲੈਣਗੇ। ਦੁਪਹਿਰ ਦੇ ਖਾਣੇ ਦੀਆਂ ਅਜਿਹੀਆਂ ਮੀਟਿੰਗਾਂ ਪਹਿਲਾਂ ਵੀ ਕਈ ਵਾਰ ਹੋ ਚੁੱਕੀਆਂ ਹਨ, ਹੁਣ ਇਨ੍ਹਾਂ ਚੀਜ਼ਾਂ ਦਾ ਕੋਈ ਮਤਲਬ ਨਹੀਂ ਹੁੰਦਾ।
ਦੱਸ ਦੇਈਏ ਕਿ ਕੈਪਟਨ ਅਮਰਿੰਦਰ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੂੰ ਅੱਜ ਚਾਰ ਸਾਲ ਪੂਰੇ ਹੋ ਗ ਹਨ, ਜਿਸ ਕਰਕੇ ਅੱਜ ਕੈਪਟਨ ਵੱਲੋਂ ਕੋਈ ਵੱਡਾ ਐਲਾਨ ਕਰਨ ਦ ਕਿਆਸ ਲਗਾਏ ਜਾ ਰਹੇ ਸਨ। ਇਸ ਤੋਂ ਪਹਿਲਾਂ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਵੀ ਸਿੱਧੂ ਨਾਲ ਦੋ ਵਾਰ ਗੱਲਬਾਤ ਕੀਤੀ ਹੈ। ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਪਿਛਲੇ ਹਫਤੇ ਸਿੱਧੂ ਨਾਲ ਮੁਲਾਕਾਤ ਕਰਨ ਵਾਲੇ ਰਾਵਤ ਦੋਵਾਂ ਨੇਤਾਵਾਂ ਵਿਚਾਲੇ ਮਹੱਤਵਪੂਰਣ ਭੂਮਿਕਾ ਨਿਭਾ ਰਹੇ ਹਨ ਅਤੇ ਸਿੱਧੂ ਨੂੰ ਆਪਣੀ ਸੰਭਾਵਨਾ ਅਤੇ ਰੁਤਬੇ ਦੇ ਹਿਸਾਬ ਨਾਲ ਮੰਨਦੇ ਹਨ। ਇਸ ਤੋਂ ਪਹਿਲਾਂ ਪਿਛਲੇ ਸਾਲ 25 ਨਵੰਬਰ ਨੂੰ ਵੀ ਕੈਪਟਨ ਨੇ ਸਿੱਧੂ ਨੂੰ ਦੁਪਹਿਰ ਦ ਖਾਣੇ ’ਤੇ ਸੱਦਿਆ ਸੀ।