ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਲਖੀਮਪੁਰ ਵਿੱਚ ਪਹੁੰਚ ਚੁੱਕੇ ਹਨ ਅਤੇ ਇਸ ਹਿੰਸਾ ਵਿੱਚ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਮਿਲ ਕੇ ਉਨ੍ਹਾਂ ਦਾ ਦੁੱਖ ਵੰਡਾ ਰਹੇ ਹਨ।
ਇਸ ਦੌਰਾਨ ਉਨ੍ਹਾਂ ਨਾਲ ਕੈਬਨਿਟ ਮੰਤਰੀਤ ਵਿਜੇ ਇੰਦਰ ਸਿੰਗਲਾ, ਪੀਸੀਸੀ ਐਸਸੀ ਵਿਭਾਗ ਦੇ ਪ੍ਰਧਾਨ ਤੇ ਵਿਧਾਇਕ ਰਾਜ ਕੁਮਾਰ ਚੱਬੇਵਾਲ, ਪੀਸੀਸੀ ਦੇ ਕਾਰਜਕਾਰੀ ਪ੍ਰਧਾਨ ਤੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਤੇ ਵਿਧਾਇਕ ਮਦਨ ਲਾਲ ਜਲਾਲਪੁਰ ਮੌਜੂਦ ਹਨ।
ਦੱਸਣਯੋਗ ਹੈ ਕਿ ਬੀਤੇ ਦਿਨ ਨਵਜੋਤ ਸਿੱਧੂ ਦੀ ਅਗਵਾਈ ਵਿੱਚ ਪੰਜਾਬ ਕਾਂਗਰਸ ਨੇ ਯੂਪੀ ਲਈ ਕੂਚ ਕੀਤਾ ਪਰ ਇਸ ਤੋਂ ਪਹਿਲਾਂ ਹੀ ਉਨ੍ਹਾਂ ਦੇ ਕਾਫਲੇ ਨੂੰ ਸ਼ਾਹਜਹਾਂਪੁਰ ਵਿੱਚ ਰੋਕ ਦਿੱਤਾ ਗਿਆ। ਸਿੱਧੂ ਸਣੇ ਕਈ ਵੱਡੇ ਆਗੂਆਂ ਨੂੰ ਥਾਣੇ ਵਿੱਚ ਹਿਰਾਸਤ ਵਿੱਚ ਰੱਖਿਆ ਗਿਆ ਸੀ।
ਇਹ ਵੀ ਵੇਖੋ :
Navratri Special Recipe | Sabudana Khichdi Recipe | ਸਾਬੂਦਾਣਾ ਖਿਚੜੀ |Roti Paani #navratrirecipe
ਇਸ ਤੋਂ ਬਾਅਦ ਰਾਤ ਨੂੰ ਸਹਾਰਨਪੁਰ ਪ੍ਰਸ਼ਾਸਨ ਨੇ ਪੰਜਾਬ ਦੇ ਕੈਬਨਿਟ ਮੰਤਰੀਆਂ, ਵਿਧਾਇਕਾਂ ਅਤੇ ਆਗੂਆਂ-ਸੰਸਦ ਮੈਂਬਰਾਂ ਦੇ 25 ਆਗੂਆਂ ਦੇ ਵਫ਼ਦ ਨੂੰ ਪ੍ਰਭਾਵਿਤ ਕਿਸਾਨ ਪਰਿਵਾਰਾਂ ਨੂੰ ਮਿਲਣ ਦੀ ਇਜਾਜ਼ਤ ਦੇ ਦਿੱਤੀ ਸੀ, ਜਿਸ ਤੋਂ ਬਾਅਦ ਅੱਜ ਸਿੱਧੂ ਲਖੀਮਪੁਰ ਪਹੁੰਚ ਕੇ ਪੀੜਤ ਪਰਿਵਾਰਾਂ ਨੂੰ ਮਿਲੇ।
ਇਹ ਵੀ ਪੜ੍ਹੋ : CM ਚੰਨੀ ‘ਤੇ ਬੋਲ ਬੁਰੇ ਫਸੇ ਸਿੱਧੂ, ਗਾਲ੍ਹ ਕੱਢ ਕਿਹਾ – ‘2022 ‘ਚ ਕਾਂਗਰਸ ਨੂੰ ਡੋਬ ਦੇਵੇਗਾ, ਵੀਡੀਓ ਵਾਇਰਲ