Navjot Sidhu has now raised : ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਨਵਜੋਤ ਸਿੰਘ ਸਿੱਧੂ ਨੇ ਸੈਸ਼ਨ ਵਿੱਚ ਲੰਮੇ ਵਕਫੇ ਤੋਂ ਬਾਅਦ ਪਹਿਲੀ ਵਾਰ ਬੋਲਦਿਆਂ ਈਵੀਐਮ ਰਾਹੀਂ ਚੋਣਾਂ ਕਰਵਾਉਣ ’ਤੇ ਸਵਾਲ ਖੜ੍ਹੇ ਕੀਤੇ। ਸਿੱਧੂ ਨੇ ਕਿਹਾ ਕਿ ਚੋਣਾਂ ਈਵੀਐਮ ਦੀ ਬਜਾਏ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ। ਉਨ੍ਹਾਂ ਕਿਹਾ ਕਿ ਜੇਕਰ ਚੋਣਾਂ ਬੈਲੇਟ ਰਾਹੀਂ ਕਰਵਾਈਆਂ ਜਾਂਦੀਆਂ ਹਨ ਤਾਂ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਕੌਣ ਕਿੰਨੇ ਪਾਣੀ ਵਿਚ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਨੂੰ ਵੀ ਮਹਾਰਾਸ਼ਟਰ ਦੀ ਤਰਜ਼ ‘ਤੇ ਇਸ ਸੰਬੰਧੀ ਪ੍ਰਸਤਾਵ ਲਿਆਉਣਾ ਚਾਹੀਦਾ ਹੈ। ਉਨ੍ਹਾਂ ਨੇ ਚੁਣੌਤੀ ਵੀ ਦਿੱਤੀ ਕਿ ਜੇ ਅਜਿਹਾ ਹੋਇਆ ਤਾਂ ਕੇਂਦਰ ਸਰਕਾਰ ਇਕ ਵੀ ਸੀਟ ਨਹੀਂ ਜਿੱਤ ਸਕੇਗੀ।
ਇਸ ਤੋਂ ਪਹਿਲਾਂ ਇਹ ਮੁੱਦਾ ਲੋਕ ਇਨਸਾਫ ਪਾਰਟੀ ਦੇ ਸਿਮਰਜੀਤ ਬੈਂਸ ਨੇ ਚੁੱਕਿਆ ਸੀ। ਨਵਜੋਤ ਸਿੰਘ ਸਿੱਧੂ ਨੇ ਬੈਂਸ ਦੀ ਇਸ ਗੱਲ ਦਾ ਆਪਣੇ ਹੀ ਅੰਦਾਜ਼ ਵਿੱਚ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਦੁਨੀਆ ਦੇ ਕਈ ਵਿਕਸਿਤ ਦੇਸ਼ਾਂ ਨੇ ਈਵੀਐਮ ‘ਤੇ ਪਾਬੰਦੀ ਲਗਾਈਆਂ ਹੋਈਆਂ ਹੈ ਅਤੇ ਚੋਣਾਂ ਬੈਲਟ ਦੇ ਜ਼ਰੀਏ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਿਛਲੇ ਕੁੱਝ ਸਾਲਾਂ ਤੋਂ ਸੰਸਥਾਵਾਂ ਨੂੰ ਲਗਾਤਾਰ ਕਠਪੁਤਲੀ ਬਣਾਇਆ ਜਾ ਰਿਹਾ ਹੈ ਅਤੇ ਜੋ ਵੀ ਉਨ੍ਹਾਂ ਵਿਰੁੱਧ ਬੋਲਦਾ ਹੈ ਉਸਨੂੰ ਡਰਾਇਆ ਜਾ ਰਿਹਾ ਹੈ।
ਨਵਜੋਤ ਸਿੰਘ ਸਿੱਧੂ ਤੋਂ ਬਾਅਦ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਵੀ ਈਵੀਐਮ ਬੰਦ ਕਰਨ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਦਿੱਲੀ ਅਸੈਂਬਲੀ ਵਿੱਚ ਵੀ ਮੌਕ ਟੈਸਟਿੰਗ ਕੀਤੀ ਗਈ ਸੀ, ਜਿਸ ਵਿੱਚ ਇਹ ਸਪੱਸ਼ਟ ਹੈ ਕਿ ਈ.ਵੀ.ਐੱਮ. ਦੀ ਕਿਸ ਤਰ੍ਹਾਂ ਟੇਂਪਰਿੰਗ ਹੋ ਰਹੀ ਹੈ। ਤੁਹਾਨੂੰ ਦੱਸ ਦੇਈਏ, ਜ਼ੀਰੋ ਆਵਰ ਦੌਰਾਨ ਇਹ ਮੁੱਦਾ ਸਿਮਰਜੀਤ ਬੈਂਸ ਨੇ ਉਠਾਇਆ ਸੀ ਅਤੇ ਧਿਆਨ ਦੇਣ ਦਾ ਪ੍ਰਸਤਾਵ ਦਿੱਤਾ ਸੀ, ਪਰ ਸਪੀਕਰ ਨੇ ਇਸ ਨੂੰ ਇਹ ਕਹਿ ਕੇ ਰੱਦ ਕਰ ਦਿੱਤਾ ਕਿ ਇਹ ਰਾਜ ਵਿਧਾਨ ਸਭਾ ਦਾ ਮਾਮਲਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਇਹ ਪ੍ਰਸਤਾਵ ਕਾਫ਼ੀ ਅਧਿਐਨ ਤੋਂ ਬਾਅਦ ਲੈ ਕੇ ਆਏ ਹੈ। ਉਨ੍ਹਾਂ ਇਸ ਸੰਬੰਧੀ ਕਈ ਸੂਬਿਆਂ ਦੀਆਂ ਮਿਸਾਲਾਂ ਵੀ ਦਿੱਤੀਆਂ। ਮਹਾਰਾਸ਼ਟਰ ਵਿਚ ਵਿਧਾਨ ਸਭਾ ਵਿਚ ਈਵੀਐਮ ਦੀ ਬਜਾਏ ਬੈਲਟ ਦੀ ਚੋਣ ਕਰਵਾਉਣ ਲਈ ਮਤਾ ਵਿਧਾਨ ਸਭਾ ਨੇ ਪਾਸ ਕੀਤਾ ਹੈ ਅਤੇ ਸਰਕਾਰ ਨੂੰ ਇਸ ‘ਤੇ ਇਕ ਬਿੱਲ ਲਿਆਉਣ ਲਈ ਕਿਹਾ ਗਿਆ ਹੈ, ਜਿਸ’ ਤੇ ਸਪੀਕਰ ਨੇ ਕਿਹਾ ਕਿ ਅਸੀਂ ਇਸ ਦਾ ਅਧਿਐਨ ਕਰਵਾਵਾਂਗੇ।