ਪੰਜਾਬ ਦੀ ਰਾਜਨੀਤੀ ਵਿੱਚ ਅੱਜ ਫਿਰ ਇੱਕ ਵੱਡਾ ਧਮਾਕਾ ਹੋਇਆ ਹੈ। ਦਰਅਸਲ ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।

ਹਾਲਾਂਕਿ ਉਨ੍ਹਾਂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ। ਅੱਜ ਹੀ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋ ਨਵੇਂ ਮੰਤਰੀਆਂ ਵਿੱਚ ਵਿਭਾਗਾਂ ਦੀ ਵੰਡ ਕੀਤੀ ਗਈ ਹੈ ਅਤੇ ਕੁੱਝ ਘੰਟਿਆਂ ਬਾਅਦ, ਸਿੱਧੂ ਨੇ ਆਪਣਾ ਅਸਤੀਫਾ ਸੋਨੀਆ ਗਾਂਧੀ ਨੂੰ ਭੇਜ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੁੱਝ ਦਿਨ ਪਹਿਲਾ ਹੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਅਤੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੀ ਗੱਦੀ ਸੌਂਪੀ ਗਈ ਸੀ।






















