ਪੰਜਾਬ ਕਾਂਗਰਸ ਵਿਚਲੀ ਹਲਚਲ ਦੌਰਾਨ ਵੱਡੀ ਖਬਰ ਸਾਹਮਣੇ ਆ ਰਹੀ ਹੈ। ਨਵਜੋਤ ਸਿੰਘ ਸਿੱਧੂ ਕਾਂਗਰਸ ਦੇ ਨਵੇਂ ਪ੍ਰਧਾਨ ਬਣਨ ਤੋਂ ਬਾਅਦ ਪਹਿਲੀ ਵਾਰ ਵੱਡਾ ਪ੍ਰਦਰਸ਼ਨ ਕਰਨ ਜਾ ਰਹੇ ਹਨ।
22 ਜੁਲਾਈ ਨੂੰ ਸਿੱਧੂ ਦੀ ਅਗਵਾਈ ਵਿਚ ਚੰਡੀਗੜ੍ਹ ਵਿਚ ਵੱਡਾ ਪ੍ਰਦਰਸ਼ਨ ਹੋਣ ਜਾ ਰਿਹਾ ਹੈ। ਸਿੱਧੂ ਦੀ ਪ੍ਰਧਾਨਗੀ ਹੇਠ ਹੋਣ ਵਾਲਾ ਇਹ ਪਹਿਲਾ ਪ੍ਰੋਗਰਾਮ ਹੋਵੇਗਾ। ਇਹ ਫਰਮਾਨ ਹੈ ਕਿ ਦਿੱਲੀ ਤੋਂ ਆਉਣ ਦੇ ਚੱਲਦਿਆਂ ਸਾਰੇ ਵਿਧਾਇਕਾਂ ਤੇ ਲੀਡਰਾਂ ਨੂੰ ਹਰ ਹਾਲਤ ਵਿਚ ਇਸ ਵਿਚ ਹਿੱਸਾ ਲੈਣਾ ਹੋਵੇਗਾ। ਇਸ ਲਈ ਕੋਈ ਇਨਕਾਰ ਨਹੀਂ ਕਰ ਸਕਦਾ।
ਇਹ ਵੀ ਪੜ੍ਹੋ : ਬ੍ਰਹਮ ਮੋਹਿੰਦਰਾ ਨੇ ਸਿੱਧੂ ‘ਤੇ ਤੋੜੀ ਚੁੱਪੀ, ਕਿਹਾ ਉਦੋਂ ਤੱਕ ਨਹੀਂ ਮਿਲਾਂਗਾ ਜਦੋਂ ਤੱਕ ਉਹ ਕੈਪਟਨ ਨਾਲ ਮੁੱਦਿਆਂ ਨੂੰ ਸੁਲਝਾ ਨਹੀਂ ਲੈਂਦੇ
ਇਨ੍ਹਾਂ ਸਭ ਦੇ ਦਰਮਿਆਨ ਇਕ ਖਬਰ ਇਹ ਵੀ ਆ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨਾਲ ਮੁਲਾਕਾਤ ਤੋਂ ਇਨਕਾਰ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਉਹ ਉਦੋਂ ਤੱਕ ਸਿੱਧੂ ਨੂੰ ਨਹੀਂ ਮਿਲਣਗੇ ਜਦੋਂ ਤੱਕ ਉਹ ਜਨਤਕ ਤੌਰ ‘ਤੇ ਮੇਰੇ ਕੋਲੋਂ ਮੁਆਫੀ ਨਹੀਂ ਮੰਗਦੇ।
ਇਹ ਵੀ ਪੜ੍ਹੋ : ਜਦੋਂ ਤੱਕ ਨਵਜੋਤ ਸਿੱਧੂ ਜਨਤਕ ਤੌਰ ‘ਤੇ ਮੁਆਫੀ ਨਹੀਂ ਮੰਗਦੇ ਉਦੋਂ ਤੱਕ ਕੋਈ ਮੁਲਾਕਾਤ ਨਹੀਂ : ਕੈਪਟਨ ਅਮਰਿੰਦਰ