ਰੋਡ ਰੇਜ ਮਾਮਲੇ ‘ਚ ਪਟਿਆਲਾ ਜੇਲ੍ਹ ‘ਚ ਬੰਦ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਰਿਹਾਅ ਹੋਣਗੇ। ਅਧਿਕਾਰਤ ਸੂਤਰਾਂ ਮੁਤਾਬਕ ਸਿੱਧੂ ਨੂੰ ਸ਼ਨੀਵਾਰ ਨੂੰ ਰਿਲੀਜ਼ ਕੀਤਾ ਜਾਣਾ ਤੈਅ ਹੈ। ਸਿੱਧੂ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਵੀ ਇਹ ਟਵੀਟ ਕੀਤਾ ਗਿਆ ਹੈ, ਹਾਲਾਂਕਿ ਅਜੇ ਤੱਕ ਪੰਜਾਬ ਸਰਕਾਰ ਵੱਲੋਂ ਕੋਈ ਪੁਖਤਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਰੋਡ ਰੇਜ ਕੇਸ ਵਿੱਚ ਸਿੱਧੂ ਨੂੰ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ ਉਸ ਨੇ 20 ਮਈ ਨੂੰ ਪਟਿਆਲਾ ਕੋਰਟ ਵਿੱਚ ਆਤਮ ਸਮਰਪਣ ਕਰ ਦਿੱਤਾ।
ਸਜ਼ਾ ਵਿੱਚ ਹੁਣ ਤੱਕ ਸਿੱਧੂ ਨੇ ਇੱਕ ਵਾਰ ਵੀ ਪੈਰੋਲ ਨਹੀਂ ਲਈ ਹੈ। ਮਾਹਰਾਂ ਅਨੁਸਾਰ ਨਸ਼ਾ ਤਸਕਰੀ ਅਤੇ ਹੋਰ ਗੰਭੀਰ ਅਪਰਾਧਾਂ ਵਿੱਚ ਬੰਦ ਕੈਦੀਆਂ ਨੂੰ ਛੱਡ ਕੇ ਬਾਕੀ ਸਾਰਿਆਂ ਨੂੰ ਉਨ੍ਹਾਂ ਦੀ ਕਾਰਗੁਜ਼ਾਰੀ ਅਤੇ ਕੰਮ ਵਿੱਚ ਵਿਹਾਰ ਦੇ ਆਧਾਰ ‘ਤੇ ਮਹੀਨੇ ਵਿੱਚ ਚਾਰ ਤੋਂ ਪੰਜ ਦਿਨ ਦੀ ਛੋਟ ਦਿੱਤੀ ਜਾਂਦੀ ਹੈ। ਇਸ ਤੋਂ ਇਲਾਵਾ ਕੈਦੀ ਨੂੰ ਕੁਝ ਸਰਕਾਰੀ ਛੁੱਟੀਆਂ ਦਾ ਲਾਭ ਵੀ ਮਿਲਦਾ ਹੈ। ਅਜਿਹੇ ‘ਚ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਸਿੱਧੂ ਇਸ ਛੋਟ ਦਾ ਫਾਇਦਾ ਚੁੱਕ ਕੇ 1 ਅਪ੍ਰੈਲ ਨੂੰ ਜੇਲ ‘ਚੋਂ ਰਿਹਾਅ ਹੋ ਸਕਦੇ ਹਨ।
ਇਹ ਵੀ ਪੜ੍ਹੋ : ਹਰਿਆਣਾ ‘ਚ ਅੱਜ ਰਾਤ ਤੋਂ ਟੋਲ ਹੋਵੇਗਾ ਮਹਿੰਗਾ, 5 ਤੋਂ 20 ਰੁਪਏ ਤੱਕ ਦਾ ਕੀਤਾ ਗਿਆ ਵਾਧਾ
ਦੱਸ ਦੇਈਏ ਕਿ ਸਿੱਧੂ ਨੇ ਜੇਲ੍ਹ ‘ਚ ਯੋਗਾ ਅਤੇ ਮੈਡੀਟੇਸ਼ਨ ‘ਤੇ ਪੂਰਾ ਜ਼ੋਰ ਦਿੱਤਾ ਹੈ। ਸਜ਼ਾ ਦੌਰਾਨ ਸਿੱਧੂ ਨੇ ਆਪਣਾ ਭਾਰ 34 ਕਿਲੋ ਤੱਕ ਘਟਾ ਲਿਆ ਹੈ। ਹਰ ਰੋਜ਼ ਸਵੇਰੇ ਤਿੰਨ ਵਜੇ ਉੱਠ ਕੇ ਨਾਮ ਜਪ ਕੇ ਸਿਮਰਨ ਲਈ ਬੈਠ ਜਾਂਦੇ ਸਨ। ਯੋਗਾ ਦੇ ਨਾਲ-ਨਾਲ ਉਹ ਜੇਲ੍ਹ ਦੇ ਅਹਾਤੇ ਵਿੱਚ ਬਹੁਤ ਸੈਰ ਵੀ ਕਰਦੇ ਸਨ।
ਵੀਡੀਓ ਲਈ ਕਲਿੱਕ ਕਰੋ -: