ਨਵਜੋਤ ਸਿੰਘ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ‘ਤੇ ਬਣੇ ਰਹਿਣਗੇ। ਉਨ੍ਹਾਂ ਨੇ ਆਪਣਾ ਅਸਤੀਫਾ ਵਾਪਿਸ ਲੈ ਲਿਆ ਹੈ। ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਨੇ ਇਹ ਬਿਆਨ ਅੱਜ ਸ਼ੁੱਕਰਵਾਰ ਨੂੰ ਜਾਰੀ ਕੀਤਾ।
ਰਾਵਤ ਨੇ ਕਿਹਾ ਕਿ ਸਿੱਧੂ ਨੇ ਰਾਹੁਲ ਗਾਂਧੀ ਨੂੰ ਭਰੋਸਾ ਦਿੱਤਾ ਹੈ ਕਿ ਉਹ ਪਾਰਟੀ ਦੇ ਪੰਜਾਬ ਮੁਖੀ ਵਜੋਂ ਪਾਰਟੀ ਵਿੱਚ ਆਪਣਾ ਕੰਮ ਜਾਰੀ ਰੱਖਣਗੇ। ਸਿੱਧੂ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਨੇ ਰਾਹੁਲ ਗਾਂਧੀ ਦੇ ਸਾਹਮਣੇ ਆਪਣੀਆਂ ਸਾਰੀਆਂ ਚਿੰਤਾਵਾਂ ਰੱਖੀਆਂ, ਜਿਸ ‘ਤੇ ਉਨ੍ਹਾਂ ਭਰੋਸਾ ਦਿੱਤਾ ਕਿ ਇਨ੍ਹਾਂ ਦਾ ਹੱਲ ਕੱਢਿਆ ਜਾਵੇਗਾ। ਉਨ੍ਹਾਂ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ ਅਤੇ ਉਹ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਵਜੋਂ ਆਪਣੀਆਂ ਡਿਊਟੀਆਂ ਮੁੜ ਸ਼ੁਰੂ ਕਰਨਗੇ।
ਸਿੱਧੂ ਨੇ 28 ਸਤੰਬਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦੇ ਅਸਤੀਫੇ ਬਾਰੇ ਅਜੇ ਤੱਕ ਪਾਰਟੀ ਲੀਡਰਸ਼ਿਪ ਵੱਲੋਂ ਕੋਈ ਫੈਸਲਾ ਨਹੀਂ ਲਿਆ ਗਿਆ ਸੀ। ਉਨ੍ਹਾਂ ਨੇ ਬੀਤੇ ਦਿਨ ਪਾਰਟੀ ਹੈੱਡਕੁਆਰਟਰ ਵਿਖੇ ਏਆਈਸੀਸੀ ਦੇ ਜਨਰਲ ਸਕੱਤਰ (ਸੰਗਠਨ) ਕੇਸੀ ਵੇਣੂਗੋਪਾਲ ਅਤੇ ਹਰੀਸ਼ ਰਾਵਤ ਨਾਲ ਮੁਲਾਕਾਤ ਕੀਤੀ ਸੀ।
ਵੀਡੀਓ ਲਈ ਕਲਿੱਕ ਕਰੋ -:
Sooji Parshad | Sooji Halwa | ਸੂਜ਼ੀ ਦਾ ਦਾਣੇਦਾਰ ਪ੍ਰਸ਼ਾਦ | Semolina Halwa | Ashtami Recipe
ਮੀਟਿੰਗ ਦੌਰਾਨ ਸਿੱਧੂ ਨੇ ਲੀਡਰਸ਼ਿਪ ਵੱਲੋਂ ਲਏ ਗਏ 18-ਨੁਕਾਤੀ ਏਜੰਡੇ ‘ਤੇ ਆਪਣੀਆਂ ਚਿੰਤਾਵਾਂ ਪ੍ਰਗਟ ਕੀਤੀਆਂ ਜਿਨ੍ਹਾਂ ‘ਤੇ ਕਾਰਵਾਈਆਂ ਬਾਕੀ ਹਨ। ਇਨ੍ਹਾਂ ਵਿੱਚੋਂ ਬੇਅਦਬੀ ਦੇ ਮਾਮਲੇ ਵਿੱਚ ਸ਼ਾਮਲ ਲੋਕਾਂ ਅਤੇ ਡਰੱਗ ਮਾਫੀਆ ਵਿਰੁੱਧ ਕਾਰਵਾਈ ਸ਼ਾਮਲ ਹੈ। ਸਿੱਧੂ ਨੇ ਹਾਲ ਹੀ ਵਿੱਚ ਪੰਜਾਬ ਪੁਲਿਸ ਦੇ ਨਵੇਂ ਮੁਖੀ ਅਤੇ ਐਡਵੋਕੇਟ ਜਨਰਲ ਦੀ ਨਿਯੁਕਤੀ ਉੱਤੇ ਇਤਰਾਜ਼ ਪ੍ਰਗਟਾਇਆ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ‘ਚ ਮੁੜ ਵੱਡਾ ਫੇਰਬਦਲ, 2 IAS ਤੇ 1 PCS ਅਧਿਕਾਰੀ ਦਾ ਹੋਇਆ ਤਬਾਦਲਾ
ਮੀਟਿੰਗ ਤੋਂ ਬਾਅਦ ਸਿੱਧੂ ਨੇ ਕਿਹਾ ਕਿ ਉਹ ਹਾਈਕਮਾਨ ਵੱਲੋਂ ਲਿਆ ਗਿਆ ਕੋਈ ਵੀ ਫੈਸਲਾ ਪਾਰਟੀ ਅਤੇ ਪੰਜਾਬ ਦੇ ਹਿੱਤ ਵਿੱਚ ਹੋਵੇਗਾ ਅਤੇ ਉਹ ਉਸ ਦੀ ਪਾਲਣਾ ਕਰਨਗੇ। ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੈਂ ਉਨ੍ਹਾਂ ਨੂੰ ਹਮੇਸ਼ਾ ਸਰਵਉੱਚ ਮੰਨਦਾ ਹਾਂ ਅਤੇ ਉਨ੍ਹਾਂ ਵੱਲੋਂ ਦਿੱਤੀ ਹਰ ਹਿਦਾਇਤ ਦੀ ਪਾਲਣਾ ਕਰਾਂਗਾ।