ਅਨੁਸੂਚਿਤ ਜਾਤੀਆਂ ਲਈ ਕੌਮੀ ਕਮਿਸ਼ਨ ਬਰਨਾਲਾ ਨੇ ਪੰਜਾਬ ਵਿੱਚ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਦਾਖਲ ਕੀਤੇ ਵਿਦਿਆਰਥੀਆਂ ਤੋਂ ਵਸੂਲੀਆਂ ਗਈਆਂ ਫੀਸਾਂ ਦੇ ਮਾਮਲੇ ਦਾ ਸਖਤ ਨੋਟਿਸ ਲਿਆ ਹੈ। ਕਮਿਸ਼ਨ ਨੇ ਇਸ ਮਾਮਲੇ ਵਿਚ ਇਕ ਨੋਟਿਸ ਜਾਰੀ ਕੀਤਾ ਹੈ। ਇਸ ਦੇ ਨਾਲ ਹੀ ਸਬੰਧਤ ਵਿਭਾਗ ਅਤੇ ਅਧਿਕਾਰੀਆਂ ਤੋਂ ਰਿਪੋਰਟ ਮੰਗੀ ਗਈ ਹੈ।
ਮੀਡੀਆ ਤੋਂ ਆਈਆਂ ਖਬਰਾਂ ਦਾ ਨੋਟਿਸ ਲੈਂਦਿਆਂ ਕਮਿਸ਼ਨ ਨੇ ਇਸ ਮਾਮਲੇ ਵਿੱਚ ਮੁੱਖ ਸਕੱਤਰ, ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟਗਿਣਤੀ ਵਿਭਾਗ, ਬਰਨਾਲਾ ਦੇ ਜ਼ਿਲ੍ਹਾ ਕੁਲੈਕਟਰ ਅਤੇ ਐਸਪੀ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਵਿੱਚ ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਨੇ ਸਾਰੇ ਸਬੰਧਤ ਅਧਿਕਾਰੀਆਂ ਨੂੰ ਦੋਸ਼ਾਂ/ਮਾਮਲੇ ਵਿੱਚ ਜਾਂਚ ਕਰਕੇ ਤੁਰੰਤ ਐਕਸ਼ਨ ਟੇਕਨ ਰਿਪੋਰਟ ਕਮਿਸ਼ਨ ਅੱਗੇ ਸੌਂਪਣ ਦਾ ਨਿਰਦੇਸ਼ ਦਿੱਤਾ ਹੈ।
ਅਨੁਸੂਚਿਤ ਜਾਤੀਆਂ ਲਈ ਰਾਸ਼ਟਰੀ ਕਮਿਸ਼ਨ ਵਿਜੇ ਸਾਂਪਲਾ ਨੇ ਕਿਹਾ ਹੈ ਕਿ ਇਹ ਕੇਸ ਅਨੁਸੂਚਿਤ ਜਾਤੀ ਉਮੀਦਵਾਰਾਂ ਨਾਲ ਸਬੰਧਤ ਹੈ। ਖ਼ਬਰਾਂ ਅਨੁਸਾਰ ਇਨ੍ਹਾਂ ਵਿਦਿਆਰਥੀਆਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਦਾਖਲ ਕੀਤਾ ਗਿਆ ਸੀ। ਫਿਰ ਵੀ ਸਬੰਧਤ ਕਾਲਜ ਪ੍ਰਸ਼ਾਸਨ ਵੱਲੋਂ ਫੀਸਾਂ ਦੀ ਮੰਗ ਅਤੇ ਰੋਲ ਨੰਬਰ ਜਾਰੀ ਨਾ ਕਰਨਾ ਪੂਰੀ ਤਰ੍ਹਾਂ ਗਲਤ ਹੈ ਅਤੇ ਕੇਂਦਰ ਸਰਕਾਰ ਦੀ ਯੋਜਨਾ ਦੇ ਉਲਟ ਹੈ।
ਇਹ ਵੀ ਪੜ੍ਹੋ : ਵੱਡੀ ਖਬਰ : ਪੰਜਾਬ ਕੋਲ ਮੁੱਕਿਆ ਵੈਕਸੀਨ ਦਾ ਕੋਟਾ, ਕੇਂਦਰ ਭੇਜੂ ਫਿਰ ਹੀ ਲੋਕਾਂ ਨੂੰ ਲੱਗੂ ਟੀਕਾ
ਧਿਆਨ ਯੋਗ ਹੈ ਕਿ ਬਰਨਾਲਾ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੇ ਡੀਸੀ ਦਫ਼ਤਰ ਦੇ ਬਾਹਰ ਧਰਨਾ ਦਿੱਤਾ। ਵਿਦਿਆਰਥੀਆਂ ਨੇ ਦੋਸ਼ ਲਾਇਆ ਕਿ ਕਾਲਜ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਰੋਲ ਨੰਬਰ ਜਾਰੀ ਨਹੀਂ ਕੀਤਾ। ਵਿਦਿਆਰਥੀਆਂ ਨੇ ਦੱਸਿਆ ਸੀ ਕਿ ਉਨ੍ਹਾਂ ਨੂੰ ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਦਾਖਲ ਕਰਵਾਇਆ ਗਿਆ ਸੀ, ਫਿਰ ਵੀ ਕਾਲਜ ਪ੍ਰਸ਼ਾਸਨ ਉਨ੍ਹਾਂ ਤੋਂ ਫੀਸਾਂ ਦੀ ਅਦਾਇਗੀ ਕਰਨ ਦੀ ਮੰਗ ਕਰ ਰਿਹਾ ਹੈ।