ਕੇਂਦਰ ਵਿੱਚ ਸੱਤਾਧਾਰੀ NDA ਦੇ ਉਪ ਰਾਸ਼ਟਰਪਤੀ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਨੇ ਬੁੱਧਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖੁਦ ਮੌਜੂਦ ਸਨ। ਜਦੋਂ ਰਾਧਾਕ੍ਰਿਸ਼ਨਨ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨ ਜਾ ਰਹੇ ਸਨ, ਤਾਂ PM ਮੋਦੀ ਅੱਗੇ ਚੱਲ ਰਹੇ ਸਨ, ਉਪ ਰਾਸ਼ਟਰਪਤੀ ਉਮੀਦਵਾਰ ਸੀਪੀ ਰਾਧਾਕ੍ਰਿਸ਼ਨਨ ਵਿਚਕਾਰ ਸਨ। ਰਾਜਨਾਥ ਸਿੰਘ ਉਨ੍ਹਾਂ ਦੇ ਬਿਲਕੁਲ ਪਿੱਛੇ ਤੋਂ ਮੌਜੂਦ ਸਨ।

ਸੀਪੀ ਰਾਧਾਕ੍ਰਿਸ਼ਨਨ ਨੇ ਉਪ ਰਾਸ਼ਟਰਪਤੀ ਅਹੁਦੇ ਲਈ ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ ਸੰਸਦ ਕੰਪਲੈਕਸ ਵਿੱਚ ਸਥਿਤ ਪ੍ਰੇਰਨਾ ਸਥਲ ਦਾ ਦੌਰਾ ਕਰਕੇ ਸ਼ਰਧਾਂਜਲੀ ਭੇਟ ਕੀਤੀ। ਪ੍ਰੇਰਨਾ ਸਥਲ ਵਿੱਚ ਉੱਘੀਆਂ ਸ਼ਖਸੀਅਤਾਂ ਦੀਆਂ ਮੂਰਤੀਆਂ ਸਥਾਪਿਤ ਹਨ। ਇਸ ਦੌਰਾਨ, ਕੇਂਦਰੀ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੇ ਗਠਜੋੜ ਦੇ ਹੋਰ ਨੇਤਾ ਵੀ ਸੀਪੀ ਰਾਧਾਕ੍ਰਿਸ਼ਨਨ ਦੇ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ : Stefflon Don ਨੇ ਮੂਸੇਵਾਲਾ ਨੂੰ ਦਿੱਤੀ ਸ਼ਰਧਾਂਜਲੀ, LIVE Concert ‘ਚ ਗਾਈਆਂ ਸਿੱਧੂ ਦੇ ਗੀਤ ਦੀਆਂ ਲਾਈਨਾਂ
ਸੀਪੀ ਰਾਧਾਕ੍ਰਿਸ਼ਨਨ ਨੇ ਪਹਿਲਾਂ ਮਹਾਤਮਾ ਗਾਂਧੀ ਦੀ ਵਿਸ਼ਾਲ ਮੂਰਤੀ ਅੱਗੇ ਮੱਥਾ ਟੇਕਿਆ ਅਤੇ ਫਿਰ ਹੋਰ ਪ੍ਰਸਿੱਧ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਪ ਰਾਸ਼ਟਰਪਤੀ ਚੋਣ ਵਿੱਚ ਸੰਸਦ ਵਿੱਚ ਗਿਣਤੀ ਦੇ ਅਨੁਸਾਰ ਰਾਧਾਕ੍ਰਿਸ਼ਨਨ ਦੀ ਚੋਣ ਨਿਸ਼ਚਿਤ ਮੰਨੀ ਜਾਂਦੀ ਹੈ। ਵਿਰੋਧੀ ਗਠਜੋੜ ‘ਇੰਡੀਆ’ ਗਠਜੋੜ ਨੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਬੀ. ਸੁਦਰਸ਼ਨ ਰੈਡੀ ਨੂੰ ਉਪ ਰਾਸ਼ਟਰਪਤੀ ਚੋਣ ਲਈ ਵਿਰੋਧੀ ਪਾਰਟੀਆਂ ਦਾ ਸਾਂਝਾ ਉਮੀਦਵਾਰ ਬਣਾਇਆ ਹੈ।
ਵੀਡੀਓ ਲਈ ਕਲਿੱਕ ਕਰੋ -:
























