ਮੁਕਤਸਰ ਜ਼ਿਲ੍ਹੇ ਦੇ ਹਲਕਾ ਮਲੋਟ ਵਿੱਚ ਇੱਕ ਗੁਆਂਢੀ ਨੇ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਇੱਕ ਪਸ਼ੂ ਵਪਾਰੀ ਦੇ ਸਿਰ ਵਿੱਚ ਚਾਕੂ ਮਾਰ ਕੇ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਦੂਜੇ ਪਾਸੇ ਮੌਕੇ ‘ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਮਾਮਲਾ ਦਰਜ ਕਰ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਮਲੋਟ ਦੇ ਹਰਜਿੰਦਰ ਨਗਰ ਦਾ ਰਹਿਣ ਵਾਲਾ ਮਨਜੀਤ ਸਿੰਘ (35) ਪਸ਼ੂਆਂ ਦਾ ਵਪਾਰ ਕਰਦਾ ਸੀ। ਦੇਰ ਸ਼ਾਮ ਪੈਸੇ ਦੇ ਲੈਣ-ਦੇਣ ਨੂੰ ਲੈ ਕੇ ਗੁਆਂਢੀ ਲਵਪ੍ਰੀਤ ਸਿੰਘ ਨੇ ਗੋਹਾ ਚੁੱਕਣ ਵਾਲੀ ਕਹੀ ਨਾਲ ਵਾਰ ਕਰਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਤੇ ਖੁਦ ਮੌਕੇ ਤੋਂ ਫਰਾਰ ਹੋ ਗਿਆ। ਮ੍ਰਿਤਕ ਮਨਜੀਤ ਸਿੰਘ ਦੇ ਪਰਿਵਾਰਕ ਮੈਂਬਰ ਨਿਸ਼ਾਨ ਸਿੰਘ ਨੇ ਦੱਸਿਆ ਕਿ ਦੋਵੇਂ ਪਸ਼ੂ ਵਪਾਰੀ ਹਨ, ਜਿਨ੍ਹਾਂ ਦਾ ਆਪਸ ਵਿੱਚ ਪੈਸਿਆਂ ਦਾ ਕੋਈ ਨਾ ਕੋਈ ਲੈਣ-ਦੇਣ ਸੀ।
ਦੇਰ ਸ਼ਾਮ ਲਵਪ੍ਰੀਤ ਨੇ ਮਨਜੀਤ ਸਿੰਘ ਨਾਲ ਗਾਲੀ-ਗਲੋਚ ਕੀਤੀ ਅਤੇ ਗੁੱਸੇ ਵਿੱਚ ਆ ਕੇ ਮਨਜੀਤ ਸਿੰਘ ਦੇ ਸਿਰ ਵਿੱਚ ਗੋਹਾ ਚੁੱਕਣ ਵਾਲੀ ਕਹੀ ਨਾਲ ਵਾਰ ਕਰਕੇ ਉਸ ਦਾ ਕਤਲ ਕਰ ਦਿੱਤਾ। ਮ੍ਰਿਤਕ ਮਨਜੀਤ ਸਿੰਘ ਦਾ ਇੱਕ 10 ਸਾਲ ਦਾ ਪੁੱਤਰ ਹੈ। ਉਸ ਦੇ ਮਾਪਿਆਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਆਸਟ੍ਰੇਲੀਆ ਦੀਆਂ 7 ਯੂਨੀਵਰਸਿਟੀਆਂ ‘ਚ ਭਾਰਤੀ ਵਿਦਿਆਰਥੀਆਂ ਦੇ ਦਾਖਲੇ ‘ਤੇ ਲੱਗੀ ਰੋਕ
ਦੂਜੇ ਪਾਸੇ ਥਾਣਾ ਸਿਟੀ ਮਲੋਟ ਦੇ ਇੰਸਪੈਕਟਰ ਮਲਕੀਤ ਸਿੰਘ ਨੇ ਦੱਸਿਆ ਕਿ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਦੋਵਾਂ ਦੀ ਆਪਸ ਵਿੱਚ ਲੜਾਈ ਹੁੰਦੀ ਸੀ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ‘ਤੇ ਪੁਲਿਸ ਨੇ ਮਾਮਲਾ ਦਜ ਕਰ ਲਿਆ ਹੈ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵੀਡੀਓ ਲਈ ਕਲਿੱਕ ਕਰੋ -: