ਕੋਰੋਨਾ ਦੇ ਮਾਮਲਿਆਂ ਵਿੱਚ ਸੂਬੇ ਨੂੰ ਕੁਝ ਰਾਹਤ ਮਿਲਣੀ ਸ਼ੁਰੂ ਹੋ ਗਈ ਹੈ, ਰੋਜ਼ਾਨਾ ਦੇ ਪਾਜ਼ੀਟਿਵ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆ ਰਹੀ ਹੋ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 2206 ਮਾਮਲੇ ਦਰਜ ਕੀਤੇ ਗਏ, ਜਦਕਿ 91 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 4512 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ 4 ਨਵੇਂ ਮਰੀਜ਼ਾਂ ਨੂੰ ਗੰਭੀਰ ਹਾਲਤ ਦੇ ਚੱਲਦਿਆਂ ਆਈਸੀਯੂ ਵਿੱਚ ਭਰਤੀ ਕੀਤਾ ਗਿਆ ਅਤੇ 5 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 574114 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 530601 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 28673 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 14840 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 3680 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 730 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 288 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।