ਪੰਜਾਬ ਵਾਸੀਆਂ ਲਈ ਰਾਹਤ ਵਾਲੀ ਖਬਰ ਹੈ ਕਿ ਕੋਰੋਨਾ ਦੇ ਮਾਮਲਿਆਂ ਨੂੰ ਹੁਣ ਬ੍ਰੇਕ ਲੱਗਣੀ ਸ਼ੁਰੂ ਹੋ ਗਈ ਹੈ, ਉਥੇ ਹੀ ਸੂਬੇ ਵਿੱਚ ਮੌਤਾਂ ਦੀ ਦਰ ਵੀ ਕਾਫੀ ਘੱਟ ਗਈ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 229 ਮਾਮਲੇ ਦਰਜ ਕੀਤੇ ਗਏ, ਜਦਕਿ 11 ਮਰੀਜ਼ਾਂ ਨੇ ਦਮ ਤੋੜਿਆ।
ਉਥੇ ਹੀ ਰਾਹਤ ਵਾਲੀ ਗੱਲ ਇਹ ਰਹੀ ਕਿ ਸੂਬੇ ਵਿੱਚ 246 ਲੋਕਾਂ ਨੂੰ ਠੀਕ ਹੋਣ ‘ਤੇ ਹਸਪਤਾਲੋਂ ਛੁੱਟੀ ਦੇ ਘਰ ਭੇਜਿਆ ਗਿਆ। ਜਦਕਿ ਅੱਜ ਫਰੀਦਕੋਟ ਵਿੱਚ ਦੋ ਮਰੀਜ਼ਾਂ ਨੂੰ ਆਈਸੀਯੂ ਵਿੱਚ ਭਰਤੀ ਕੀਤਾ ਗਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 597195 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 579111 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 1927 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 16157 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ, ਜਦਕਿ 458 ਲੋਕ ਆਕਸੀਜਨ ਸੁਪੋਰਟ ‘ਤੇ ਹਨ। ਉਥੇ ਹੀ 167 ਮਰੀਜ਼ਾਂ ਦੀ ਹਾਲਤ ਗੰਭੀਰ ਹੈ ਅਤੇ 43 ਨੂੰ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।
ਇਹ ਵੀ ਪੜ੍ਹੋ : ਮਾਮਲਾ ਗੈਰ-ਕਾਨੂੰਨੀ ਹਿਰਾਸਤ ਤੋਂ ਬਾਅਦ ਦਲਿਤ ਦੀ ਮੌਤ ਦਾ- SC ਕਮਿਸ਼ਨ ਹੋਇਆ ਸਖਤ, ਤੁਰੰਤ ਮੰਗੀ ਰਿਪੋਰਟ