New 5421 Corona Cases : ਪੰਜਾਬ ਵਿੱਚ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ ਹੈ ਪਰ ਮੌਤਾਂ ਦੀ ਗਿਣਤੀ ਵਿੱਚ ਕਮੀ ਨਹੀਂ ਆ ਰਹੀ ਹੈ। ਸੂਬੇ ਵਿੱਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 5421 ਮਾਮਲੇ ਦਰਜ ਕੀਤੇ ਗਏ, ਜਦਕਿ 201 ਲੋਕਾਂ ਨੇ ਦਮ ਤੋੜਿਆ।
ਸਭ ਤੋਂ ਵੱਧ ਮਾਮਲੇ ਲੁਧਿਆਣਾ ਜ਼ਿਲ੍ਹੇ ਤੋਂ ਸਾਹਮਣੇ ਆਏ, ਹਾਲਾਂਕਿ ਇਹ ਜ਼ਿਲ੍ਹੇ ਵਿੱਚ ਵੀ ਇਸ ਮਹੀਨੇ ਦੌਰਾਨ ਪਹਿਲੀ ਵਾਰ 600 ਤੋਂ ਘੱਟ ਮਾਮਲੇ ਸਾਹਮਣੇ ਆਏ। ਇਥੇ 582 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਆਈ। ਉਥੇ ਹੀ ਸਭ ਤੋਂ ਵੱਧ ਵੱਧ ਮੌਤਾਂ ਬਠਿੰਡਾ ਤੇ ਪਟਿਆਲਾ ਵਿੱਚ ਹੋਈਆਂ, ਜਿਥੇ 20-20 ਲੋਕਾਂਦੇ ਦਮ ਤੋੜਿਆ।
ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ ਤੋਂ ਕੋਰੋਨਾ ਦੇ 533973 ਮਾਮਲੇ ਸਾਹਮਣੇ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ 459681 ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ, ਜਦਕਿ 61203 ਮਾਮਲੇ ਅਜੇ ਵੀ ਐਕਟਿਵ ਹਨ। ਹੁਣ ਤੱਕ ਸੂਬੇ ਵਿੱਚ ਕੋਰੋਨਾ ਨਾਲ 13089 ਲੋਕ ਮੌਤ ਦੇ ਮੂੰਹ ਵਿੱਚ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਰਾਹਤ ਭਰੀ ਖਬਰ : ਲੁਧਿਆਣਾ ‘ਚ 600 ਤੋਂ ਘੱਟਿਆ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦਾ ਅੰਕੜਾ