ਰੂਸ ਦੇ ਹਮਲੇ ਵਿਚਾਲੇ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਲਈ ਕੀਵ ਵਿੱਚ ਭਾਰਤੀ ਦੂਤਾਵਾਸ ਨੇ ਇੱਕ ਹੋਰ ਐਡਵਾਇਜ਼ਰੀ ਜਾਰੀ ਕੀਤੀ ਹੈ। ਇਸ ਵਿੱਚ ਹੁਣ ਤੱਕ ਯੂਕਰੇਨ ਛੱਡਣ ਵਿੱਚ ਅਸਫਲ ਰਹੇ ਤੇ ਗੁਆਂਢੀ ਦੇਸ਼ਾਂ ਤੱਕ ਨਾ ਪਹੁੰਚ ਸਕਣ ਵਾਲੇ ਵਿਦਿਆਰਥੀਆਂ ਲਈ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਇਸ ਵਿੱਚ ਕਿਹਾ ਗਿਆ ਹੈ ਕਿ ਜਿਨ੍ਹਾਂ ਨੂੰ ਲੱਗ ਰਿਹਾ ਹੈ ਕਿ ਹਾਲਾਤ ਸਫਰ ਦੇ ਲਾਇਕ ਨਹੀਂ ਹਨ, ਜਾਂ ਉਹ ਕੁਝ ਹੋਰ ਕਾਰਨਾਂ ਕਰਕੇ ਫਿਲਹਾਲ ਨਿਕਲ ਨਹੀਂ ਪਾ ਰਹੇ ਹਨ, ਉਹ ਅੱਗੇ ਹੋਣ ਵਾਲੇ ਘਟਨਾਕ੍ਰਮ ‘ਤੇ ਨਜ਼ਰ ਰੱਖਣ ਤੇ ਉਡੀਕ ਕਰਨ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਤੋਂ ਪਹਿਲਾਂ ਭਾਰਤੀ ਵਿਦਿਆਰਥੀਆਂ ਨੂੰ ਕੱਢਣ ਦੀ ਗੱਲ ਕਹੀ ਸੀ। ਉਨ੍ਹਾਂ ਕਿਹਾ ਕਿ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਅਸੀਂ ਯੂਕਰੇਨ ਵਿੱਚ ਸਾਰੇ ਭਾਰਤੀ ਲੋਕਾਂ ਨੂੰ ਕੱਢਣ ਲਈ ਵਚਨਬੱਧ ਹਾਂ, ਉਨ੍ਹਾਂ ਨੂੰ ਸਰਕਾਰੀ ਖਰਚੇ ‘ਤੇ ਭਾਰਤ ਲਿਆਇਆ ਜਾਏਗਾ। ਉਨ੍ਹਾਂ ਕਿਹਾ ਕਿ ਗੁਆਂਢੀ ਦੇਸ਼ਾਂ ਨਾਲ ਗੱਲ ਕਰਕੇ ਉਡਾਨਾਂ ਦੀ ਗਿਣਤੀ ਵੀ ਵਧਾਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
“Deep Sidhu ਦੀ ਮੌਤ ਦਾ ‘ਇਲੈਕਸ਼ਨ ਨਾਲ ਕੁਨੈਕਸ਼ਨ’, Rupinder Handa ਨੇ ਖੜ੍ਹੇ ਕੀਤੇ ਵੱਡੇ ਸਵਾਲ, ਜਦੋਂ ਸਾਰੇ ਗਾਇਕ ਇੱਕ ਪਾਸੇ ਤੇ ਉਹ ਕੱਲਾ ਪਾਸੇ ….”
ਰੂਸ ਵਿੱਚ ਚੱਲ ਰਹੀ ਜੰਗ ਦਾ ਅਸਰ ਯੂਕਰੇਨ ਵਿੱਚ ਤੇਜ਼ੀ ਨਾਲ ਪੈ ਰਿਹਾ ਹੈ। ਹਾਲਾਤ ਇਹ ਹੋ ਗਏ ਹਨ ਕਿ ਕਈ ਥਾਵਾਂ ‘ਤੇ ਬਾਜ਼ਾਰਾਂ ਵਿੱਚ ਲੁੱਟ ਮਚੀ ਹੋਈ ਹੈ। ਸਾਮਾਨ ਖ਼ਤਮ ਹੋ ਗਿਆ ਹੈ, ਦੂਜੇ ਪਾਸੇ ਇਥੇ ਫਸੇ ਭਾਰਤੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਬੰਕਰਾਂ ਵਿੱਚ ਵੀ ਬੈਠਣ ਦੀ ਜਗ੍ਹਾ ਨਹੀਂ ਰਹੀ ਹੈ।